ETV Bharat / state

ਗੋਲਡੀ ਬਰਾੜ ਦੇ ਨਜ਼ਰਬੰਦ ਹੋਣ ਦੀ ਖ਼ਬਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

author img

By

Published : Dec 2, 2022, 12:17 PM IST

Updated : Dec 2, 2022, 12:56 PM IST

ਗੈਂਗਸਟਰ ਗੋਲਡੀ ਬਰਾੜ (Gangster Goldie Brar arrested) ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਖ਼ਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਰੇ ਗੈਂਗਸਟਰ ਉਨ੍ਹਾਂ ਦੇ ਨਿਸ਼ਾਨੇ ਉੱਤੇ ਹਨ। ਮੂਸੇਵਾਲਾ ਦੇ ਪਿਤਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਗ੍ਰਿਫ਼ਤਾਰੀ ਦੀ ਪੁਸ਼ਟੀ ( Punjab government should confirm the arrest) ਕਰੇ। ਦੂਜੇ ਪਾਸੇ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਗੋਲਡੀ ਬਰਾੜ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਹੈ।

Moosewala fathers big statement after the news of gangster Goldie Brar Detained
ਗੋਲਡੀ ਬਰਾੜ ਦੇ ਨਜ਼ਰਬੰਦ ਹੋਣ ਦੀ ਖ਼ਬਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਮਾਨਸਾ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਗੋਲਡੀ ਬਰਾੜ(Gangster Goldie Brar arrested) ਦੀ ਗ੍ਰਿਫ਼ਤਾਰ ਦੀਆਂ ਖਬਰਾਂ ਵਿਚਾਲੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਪੁਲਿਸ ਦਾ ਸਵਾਗਤ ਹੈ ਅਤੇ ਮੇਰਾ ਨਿਸ਼ਾਨਾ ਗੈਂਗਸਟਰ ਗੋਲਡੀ ਬਰਾੜ ਲਾਰੈਂਸ ਬਿਸਨੋਈ ਅਤੇ ਜੱਗੂ ਭਗਵਾਨਪੁਰੀਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਗੈਂਗਸਟਰਾਂ ਨੇ ਪਤਾ ਨਹੀਂ ਕਿੰਨੇ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਹੈ ਅਤੇ ਘਰ ਖਾਲੀ ਕੀਤੇ ਹਨ। ਬਲਕੌਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਤਰੁੰਤ ਇਸ ਦੀ( Punjab government should confirm the arrest) ਪੁਸ਼ਟੀ ਕਰੇ ਕਿ ਗੋਲਡੀ ਬਰਾੜ ਦੀ ਗਿ੍ਫ਼ਤਾਰੀ ਹੋਈ ਹੈ।


ਗੋਲਡੀ ਬਰਾੜ ਦੇ ਨਜ਼ਰਬੰਦ ਹੋਣ ਦੀ ਖ਼ਬਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ


ਗੋਲਡੀ ਨੂੰ ਦਿੱਤੀ ਜਾਵੇ ਫਾਂਸੀ: ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਪੰਜਾਬ ਲਿਆ ਕੇ ਫ਼ਾਂਸੀ (Goldie Brar brought to Punjab and hanged) ਦਿੱਤੀ ਜਾਵੇ। ਉਨ੍ਹਾਂ ਕਿਹਾ ਸੰਗੀਤ ਜਗਤ ਦੇ ਸਫੇਦਪੋਸ ਲੋਕ ਵੀ ਹੋਨ ਨੰਗੇ ਹੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਗੋਲਡੀ ਬਰਾੜ ਦੀ ਗਿ੍ਫ਼ਤਾਰੀ ਹੋਈ ਹੈ ਤਾ ਅਸੀਂ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਸੀ ਗੋਲਡੀ ਦੇ ਨਾਲ ਜੋ ਹੋਰ ਵੀ ਲੋਕ ਹਨ ਉਨ੍ਹਾਂ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਪੰਜਾਬ ਸਰਕਾਰ ਨੇ ਕੀਤੀ ਪੁਸ਼ਟੀ: ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਕੈਲੀਫੋਰਨੀਆ ਪੁਲਿਸ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਵੀ ਸੰਪਰਕ ਕੀਤਾ ਹੈ। ਅਸੀਂ ਗੋਲਡੀ ਬਰਾੜ ਨੂੰ ਜਲਦ ਹੀ ਪੰਜਾਬ ਲੈ ਕੇ ਆਵਾਂਗੇ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਨਜ਼ਰਬੰਦ ਕਰ (Gangster Goldy Brar Detained In California) ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹੀ ਨਜ਼ਰਬੰਦ ਕਰ ਲਿਆ ਗਿਆ ਸੀ।


ਅਮਰੀਕਾ ਪੁਲਿਸ ਨੇ ਕੀਤਾ ਸੰਪਰਕ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਮਰੀਕਾ ਦੀ ਏਜੰਸੀ ਨੇ ਸਾਡੇ ਨਾਲ ਸੰਪਰਕ ਕੀਤਾ ਹੈ ਕਿ ਅਸੀਂ ਗੋਲਡੀ ਬਰਾੜ ਨੂੰ ਨਜ਼ਰਬੰਦ ਕਰ ਲਿਆ ਹੈ ਹੁਣ ਇਸ ਦਾ ਕੀਤਾ ਜਾਵੇ। ਮਾਨ ਨੇ ਦੱਸਿਆ ਕਿ ਅਸੀਂ ਕਾਰਵਾਈ ਕਰ ਰਹੇ ਹਾਂ ਤੇ ਜਲਦ ਹੈ ਉਸ ਨੂੰ ਭਾਰਤ ਲੈ ਕੇ ਆਵਾਂਗੇ ਜ਼ਰੂਰ ਲੈ ਕੇ ਆਵਾਂਗੇ। ਉਹਨਾਂ ਨੇ ਕਿਹਾ ਕਿ ਗੋਲਡੀ ਬਰਾੜ ਨੇ ਕਈ ਘਰਾਂ ਵਿੱਚ ਸੱਥਰ ਵਛਾ ਦਿੱਤੇ ਹਨ, ਉਸ ਦੀ ਗ੍ਰਿਫ਼ਤਾਰੀ ਨਾਲ ਉਹਨਾਂ ਨੂੰ ਥੋੜਾ ਸਕੂਨ ਮਿਲੇਗਾ।

ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਦੀ ਹੋਈ ਗ੍ਰਿਫ਼ਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ


Last Updated : Dec 2, 2022, 12:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.