ETV Bharat / state

Mansa News: ਹਸਨਪੁਰ ਵਿੱਚ ਵਿਅਕਤੀ ਨੇ ਪਤਨੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਪਤਨੀ ਦੇ ਚਰਿੱਤਰ ਉਤੇ ਕਰਦਾ ਸੀ ਸ਼ੱਕ

author img

By

Published : Jul 9, 2023, 5:07 PM IST

ਮਾਨਸਾ ਦੇ ਪਿੰਡ ਹਸਨਪੁਰ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਜਸਵੀਰ ਕੌਰ ਦਾ ਕਰੀਬ 2 ਸਾਲ ਪਹਿਲਾਂ ਹੀ ਪਿੰਡ ਹਸਨਪੁਰ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਡੇਢ ਸਾਲ ਦਾ ਬੱਚਾ ਵੀ ਹੈ।

In Hasanpur, the man killed his wife by strangulation, he suspected the wife's character
ਹਸਨਪੁਰ ਵਿੱਚ ਵਿਅਕਤੀ ਨੇ ਪਤਨੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ

ਹਸਨਪੁਰ ਵਿੱਚ ਵਿਅਕਤੀ ਨੇ ਪਤਨੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ

ਮਾਨਸਾ: ਬੁਢਲਾਡਾ ਤਹਿਸੀਲ ਦੇ ਪਿੰਡ ਹਸਨਪੁਰ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਜਸਵੀਰ ਕੌਰ ਦਾ ਕਰੀਬ 2 ਸਾਲ ਪਹਿਲਾਂ ਹੀ ਪਿੰਡ ਹਸਨਪੁਰ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਡੇਢ ਸਾਲ ਦਾ ਬੱਚਾ ਵੀ ਹੈ। ਉੱਧਰ ਥਾਣਾ ਸਦਰ ਬੁਢਲਾਡਾ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਉਤੇ ਉਸਦੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ।

ਪਰਿਵਾਰ ਦੀ ਮੰਗ, ਮੁਲਜ਼ਮ ਨੂੰ ਦਿੱਤੀ ਜਾਵੇ ਫਾਂਸੀ ਦੀ ਸਜ਼ਾ: ਮ੍ਰਿਤਕਾ ਜਸਵੀਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਜਸਵੀਰ ਕੌਰ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਅਤੇ ਉਸਦਾ ਪਤੀ ਉਸਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਕਿਉਂਕਿ ਪਹਿਲਾਂ ਵੀ ਕਈ ਵਾਰ ਪੰਚਾਇਤ ਨੇ ਰਾਜ਼ੀਨਾਮਾ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਜਸਵੀਰ ਕੌਰ ਦਾ ਘਰਵਾਲਾ ਨਸ਼ੇ ਕਰਦਾ ਸੀ ਤੇ ਸ਼ਰਾਬ ਵੀ ਪੀਂਦਾ ਸੀ ਅਤੇ ਉਸਨੇ ਰਾਤ ਜਸਵੀਰ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਯਾਦਵਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਉਹਨਾਂ ਨੂੰ ਇਨਸਾਫ ਮਿਲ ਸਕੇ।


ਮ੍ਰਿਤਕਾ ਦੇ ਚਰਿੱਤਰ ਉਤੇ ਸ਼ੱਕ ਕਰਦਾ ਸੀ ਮੁਲਜ਼ਮ : ਉੱਧਰ ਥਾਣਾ ਸਦਰ ਬੁਢਲਾਡਾ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਮੇਲਾ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਜਸਵੀਰ ਕੌਰ ਦਾ ਵਿਆਹ ਕਰੀਬ 2 ਸਾਲ ਪਹਿਲਾਂ ਯਾਦਵਿੰਦਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਭਰਾ ਨੇ ਬਿਆਨ ਲਿਖਵਾਇਆ ਹੈ ਕਿ ਯਾਦਵਿੰਦਰ ਸਿੰਘ ਜਸਵੀਰ ਕੌਰ ਦੇ ਚਰਿੱਤਰ ਉਤੇ ਸ਼ੱਕ ਕਰਦਾ ਸੀ, ਜਿਸਨੇ ਬੀਤੀ ਰਾਤ ਜਸਵੀਰ ਕੌਰ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਜਸਵੀਰ ਕੌਰ ਦੇ ਭਰਾ ਬਲਵਿੰਦਰ ਸਿੰਘ ਦੇ ਬਿਆਨਾਂ ਤੇ ਯਾਦਵਿੰਦਰ ਸਿੰਘ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਤਫਤੀਸ਼ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.