ETV Bharat / state

ਕਿਸਾਨਾਂ ਦਾ ਵੱਡਾ ਜਥਾ ਦਿੱਲੀ ਰਵਾਨਾ

author img

By

Published : Aug 4, 2021, 4:44 PM IST

ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਅਤੇ ਕਿਸਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਦੇ ਲਈ ਰੋਜ਼ਾਨਾ ਹੀ ਵੱਡੀ ਗਿਣਤੀ ’ਚ ਰਵਾਨਾ ਹੁੰਦੇ ਹਨ।

ਕਿਸਾਨਾਂ ਦਾ ਵੱਡਾ ਜਥਾ ਦਿੱਲੀ ਰਵਾਨਾ
ਕਿਸਾਨਾਂ ਦਾ ਵੱਡਾ ਜਥਾ ਦਿੱਲੀ ਰਵਾਨਾ

ਮਾਨਸਾ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਲਗਾਤਾਰ ਕਿਸਾਨ ਪੰਜਾਬ ਭਰ ’ਚ ਦਿੱਲੀ ਦੇ ਲਈ ਰਵਾਨਾ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਲਗਾਤਾਰ ਦਿੱਲੀ ਬਾਰਡਰ ’ਤੇ ਡਟੇ ਰਹਿਣਗੇ।

ਕਿਸਾਨਾਂ ਦਾ ਵੱਡਾ ਜਥਾ ਦਿੱਲੀ ਰਵਾਨਾ

ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਅਤੇ ਕਿਸਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਦੇ ਲਈ ਰੋਜ਼ਾਨਾ ਹੀ ਵੱਡੀ ਗਿਣਤੀ ’ਚ ਰਵਾਨਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਦਿੱਲੀ ਦੇ ਲਈ ਰਵਾਨਾ ਹੁੰਦੇ ਰਹਿਣਗੇ।

'ਅੰਦੋਲਨ ਕੀਤਾ ਜਾਵੇਗਾ ਹੋਰ ਤੇਜ਼'

ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮਾਨਸਾ ਜਿਲ੍ਹੇ ਚੋਂ ਵੀ ਵੱਡੀ ਗਿਣਤੀ ਚ ਲੋਕ ਦਿੱਲੀ ਲਈ ਰਵਾਨਾ ਹੋਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਆਉਣ ਵਾਲੇ ਦਿਨਾਂ ਚ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।

ਇਹ ਵੀ ਪੜੋ: ਵਰ੍ਹਦੇ ਮੀਂਹ ’ਚ ਡਟੇ ਅਧਿਆਪਕ, ਕੀਤੀ ਵੱਡੀ ਕਾਰਵਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.