ਮਾਨਸਾ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਮੁੱਚੇ ਪੰਜਾਬ ਵਿੱਚ ਲਗਾਤਾਰ ਸਰਚ ਆਪ੍ਰੇਸ਼ਨ ਅਤੇ ਨਾਕਾਬੰਦੀ ਕਰ ਕੇ ਤਲਾਸ਼ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਨੇ ਨਾਕਾਬੰਦੀ ਕਰ ਕੇ ਬੈਰੀਕੇਡਾਂ ਤੇ ਅੰਮ੍ਰਿਤਪਾਲ ਸਮੇਤ ਉਸ ਦੇ ਦੋ ਸਾਥੀਆਂ ਦੀ ਫੋਟੋ ਲਗਾ ਦਿੱਤੀ ਹੈ ਅਤੇ ਆਉਣ ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਈ ਸ਼ੱਕੀ ਇਲਾਕਿਆਂ ਵਿੱਚ ਡਰੋਨ ਦੀ ਵੀ ਮਦਦ ਲਈ ਜਾ ਰਹੀ ਹੈ। 18 ਮਾਰਚ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਹਾਲੇ ਤਕ ਪੁਲਿਸ ਦੇ ਹੱਥ ਨਹੀਂ ਲੱਗਾ। ਹਾਲਾਂਕਿ ਉਸ ਦੇ ਕੁਝ ਸਾਥੀ ਤੇ ਸ਼ੱਕੀ ਨੌਜਵਾਨਾਂ ਨੂੰ ਪੁਲਿਸ ਨੇ ਕਾਰਵਾਈ ਕਰਦਿਆਂ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਲਈ ਜਿੱਥੇ ਪੰਜਾਬ ਭਰ ਦੇ ਵਿਚ ਪੁਲਿਸ ਵੱਲੋਂ ਨਾਕਾਬੰਦੀ ਕਰ ਕੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਉਥੇ ਹੀ ਮਾਨਸਾ ਪੁਲਿਸ ਵੱਲੋਂ ਨਾਕਾਬੰਦੀ ਕਰ ਕੇ ਬੈਰੀਕੇਡਾਂ ਉਤੇ ਅੰਮ੍ਰਿਤਪਾਲ ਦੇ ਦੋ ਸਾਥੀਆਂ ਦੀ ਫੋਟੋ ਲਗਾ ਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਦੇ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਦਰਜਨ ਦੇ ਕਰੀਬ ਨਾਕੇਬੰਦੀ ਕੀਤੀ ਹੋਈ ਹੈ ਅਤੇ ਆਉਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Navjot Sidhu visit Sidhu Moosewala's house: ਅੱਜ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੱਧੂ
ਜੇਕਰ ਕੋਈ ਵੀ ਸੁਰਾਗ ਜਾਂ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਕਰੋ ਫੋਨ : ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਮੇਤ ਉਸਦੇ ਦੋ ਹੋਰ ਸਾਥੀਆਂ ਦੀ ਫੋਟੋ ਵੀ ਲਗਾਈ ਗਈ ਹੈ ਤਾਂ ਕਿ ਲੋਕਾਂ ਨੂੰ ਅੰਮ੍ਰਿਤਪਾਲ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਦੇ ਨਾਲ ਸਾਂਝੀ ਕੀਤੀ ਜਾ ਸਕਦੀ ਹੈ ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਦੱਸ ਦੇਈਏ ਕਿ 18 ਮਾਰਚ ਤੋਂ ਲਗਾਤਾਰ ਅੰਮ੍ਰਿਤਪਾਲ ਦੀ ਪੰਜਾਬ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਪਾਲ ਸਮੇਤ ਉਸਦੇ ਸਾਥੀਆਂ ਤੇ ਐਨਐਸਏ ਐਕਟ ਲਗਾਇਆ ਗਿਆ ਹੈ, ਜਿਸ ਦੇ ਤਹਿਤ ਉਸ ਦੇ ਕੁਝ ਸਾਥੀਆਂ ਨੂੰ ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਅੰਮ੍ਰਿਤਪਾਲ ਲਗਾਤਾਰ ਚੱਲ ਰਿਹਾ ਹੈ, ਜਿਸ ਦੀ ਤਲਾਸ਼ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸੂਬਿਆਂ ਵਿਚ ਵੀ ਜਾਰੀ ਕੀਤਾ ਗਿਆ ਹੈ ਤਾਂ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕੀਤੀ ਜਾ ਸਕੇ।