ETV Bharat / state

ਅਧਿਆਪਕਾਂ ’ਤੇ ਲਾਠੀਚਾਰਜ:ਕਿਸਾਨ ਆਏ ਅਧਿਆਪਕਾਂ ਦੇ ਹੱਕ ਵਿੱਚ

author img

By

Published : Dec 16, 2021, 6:32 PM IST

ਮੁੱਖ ਮੰਤਰੀ ਚੰਨੀ ਦੀ ਮਾਨਸਾ ਰੈਲੀ (CM Channi's Mansa Rally) ਦੌਰਾਨ ਟੀਚਰਾਂ ਤੇ ਡੀਐੱਸਪੀ ਵੱਲੋਂ ਕੀਤੇ ਲਾਠੀਚਾਰਜ (DSP beat teacher) ਦੇ ਵਿਰੋਧ ਵਿੱਚ ਕਿਸਾਨਾਂ ਵੀ ਅਧਿਆਪਕਾਂ (Lathi charge on teachers) ਦੇ ਹੱਕ ਵਿੱਚ ਉਤਰ ਆਏ ਹਨ। ਇਸੇ ਸਿਲਸਿਲੇ ਵਿੱਚ ਕਿਸਾਨਾਂ ਨੇ ਵੀ ਪ੍ਰਦਰਸ਼ਨ ਕੀਤਾ।

ਕਿਸਾਨ ਆਏ ਅਧਿਆਪਕਾਂ ਦੇ ਹੱਕ ਵਿੱਚ
ਕਿਸਾਨ ਆਏ ਅਧਿਆਪਕਾਂ ਦੇ ਹੱਕ ਵਿੱਚ

ਮਾਨਸਾ: ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਵਿੱਚ ਹੋਈ ਪੰਜਾਬ ਸਰਕਾਰ ਦੀ ਰੈਲੀ (CM Channi's Mansa Rally)ਦੇ ਦੌਰਾਨ ਇਕ ਡੀਐੱਸਪੀ ਵੱਲੋਂ ਬੇਰੁਜ਼ਗਾਰ ਟੀਚਰਾਂ ਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ (DSP beat teacher)ਦੇ ਵਿਰੋਧ ਵਿੱਚ ਅੱਜ ਮਾਨਸਾ ਵਿਖੇ ਬੇਰੁਜ਼ਗਾਰ ਟੀਚਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਪ੍ਰਦਰਸ਼ਨ ਕਰ ਕੇ ਉਕਤ ਡੀਐਸਪੀ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ (Farmers come in support of teachers) ।

ਕਿਸਾਨ ਆਏ ਅਧਿਆਪਕਾਂ ਦੇ ਹੱਕ ਵਿੱਚ
ਕਿਸਾਨ ਆਏ ਅਧਿਆਪਕਾਂ ਦੇ ਹੱਕ ਵਿੱਚ

ਬੇਰੁਜ਼ਗਾਰ ਅਧਿਆਪਕਾਂ (Lathi charge on teachers) ਨੇ ਮਾਨਸਾ ਸ਼ਹਿਰ ਦੇ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਉਹ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ ਅਤੇ ਮੁੱਖ ਮੰਤਰੀ ਦੀ ਮਾਨਸਾ ਆਮਦ ਮੌਕੇ ਵੀ ਉਨ੍ਹਾਂ ਵੱਲੋਂ ਆਪਣਾ ਰੋਸ ਜ਼ਾਹਿਰ ਕੀਤਾ ਗਿਆ ਪਰ ਇੱਕ ਡੀਐਸਪੀ ਵੱਲੋਂ ਅਧਿਆਪਕਾਂ ’ਤੇ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਉਕਤ ਡੀਐਸਪੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਮਾਨਸਾ ਸ਼ਹਿਰ ਵਿਚ ਪ੍ਰਦਰਸ਼ਨ ਕੀਤਾ ਗਿਆ ਹੈ।

ਕਿਸਾਨ ਆਏ ਅਧਿਆਪਕਾਂ ਦੇ ਹੱਕ ਵਿੱਚ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਕਤ ਡੀਐਸਪੀ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਤੁਰੰਤ ਸਖ਼ਤ ਐਕਸ਼ਨ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਬਾਰੇ ਪਰਮਿੰਦਰ ਸਿੰਘ ਅਧਿਆਪਕ ਆਗੂ ਅਤੇ ਸੁਖਵੀਰ ਸਿੰਘ ਬੇਰੁਜ਼ਗਾਰ ਅਧਿਆਪਕ ਤੋਂ ਇਲਾਵਾ ਰਾਜਬੀਰ ਕੌਰ ਬੇਰੁਜ਼ਗਾਰ ਅਧਿਆਪਕ ਨੇ ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ:ਪ੍ਰਦਰਸ਼ਨਕਾਰੀ ਅਧਿਆਪਕਾਂ ’ਤੇ ਤਸ਼ੱਦਦ, ਪ੍ਰਸ਼ਾਸਨ ਨੇ ਕੀਤੀ ਖਿੱਚ ਧੂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.