ਮਾਨਸਾ : ਖੇਤੀ ਸੁਧਾਰ ਕਾਨੂੰਨ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ। ਇਸੇ ਕੜੀ 'ਚ ਕਿਸਾਨ ਅੰਦੋਲਨ ਨੂੰ ਵਿਸ਼ਾਲ ਕਰਦਿਆਂ ਭਾਰਤੀ ਕਿਸਾਨ ਏਕਤਾ ਯੂਨੀਅਨ ਉਗਰਾਹਾਂ ਨੇ ਸ਼ਹਿਰ 'ਚ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ।
ਕਿਸਾਨ ਅੰਦੋਲਨ ਤਹਿਤ ਬੀਕੇਯੂ ਉਗਰਾਹਾਂ ਨੇ ਬੁਢਲਾਡਾ ਤੋਂ ਭਾਜਪਾ ਮੰਡਲ ਦੇ ਪ੍ਰਧਾਨ ਸੁਖਦਰਸ਼ਨ ਸ਼ਰਮਾ ਦੇ ਘਰ ਦਾ ਘਿਰਾਓ ਕੀਤਾ। ਇਹ ਧਰਨਾ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਤੇ ਭਾਜਪਾ ਆਗੂਆਂ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ 'ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਜਦ ਤੱਕ ਮੋਦੀ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਕੇਂਦਰ ਨਾਲ ਕਿਸਾਨ ਵਫ਼ਦ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਜਿਸ ਦੇ ਚਲਦੇ ਉਨ੍ਹਾਂ ਵੱਲੋਂ ਬੁਢਲਾਡਾ ਤੋਂ ਭਾਜਪਾ ਮੰਡਲ ਦੇ ਪ੍ਰਧਾਨ ਸੁਖਦਰਸ਼ਨ ਸ਼ਰਮਾ ਦੇ ਘਰ ਦਾ ਘਿਰਾਓ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਨਹੀਂ ਕਰਨ ਦੇਣਗੇ। ਇਸ ਦੇ ਲਈ ਉਨ੍ਹਾਂ ਵੱਲੋਂ ਰੇਲਵੇ ਲਾਈਨਾਂ,ਟੋਲ ਪਲਾਜ਼ਾ, ਪੈਟਰੋਲ ਪੰਪਾਂ ਸਣੇ ਭਾਜਪਾ ਆਗੂਆਂ ਤੇ ਲੀਡਰਾਂ ਦੇ ਘਰਾਂ ਦਾ ਘਿਰਾਓ ਜਾਰੀ ਰਹੇਗਾ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਕੰਟਰੋਲ ਕਰਨ ਤੇ ਕਿਸੇਂ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ।