ETV Bharat / state

ਮਾਨ ਸਰਕਾਰ ਦੇ ਮੂੰਗੀ MSP ’ਤੇ ਖਰੀਦਣ ਦੇ ਦਾਅਵਿਆਂ ਦੀ ਨਿੱਕਲੀ ਫੂਕ ! ਕਿਸਾਨਾਂ ਨੇ ਦਿੱਤੀ ਵੱਡੀ ਚਿਤਾਵਨੀ

author img

By

Published : Jul 1, 2022, 8:58 PM IST

ਮੂੰਗੀ ਦੀ ਫਸਲ ਨੂੰ ਲੈਕੇ ਕਿਸਾਨਾਂ ਨੇ ਘੇਰੀ ਸਰਕਾਰ
ਮੂੰਗੀ ਦੀ ਫਸਲ ਨੂੰ ਲੈਕੇ ਕਿਸਾਨਾਂ ਨੇ ਘੇਰੀ ਸਰਕਾਰ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਰਵਾਇਤੀ ਫਸਲਾਂ ਨੂੰ ਛੱਡ ਕੇ ਮੂੰਗੀ ਦੀ ਫਸਲ ਦੀ ਬਿਜਾਈ ਕਰਨ ਅਤੇ ਸਰਕਾਰ ਕਿਸਾਨਾਂ ਦੀ ਮੂੰਗੀ ਦੀ ਫਸਲ 7275 ਐਮਐਸਪੀ ’ਤੇ ਖਰੀਦ ਕਰੇਗੀ। ਮਾਨ ਸਰਕਾਰ ਦੀ ਅਪੀਲ ਤੋਂ ਬਾਅਦ ਕਿਸਾਨਾਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਮੂੰਗੀ ਦੀ ਫਸਲ ਦੀ ਬਿਜਾਈ ਸਭ ਤੋਂ ਜ਼ਿਆਦਾ ਕੀਤੀ ਗਈ ਪਰ ਹੁਣ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ।

ਮਾਨਸਾ: ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਤੇ ਐੱਮਐੱਸਪੀ ਦੇਣ ਦੇ ਦਾਅਵੇ ਦੀ ਹਵਾ ਨਿੱਕਲਣੀ ਸ਼ੁਰੂ ਹੋ ਚੁੱਕੀ ਹੈ। ਕਿਸਾਨ ਮਾਨਸਾ ਦੀ ਮੰਡੀਆਂ ਵਿੱਚ ਮੂੰਗੀ ਦੀ ਫ਼ਸਲ ਵੇਚਣ ਨੂੰ ਲੈ ਕੇ ਖੱਜਲ ਖੁਆਰ ਹੋ ਰਹੇ ਹਨ। ਮੰਡੀਆਂ ਵਿਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਕਿਸਾਨਾਂ ਦੀ ਮੂੰਗੀ ਦੀ ਫਸਲ 7275 ਰੁਪਏ ਤੇ ਐੱਮਐੱਸਪੀ ਰੇਟ ਤੇ ਖਰੀਦੀ ਜਾਵੇਗੀ ਪਰ ਹੁਣ ਨਵੀਂਆਂ ਸ਼ਰਤਾਂ ਲਗਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਨਾਲ ਕਿਸਾਨ ਪ੍ਰਾਈਵੇਟ ਖ਼ਰੀਦਦਾਰਾਂ ਕੋਲ ਮੂੰਗੀ ਦੀ ਫਸਲ ਵੇਚਣ ਲਈ ਮਜਬੂਰ ਹਨ।

ਇਸ ਦੌਰਾਨ ਕਿਸਾਨਾਂ ਨੇ ਇਹ ਵੀ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਪਟਵਾਰੀਆਂ ਦੀ ਘਾਟ ਦੇ ਕਾਰਨ ਕਿਸਾਨ ਆਪਣੀ ਫਸਲ ਨੂੰ ਪੋਰਟਲ ’ਤੇ ਰਜਿਸਟਰੇਸ਼ਨ ਨਹੀਂ ਕਰਵਾ ਸਕੇ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਐੱਮਐੱਸਪੀ ਰੇਟ ’ਤੇ ਖਰੀਦੀ ਜਾਵੇ ਨਹੀਂ ਤਾਂ ਮਜ਼ਬੂਰਨ ਕਿਸਾਨ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।

ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 740 ਕੁਇੰਟਲ ਮੂੰਗੀ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ਵਿੱਚ 722 ਕੁਇੰਟਲ ਮੂੰਗੀ ਦੀ ਖਰੀਦ ਹੋ ਚੁੱਕੀ ਹੈ ਜਿਸ ਵਿੱਚ 635 ਕੁਇੰਟਲ ਮੂੰਗੀ ਦੀ ਖਰੀਦ ਪ੍ਰਾਈਵੇਟ ਖਰੀਦਦਾਰਾਂ ਨੇ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀ ਮਾਰਕਫੈੱਡ ਵੱਲੋਂ 87 ਕੁਇੰਟਲ ਖਰੀਦ ਕੀਤੀ ਗਈ ਹੈ।

ਮੂੰਗੀ ਦੀ ਫਸਲ ਨੂੰ ਲੈਕੇ ਕਿਸਾਨਾਂ ਨੇ ਘੇਰੀ ਸਰਕਾਰ

ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਕਿਹਾ ਕਿ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਨੂੰ ਸੁਕਾ ਕੇ ਮੰਡੀ ਵਿੱਚ ਲੈ ਕੇ ਆਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਕਿ ਮੰਡੀਆਂ ਵਿੱਚ ਆਪਣੀ ਮੂੰਗੀ ਦੀ ਫਸਲ ਵੇਚਣ ਵਿੱਚ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।

ਇਹ ਵੀ ਪੜ੍ਹੋ: ਵੱਡੀ ਖ਼ਬਰ, ਮਾਨ ਸਰਕਾਰ ਵੱਲੋਂ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ, ਜਾਣੋ ਕਿਹੜੇ...

ETV Bharat Logo

Copyright © 2024 Ushodaya Enterprises Pvt. Ltd., All Rights Reserved.