ETV Bharat / state

ਮੂਸੇਵਾਲਾ ਕਤਲਕਾਂਡ ਮਾਮਲੇ ’ਚ ਕੇਕੜਾ ਸਣੇ 4 ਦਾ ਮਿਲਿਆ ਪੁਲਿਸ ਰਿਮਾਂਡ

author img

By

Published : Jun 11, 2022, 4:06 PM IST

Updated : Jun 11, 2022, 6:17 PM IST

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿੰਨ੍ਹਾਂ ਵਿਚੋਂ ਸਿੱਧੂ ਮੂਸੇ ਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਉਰਫ ਕੇਕੜਾ ਅਤੇ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ, ਨਸੀਬ ਖ਼ਾਨ ਦਾ 15 ਜੂਨ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਦੋਂ ਕਿ ਮਨਪ੍ਰੀਤ ਮੰਨਾ, ਮਨਪ੍ਰੀਤ ਭਾਊ, ਸਾਰਾਜ ਮਿੰਟੂ, ਪ੍ਰਭਦੀਪ ਸਿੰਘ ਪੱਬੀ ਅਤੇ ਚਰਨਜੀਤ ਸਿੰਘ ਚੇਤਨ ਦਾ ਜੁਡੀਸ਼ਲ ਰਿਮਾਂਡ ਦਿੱਤਾ ਗਿਆ ਹੈ।

ਮੂਸੇਵਾਲਾ ਕਤਲਕਾਂਡ ਮਾਮਲੇ ’ਚ ਪੁਲਿਸ ਨੂੰ ਮੁਲਜ਼ਮਾਂ ਦਾ ਮਿਲਿਆ ਰਿਮਾਂਡ
ਮੂਸੇਵਾਲਾ ਕਤਲਕਾਂਡ ਮਾਮਲੇ ’ਚ ਪੁਲਿਸ ਨੂੰ ਮੁਲਜ਼ਮਾਂ ਦਾ ਮਿਲਿਆ ਰਿਮਾਂਡ

ਮਾਨਸਾ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿੰਨ੍ਹਾਂ ਵਿਚੋਂ ਸਿੱਧੂ ਮੂਸੇ ਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਉਰਫ ਕੇਕੜਾ ਅਤੇ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ, ਨਸੀਬ ਖ਼ਾਨ ਦਾ 15 ਜੂਨ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਦੋਂ ਕਿ ਮਨਪ੍ਰੀਤ ਮੰਨਾ, ਮਨਪ੍ਰੀਤ ਭਾਊ, ਸਾਰਾਜ ਮਿੰਟੂ, ਪ੍ਰਭਦੀਪ ਸਿੰਘ ਪੱਬੀ ਅਤੇ ਚਰਨਜੀਤ ਸਿੰਘ ਚੇਤਨ ਦਾ ਜੁਡੀਸ਼ਲ ਰਿਮਾਂਡ ਦਿੱਤਾ ਗਿਆ ਹੈ।

ਮੂਸੇਵਾਲਾ ਕਤਲਕਾਂਡ ਮਾਮਲੇ ’ਚ ਮੁਲਜ਼ਮਾਂ ਦਾ 15 ਜੂਨ ਤੱਕ ਦਾ ਮਿਲਿਆ ਰਿਮਾਂਡ

ਸੰਦੀਪ ਕੇਕੜਾ ਵੱਲੋਂ ਲੰਮੇ ਸਮੇਂ ਤੋਂ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਗਈ ਸੀ। ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਕਹਿਣ 'ਤੇ ਕੇਕੜਾ ਮੂਸੇਵਾਲਾ ਦਾ ਪਿੱਛਾ ਕਰਦਾ ਸੀ। ਕੇਕੜੇ ਨੇ ਪਹਿਲਾਂ ਮੂਸੇਵਾਲਾ ਨਾਲ ਸੈਲਫੀ ਵੀ ਲਈ। ਫਿਰ ਸ਼ਾਰਪ ਸ਼ੂਟਰਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਕੇਕੜੇ ਨੇ ਉਨ੍ਹਾਂ ਇਹ ਵੀ ਦੱਸਿਆ ਕਿ ਗਾਇਕ ਬਿਨਾਂ ਗੰਨਮੈਨ ਦੇ ਜਾ ਰਿਹਾ ਹੈ ਅਤੇ ਥਾਰ ਵਿੱਚ ਤਿੰਨ ਵਿਅਕਤੀ ਬੈਠੇ ਹਨ। ਮੁਲਜ਼ਮ ਵੱਲੋ ਇਹ ਵੀ ਦੱਸਿਆ ਗਿਆ ਕਿ ਮੂਸੇਵਾਲਾ ਬੁਲਟ ਪਰੂਫ ਕਾਰ ਤੋਂ ਬਿਨਾਂ ਥਾਰ ਵਿੱਚ ਨਿਕਲਿਆ ਹੈ।

ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਵੱਲੋਂ ਮੁਲਜ਼ਮਾਂ ਨੂੰ ਕਾਰ ਮੁਹੱਈਆ ਕਰਵਾਈ ਗਈ ਸੀ। ਉਸਨੇ ਆਪਣੀ ਕੋਰੋਲਾ ਕਾਰ ਮਨਪ੍ਰੀਤ ਭਾਊ ਨੂੰ ਦਿੱਤੀ ਸੀ ਜਿਸ ਦੀ ਵਰਤੋਂ ਸ਼ਾਰਪ ਸ਼ੂਟਰਾਂ ਨੇ ਮੂਸੇਵਾਲਾ ਦੇ ਕਤਲ 'ਚ ਕੀਤੀ ਸੀ।

ਇਸ ਤਰ੍ਹਾਂ ਵਾਪਰੀ ਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੌਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲੀਆਂ ਲੱਗੀਆਂ ਸਨ।

ਇਹ ਹੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕਾਂਡ: ਦੋ ਹਫਤਿਆਂ ਤੋਂ ਬਾਅਦ ਪੁਲਿਸ ਦੇ ਹੱਥ ਖਾਲੀ, ਹੱਥ ਨਹੀਂ ਲੱਗਿਆ ਕੋਈ ਵੀ ਮੁੱਖ ਮੁਲਜ਼ਮ

Last Updated : Jun 11, 2022, 6:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.