ETV Bharat / state

ਮੂਸੇਵਾਲਾ ਕਤਲ ਮਾਮਲਾ: ਮਾਨਸਾ ਦੇ ਕਈ ਪਿੰਡਾਂ 'ਚ ਮਨਾਈ ਜਾਵੇਗੀ ਕਾਲੀ ਦੀਵਾਲੀ, ਜਾਣੋ ਕਿਉਂ ?

author img

By

Published : Oct 23, 2022, 1:50 PM IST

Updated : Oct 23, 2022, 2:20 PM IST

justice for Sidhu Moose Wala
justice for Sidhu Moose Wala

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ Sidhu Moose Wala ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇਵਾਲਾ ਦਿ ਲਾਸਟ ਰਾਈਡ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।Mansa district will celebrate Kali Diwali

ਮਾਨਸਾ: ਜਿੱਥੇ ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ਭਰ ਦੇ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਰੂਪ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇਵਾਲੇ Sidhu Moose Wala ਦੇ ਲਾਸਟ ਰਾਈਡ ਪਿੰਡ ਜਵਾਹਰਕੇ ਬੁਰਜ ਢਿੱਲਵਾਂ ਜੋਗਾ ਰਮਦਿੱਤੇਵਾਲਾ ਖੋਖਰ ਸੱਦਾ ਸਿੰਘ ਵਾਲਾ ਗੇਲੇ ਗਾਗੋਵਾਲ ਆਦਿ ਪਿੰਡਾਂ ਵੱਲੋਂ ਇਸ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਰੂਪ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਕਿਉਂਕਿ ਸਿੱਧੂ ਮੂਸੇ ਵਾਲਾ Sidhu Moose Wala ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। Mansa district will celebrate Kali Diwali

ਪਿੰਡ ਜਵਾਹਰਕੇ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਮੈਂਬਰ ਵੱਲੋਂ ਵੀ ਸਰਕਾਰ ਉੱਪਰ ਰੋਹਿਤ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਕਾਰਨ ਜਵਾਹਰਕੇ ਪਿੰਡ ਵਿੱਚ ਕਾਲੀ ਦੀਵਾਲੀ ਮਨਾਈ ਜਾਵੇਗੀ। ਕਿਉਂਕਿ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਦੇ ਵਿੱਚ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਪਰ ਪੰਜਾਬ ਸਰਕਾਰ ਅਜੇ ਤੱਕ ਸਿੱਧੂ ਨੂੰ ਇਨਸਾਫ਼ ਨਹੀਂ ਦਿਵਾ ਸਕੀ।

ਮਾਨਸਾ ਦੇ ਕਈ ਪਿੰਡਾਂ 'ਚ ਮਨਾਈ ਜਾਵੇਗੀ ਕਾਲੀ ਦੀਵਾਲੀ

ਜਿਸ ਕਰਕੇ ਮੂਸਾ ਪਿੰਡ ਦੇ ਵਾਸੀਆਂ ਵੱਲੋਂ ਵੀ ਇਸ ਵਾਰ ਦੀਵਾਲੀ ਨੂੰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉੱਥੇ ਹੀ ਉਨ੍ਹਾਂ ਆਸ ਪਾਸ ਦੇ ਪਿੰਡਾਂ ਵੱਲੋਂ ਜੋ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਸਵਾਗਤ ਵੀ ਕੀਤਾ ਅਤੇ ਨਾਲ ਕੀ ਉਨ੍ਹਾਂ ਦੇਸ਼ਾਂ ਵਿਦੇਸ਼ਾਂ ਅਤੇ ਪੰਜਾਬ ਦੇ ਕੋਨੇ ਕੋਨੇ ਵਿਚ ਵਸਦੇ ਸਿੱਧੂ ਮੂਸੇਵਾਲ Sidhu Moose Wala ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਵਜੋਂ ਮਨਾਉਣ।

ਮਾਨਸਾ 'ਚ ਰੋਸ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅਣਪਛਾਤਿਆਂ ਵੱਲੋਂ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਸਿੱਧੂ ਮੂਸੇ ਵਾਲੇ ਦਾ ਕਤਲ ਹੋਇਆ 5 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਅਤੇ ਅੱਜ ਵੀ ਮੂਸੇਵਾਲਾ ਦੇ ਮਾਤਾ ਪਿਤਾ ਇਨਸਾਫ ਦੇ ਲਈ ਸਰਕਾਰ ਉੱਪਰ ਰੋਸ ਜ਼ਾਹਿਰ ਕਰ ਰਹੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਸਿੱਧੂ ਨੂੰ ਇਨਸਾਫ ਨਹੀਂ ਮਿਲਿਆ ਅਤੇ ਸ਼ਰ੍ਹੇਆਮ ਗੈਂਗਸਟਰ ਘੁੰਮ ਰਹੇ ਹਨ।

ਇਹ ਵੀ ਪੜੋ:- ਡੀਐੱਸਪੀ ਦੀ ਅਗਵਾਈ ਵਿੱਚ ਪੁਲਿਸ ਨੇ ਬਾਜ਼ਾਰਾਂ ਤੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ

Last Updated :Oct 23, 2022, 2:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.