ETV Bharat / state

MSP ’ਤੇ ਬਣਾਈ ਜਾਣ ਵਾਲੀ ਕਮੇਟੀ ਤੋਂ ਪਹਿਲਾਂ ਰੁਲਦੂ ਸਿੰਘ ਮਾਨਸਾ ਨੇ ਕਹੀਆਂ ਇਹ ਵੱਡੀਆਂ ਗੱਲਾਂ

author img

By

Published : Apr 2, 2022, 10:50 PM IST

ਐਮਐਸਪੀ ਨੂੰ ਲੈਕੇ ਬਣਾਈ ਜਾਣ ਵਾਲੀ ਕਮੇਟੀ ਨੂੰ ਲੈਕੇ ਰੁਲਦੂ ਸਿੰਘ ਮਾਨਸਾ ਦੀ SKM ਨੂੰ ਸਲਾਹ
ਐਮਐਸਪੀ ਨੂੰ ਲੈਕੇ ਬਣਾਈ ਜਾਣ ਵਾਲੀ ਕਮੇਟੀ ਨੂੰ ਲੈਕੇ ਰੁਲਦੂ ਸਿੰਘ ਮਾਨਸਾ ਦੀ SKM ਨੂੰ ਸਲਾਹ

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਐੱਮਐੱਸਪੀ ’ਤੇ ਕਮੇਟੀ ਵਿੱਚ ਨਾਮ ਭੇਜਣ ਦੇ ਲਈ ਜਲਦ ਹੀ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਬੁਲਾ ਰਿਹਾ ਹੈ ਅਤੇ ਉਸ ਤੋਂ ਬਾਅਦ ਕੇਂਦਰ ਨੂੰ ਨਾਂ ਭੇਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਵਿੱਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ ਆਦਿ ਆਗੂ ਸ਼ਾਮਲ ਹੋ ਸਕਦੇ ਹਨ।

ਮਾਨਸਾ:ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਐੱਮ ਐੱਸ ਪੀ ਤੇ ਕਿਸਾਨਾਂ ਵੱਲੋਂ ਉਠਾਏ ਗਏ ਮੁੱਦੇ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਦੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਰਾਜ ਸਭਾ ਦੇ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਐੱਮਐੱਸਪੀ ’ਤੇ ਕਮੇਟੀ ਬਣਾਉਣ ਲਈ ਤਿਆਰ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਤੋਂ ਦੋ ਨਾਂ ਮੰਗੇ ਗਏ ਹਨ ਪਰ ਅਜੇ ਤੱਕ ਉਨ੍ਹਾਂ ਵੱਲੋਂ ਨਹੀਂ ਭੇਜੇ ਗਏ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਐੱਮਐੱਸਪੀ ’ਤੇ ਕਮੇਟੀ ਵਿੱਚ ਨਾਮ ਭੇਜਣ ਦੇ ਲਈ ਜਲਦ ਹੀ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਬੁਲਾ ਰਿਹਾ ਹੈ ਅਤੇ ਉਸ ਤੋਂ ਬਾਅਦ ਕੇਂਦਰ ਨੂੰ ਨਾਂ ਭੇਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਵਿੱਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ ਆਦਿ ਆਗੂ ਸ਼ਾਮਲ ਹੋ ਸਕਦੇ ਹਨ।

ਐਮਐਸਪੀ ਨੂੰ ਲੈਕੇ ਬਣਾਈ ਜਾਣ ਵਾਲੀ ਕਮੇਟੀ ਨੂੰ ਲੈਕੇ ਰੁਲਦੂ ਸਿੰਘ ਮਾਨਸਾ ਦੀ SKM ਨੂੰ ਸਲਾਹ

ਨਾਲ ਹੀ ਰੁਲਦੂ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਵੀ ਮੰਗ ਰੱਖੀ ਗਈ ਹੈ ਕਿ ਐਮਐਸਪੀ ’ਤੇ ਬਣਾਈ ਜਾਣ ਵਾਲੀ ਕਮੇਟੀ ਦੇ ਚੇਅਰਮੈਨ ਉਹ ਵਿਅਕਤੀ ਹੋਣ ਜੋ ਕਿਸਾਨੀ ਨਾਲ ਸਬੰਧਿਤ ਹੋਣ ਅਤੇ ਕਿਸਾਨੀ ਕਿੱਤੇ ਬਾਰੇ ਜਾਣਦੇ ਹੋਣ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀ ਬੀ ਐਮ ਸਬੰਧੀ ਵਿਧਾਨ ਸਭਾ ਵਿੱਚ ਪਾਇਆ ਗਿਆ ਮਤਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਸਦੇ ਲਈ ਉਹ ਸਰਕਾਰ ਦੀ ਸ਼ਲਾਘਾ ਕਰਦੇ। ਕਿਸਾਨ ਆਗੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਨਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਜੋ ਪ੍ਰੀਪੇਡ ਮੀਟਰ ਲਗਾਉਣ ਦੀ ਸਰਕਾਰ ਵੱਲੋਂ ਯੋਜਨਾ ਬਣਾਈ ਜਾ ਰਹੀ ਹੈ ਇਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ ਅਤੇ ਪ੍ਰੀਪੇਡ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਸੀਐੱਮ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕੱਤਿਆ ਚਰਖਾ

ETV Bharat Logo

Copyright © 2024 Ushodaya Enterprises Pvt. Ltd., All Rights Reserved.