ETV Bharat / state

Harsimrat Badal on AAP: ਹਰਸਿਮਰਤ ਬਾਦਲ ਨੇ ਘੇਰੀ ਮਾਨ ਸਰਕਾਰ, ਕਿਹਾ- ਨਹੀਂ ਸੰਭਲਦਾ ਪੰਜਾਬ ਤਾਂ ਛੱਡ ਦਿਓ ਕੁਰਸੀ

author img

By

Published : Mar 7, 2023, 11:20 AM IST

Harsimrat Badal on AAP: Harsimrat Kaur Badal criticized the government, 'If Punjab does not manage, then leave the chair'
Harsimrat Badal on AAP: ਹਰਸਿਮਰਤ ਕੌਰ ਬਾਦਲ ਨੇ ਘੇਰੀ ਮਾਨ ਸਰਕਾਰ,'ਨਹੀਂ ਸੰਭਲਦਾ ਪੰਜਾਬ ਤਾਂ ਛੱਡ ਦਿਓ ਕੁਰਸੀ'

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਜਿਲ੍ਹੇ ਦਾ ਦੌਰਾ ਕੀਤਾ । ਇਸ ਦੌਰਾਨ ਉਹਨਾਂ ਨੇ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕਰਦੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਪੌਦੇ ਵੰਡੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ।

ਹਰਸਿਮਰਤ ਬਾਦਲ ਨੇ ਘੇਰੀ ਮਾਨ ਸਰਕਾਰ

ਮਾਨਸਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ ਜਿਲ੍ਹੇ ਦਾ ਦੌਰਾ ਕੀਤਾ ਇਸ ਦੌਰਾਨ ਉਹਨਾਂ ਨੇ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕਰਦੇ ਹੋਏ ਬਰਨਾਲਾ ਵਿੱਚ ਮਨੀਸ਼ਾ ਦੇ ਤਹਿਤ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਪੌਦੇ ਵੰਡੇ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਿੰਡ ਬਰਨਾਲਾ ਵਿਖੇ ਨੰਨੀ ਛਾਂ ਦੇ ਤਹਿਤ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਉਨ੍ਹਾਂ ਨੇ ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜਾ ਹੋ ਕੇ ਰੁਜ਼ਗਾਰ ਚਲਾਉਣ ਲਈ ਪ੍ਰੇਰਿਤ ਕੀਤਾ।

ਸੁਰੱਖਿਅਤ ਮਹਿਸੂਸ ਨਹੀਂ ਸਮਝ: ਇਸ ਮੌਕੇ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਮਾਹੌਲ ਵਿਗੜਦਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸ਼ਰੇਆਮ ਲੁੱਟ-ਮਾਰ ਵਰਗੀਆਂ ਘਟਨਾਵਾਂ ਲਗਾਤਾਰ ਪੰਜਾਬ ਵਿਚ ਵੱਧ ਰਹੀਆਂ ਹਨ। ਜਿਸ ਨੂੰ ਲੈਕੇ ਮੁਖ ਮੰਤਰੀ ਭਗਵੰਤ ਮਾਨ ਹੀ ਜ਼ਿਮੇਵਾਰ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਜੇਲ੍ਹ 'ਚ ਬੰਦ ਗੈਂਗਸਟਰ ਕਤਲ ਕਰਕੇ ਆਪਣੀ ਦਿਓ ਫੇਸਬੁੱਕਤੇ ਬੇਖੌਫ਼ ਹੋ ਕੇ ਆ ਰਹੇ ਹਨ। ਪੰਜਾਬ ਸਰਕਾਰ ਓਹਨਾ ਨੂੰ ਸ਼ਹਿ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਅਤੇ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਸਮਝ ਰਿਹਾ।

ਇਹ ਵੀ ਪੜ੍ਹੋ : Punjab Budget Session: ਵਿਧਾਨਸਭਾ ਬਾਹਰ ਧਰਨੇ 'ਤੇ ਬੈਠੇ ਮੂਸੇਵਾਲਾ ਦੇ ਮਾਤਾ-ਪਿਤਾ, ਸਦਨ ਦੀ ਕਾਰਵਾਈ ਸ਼ੁਰੂ

ਮਾਨ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ: ਪਹਿਲਾਂ ਗੈਂਗਵਾਰਾਂ ਹੁੰਦੀਆਂ ਹਨ। ਲੁੱਟਾਂ ਖੋਹਾਂ ਹੋ ਰਹੀਆਂ ਹਨ, ਪਰ ਇਸ ਉੱਤੇ ਕੋਈ ਰੋਕ ਨਹੀਂ ਲਗਾਈ ਜਾ ਰਹੀ। ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ। ਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਕਰਨ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਤੋਂ ਬਾਅਦ ਹਰ ਵਰਗ ਨੂੰ ਪਰੇਸ਼ਾਨੀ ਵਿਚ ਪਾ ਦਿੱਤਾ ਹੈ। ਜੇਕਰ ਪੰਜਾਬ ਦਾ ਆਹੀ ਹਾਲ ਰਹਿਣਾ ਹੈ ਤਾਂ ਪੰਜਾਬ ਸਰਕਾਰ ਨੂੰ ਭਗਵੰਤ ਮਾਨ ਨੂੰ ਸੱਤਾ ਉੱਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ ਹੈ। ਇਸ ਦੌਰਾਨ ਅੱਗੇ ਬੋਲਦਿਆਂ ਸਾਬਕਾ ਮੰਤਰੀ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਨੂੰ ਰੱਦ ਕਰਕੇ ਓਹਨਾ ਨੂ ਭੁਖਾ ਰਹਿਣ ਲਈ ਮਜਬੂਰ ਕਰ ਰਹੀ ਹੈ। ਲੋਕ ਹੁਣ ਰਾਸ਼ਨ ਲਈ ਲੜਾਈ ਕਰ ਰਹੇ ਹਨ। ਕਾਰਡ ਕੱਟੇ ਗਏ ਹਨ ਉਹ ਲੋਕ ਕਿਥੇ ਜਾਣ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵਿਰੋਧੀ ਧਿਰਾਂ ਵੱਲੋਂ ਨਿਸ਼ਾਨੇ ਸਾਢੇ ਜਾ ਰਹੇ ਹਨ ਅਤੇ ਪੰਜਾਬ ਦੇ ਹਲਾਤਾਂ ਨੂੰ ਸੁਧਾਰਨ ਦੀ ਮੰਗ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.