ETV Bharat / state

ਮਾਨਸਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 9 ਵਿਅਕਤੀ ਕੀਤੇ ਗ੍ਰਿਫ਼ਤਾਰ

author img

By

Published : Feb 24, 2021, 9:44 PM IST

ਮਾਨਸਾ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚੋਂ 9 ਮੁਕੱਦਮੇ ਦਰਜ ਕਰਕੇ 9 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਮਾਨਸਾ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚੋਂ 9 ਮੁਕੱਦਮੇ ਦਰਜ ਕਰਕੇ 9 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਤੋਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੋਨੂੰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇਸ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐੱਨ ਡੀਪੀਸੀ ਐਕਟ ਦਾ ਮੁਕੱਦਮਾ ਦਰਜ ਰਜਿਸਟਰਡ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ਾ ਵਿੱਚ ਪੁਲਿਸ ਨੇ ਲਿਆ ਹੈ।

ਮਾਨਸਾ: ਨਸ਼ਿਆਂ ਵਿਰੁੱਧ ਚਲਾਈ ਪੁਲਿਸ ਵੱਲੋਂ ਮੁਹਿੰਮ ਤਹਿਤ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 20 ਗ੍ਰਾਮ ਗਾਂਜਾ, 130 ਲੀਟਰ ਲਾਹਣ ਅਤੇ 86 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਹੋਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਤੋਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੋਨੂੰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇਸ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐੱਨ ਡੀਪੀਸੀ ਐਕਟ ਦਾ ਮੁਕੱਦਮਾ ਦਰਜ ਰਜਿਸਟਰਡ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ਾ ਵਿੱਚ ਪੁਲਿਸ ਨੇ ਲਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਮਾਨਸਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 9 ਵਿਅਕਤੀ ਕੀਤੇ ਗ੍ਰਿਫ਼ਤਾਰ
ਮਾਨਸਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 9 ਵਿਅਕਤੀ ਕੀਤੇ ਗ੍ਰਿਫ਼ਤਾਰ

ਇਸੇ ਤਰ੍ਹਾਂ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਉਰਫ਼ ਬੁਲਬੁਲਾ ਵਾਸੀ ਮਾਖੇਵਾਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 100 ਲੀਟਰ ਲਾਹਨ ਬਰਾਮਦ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਜਗਰਾਜ ਸਿੰਘ ਵਾਸੀ ਤਾਮਕੋਟ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਪਾਰਟੀ ਨੇ ਰੇਡ ਕਰ ਕੇ ਮੁਲਜ਼ਮ ਨੂੰ ਕਾਬੂ ਕਰਕੇ 30 ਲਿਟਰ ਲਾਹਣ ਅਤੇ ਇੱਕ ਬੋਤਲ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਹੈ।

ਐਸਐਸਪੀ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਮਾਨਸਾ ਦੀ ਪੁਲਿਸ ਪਾਰਟੀ ਨੇ ਸੰਦੀਪ ਸਿੰਘ ਵਾਸੀ ਜਵਾਹਰ ਕੇ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਪ੍ਰੋ ਪੀ ਬੀ 10 ਡੀ ਐੱਨ 5940 ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ ਹਰਿਆਣਾ ਬਰਾਮਦ ਕੀਤੀ ਹੈ ਅਤੇ ਦੂਸਰੇ ਮੁਲਜ਼ਮ ਮਿੰਟੂ ਸਿੰਘ ਵਾਸੀ ਜਵਾਹਰਕੇ ਦੀ ਗ੍ਰਿਫਤਾਰੀ ਬਾਕੀ ਹੈ। ਦੋਨਾਂ ਮੁਲਜ਼ਮਾਂ ਦੇ ਵਿਰੁੱਧ ਥਾਣਾ ਸਿਟੀ 1 ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਪੁਲਿਸ ਨੇ ਕਰ ਲਿਆ ਹੈ।

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਉਰਫ ਕਾਲਾ ਵਾਸੀ ਭੈਣੀਬਾਘਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ ਪੁਲਸ ਪਾਰਟੀ ਨੇ ਰੇਡ ਕਰ ਕੇ ਮੁਲਜ਼ਮ ਨੂੰ ਕਾਬੂ ਕਰਕੇ 13 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਹੈ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਰਾਮ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰ ਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ ਹਰਿਆਣਾ ਬਰਾਮਦ ਕਰਕੇ ਮੁਲਜ਼ਮ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਕੇ ਮਾਲ ਕਬਜ਼ੇ ਵਿੱਚ ਕਰ ਲਿਆ ਹੈ।

ਮਾਨਸਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 9 ਵਿਅਕਤੀ ਕੀਤੇ ਗ੍ਰਿਫ਼ਤਾਰ
ਮਾਨਸਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 9 ਵਿਅਕਤੀ ਕੀਤੇ ਗ੍ਰਿਫ਼ਤਾਰ

ਸੀਆਈਏ ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਬਲਕਾਰ ਸਿੰਘ ਉਰਫ ਕਾਕਾ ਵਾਸੀ ਕੁਸਲਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ ਹਰਿਆਣਾ ਬਰਾਮਦ ਕਰਕੇ ਮੁਲਜ਼ਮ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਨੂੰ ਕਬਜ਼ੇ ਵਿੱਚ ਕਰ ਲਿਆ ਹੈ ਥਾਣਾ ਝੁਨੀਰ ਦੀ ਪੁਲਸ ਪਾਰਟੀ ਨੇ ਸੁਖਦੇਵ ਸਿੰਘ ਵਾਸੀ ਫ਼ਤਿਹਪੁਰ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ ਹਰਿਆਣਾ ਬਰਾਮਦ ਕਰਕੇ ਮੁਲਜ਼ਮ ਦੇ ਫਿਰ ਦ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਕੇ ਮਾਲ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਤਪਾਲ ਸਿੰਘ ਉਰਫ ਸੱਤੂ ਵਾਸੀ ਗੋਰਖਨਾਥ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ ਪੁਲਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਹੈ।

ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.