ETV Bharat / state

Sidhu Moose Wala Death Anniversary: ਮੋਟਰਸਾਇਕਲ ਰਾਇਡਰ ਸਿੱਧੂ ਮੂਸੇਵਾਲਾ ਦੀ ਮਾਤਾ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਪਿੰਡ ਮੂਸਾ

author img

By

Published : May 29, 2023, 8:24 AM IST

ਮਰਹੂਮ ਤੇ ਰੂਹੇ ਜ਼ਮੀਨ ਉਤੇ ਮਕਬੂਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ, ਪਰ ਪਰਿਵਾਰ ਇਨਸਾਫ਼ ਲਈ ਹਾਲੇ ਵੀ ਭਟਕ ਰਿਹਾ ਹੈ। ਇਸੇ ਦਰਮਿਆਨ ਦੇਸ਼ ਦੇ ਵੱਖੋ-ਵਖ ਕੌਨੇ ਤੋਂ ਲੋਕ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚਦੇ ਹਨ। ਅੱਜ ਮੋਟਰਸਾਈਕਲ ਰਾਈਡਰ ਪਿੰਡ ਮੂਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ।

Motorcycle riders reached Musa village to share their grief with Sidhu Moosewala's mother
ਮੋਟਰਸਾਇਕਲ ਰਾਇਡਰ ਸਿੱਧੂ ਮੂਸੇਵਾਲਾ ਦੀ ਮਾਤਾ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਪਿੰਡ ਮੂਸਾ

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇਕ ਸਾਲ

ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇਕ ਸਾਲ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਅਤੇ ਸਿੱਧੂ ਮੂਸੇਵਾਲਾ ਦੀ ਦੇਸ਼ਾਂ-ਵਿਦੇਸ਼ਾਂ ਦੇ ਵਿੱਚ ਵੀ ਬਰਸੀ ਮਨਾਈ ਜਾ ਰਹੀ ਹੈ ਅਤੇ ਮੂਸਾ ਪਿੰਡ ਵਿੱਚ ਵੀ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਪਾਠ ਦੇ ਭੋਗ ਪਾਏ ਜਾਣਗੇ। ਲਗਾਤਾਰ ਦੇਸ਼ ਦੇ ਕੋਨੇ-ਕੋਨੇ ਵਿੱਚੋਂ ਲੋਕ ਮੂਸੇ ਪਿੰਡ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਮਾਤਾ ਪਤਾ ਦੇ ਨਾਲ ਦੁੱਖ ਸਾਂਝਾ ਕਰ ਰਹੇ ਹਨ।


ਮੂਸਾ ਪਿੰਡ ਵਿਖੇ ਅੱਜ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਮੋਟਰਸਾਈਕਲ ਰਾਇਡਰ ਮੂਸਾ ਪਿੰਡ ਪਹੁੰਚੇ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਮਾਤਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਤੋਂ ਇਨਸਾਫ਼ ਦੀ ਮੰਗ ਵੀ ਕੀਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਮੂਸਾ ਪਿੰਡ ਵਿਖੇ ਪਹੁੰਚੇ ਮੋਟਰਸਾਈਕਲ ਰਾਈਡਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਇਨਸਾਫ ਨੂੰ ਲੈ ਕੇ ਮੂਸਾ ਪਿੰਡ ਵਿਖੇ ਪਹੁੰਚਣ ਵਾਲੇ ਹਰ ਵਿਅਕਤੀ ਦਾ ਉਹ ਧੰਨਵਾਦ ਕਰਦੇ ਹਨ, ਕਿਉਂਕਿ ਸਿੱਧੂ ਮੂਸੇਵਾਲਾ ਨੂੰ ਅੱਜ ਵੀ ਲੋਕ ਇੰਨੀ ਵੱਡੀ ਤਾਦਾਦ ਦੇ ਵਿੱਚ ਪਿਆਰ ਕਰਦੇ ਹਨ।

ਕੁਝ ਲੋਕ ਸਰਕਾਰਾਂ ਦੇ ਇਸ਼ਾਰੇ ਉਤੇ ਮੇਰੇ ਪੁੱਤ ਨੂੰ ਕਰ ਰਹੇ ਬਦਨਾਮ : ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਦਾ ਪੁੱਤਰ ਅੱਜ ਇਸ ਦੁਨੀਆਂ ਦੇ ਵਿਚ ਨਹੀਂ, ਪਰ ਫਿਰ ਵੀ ਉਸ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਬਹੁਤ ਲੰਬੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹਾਲੇ ਤੱਕ ਵੀ ਇਨਸਾਫ਼ ਨਹੀਂ ਦਿੱਤਾ ਗਿਆ ਅਤੇ ਕੁਝ ਲੋਕ ਸਰਕਾਰਾਂ ਦੇ ਇਸ਼ਾਰੇ ਉਤੇ ਮੇਰੇ ਪੁੱਤਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਮਾਤਾ ਚਰਨ ਕੌਰ ਨੇ ਕਿਹਾ ਕਿ ਅੱਜ ਪਿੰਡ ਜਵਾਹਰਕੇ ਦੇ ਵਿਚ ਜਿਸ ਜਗ੍ਹਾ ਉਤੇ ਪੁੱਤਰ ਦਾ ਕਤਲ ਕੀਤਾ ਗਿਆ ਸੀ ਉਸ ਜਗ੍ਹਾ ਦੇ ਉੱਪਰ ਜਵਾਹਰਕੇ ਪਿੰਡ ਦੇ ਲੋਕਾਂ ਵੱਲੋਂ ਸਿੱਧੂ ਮੂਸੇ ਵਾਲਾ ਦੀ ਯਾਦ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ ਅਤੇ ਉਸ ਜਗ੍ਹਾ ਦੇ ਉੱਪਰ ਹੈ ਖੁਦ ਵੀ ਸ਼ਾਮਿਲ ਹੋਈ ਸੀ ਅਤੇ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਉਸ ਦੀ ਯਾਦ ਨੂੰ ਸਮਰਪਿਤ ਪਾਠ ਦੇ ਭੋਗ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਆਖਰੀ ਦਮ ਤੱਕ ਲੜਦੇ ਰਹਿਣਗੇ ਕਿਉਂਕਿ ਉਨ੍ਹਾਂ ਦੇ ਪੁੱਤਰ ਨੇ ਕਦੇ ਕਿਸੇ ਦਾ ਮਾੜਾ ਨਹੀ ਸਗੋ ਹਰ ਕਿਸੇ ਦਾ ਭਲਾ ਸੋਚਿਆ ਸੀ।

ਮਹਾਨ ਕਲਾਕਾਰ ਸੀ ਸਿੱਧੂ ਮੂਸੇਵਾਲਾ : ਮੋਟਰਸਾਈਕਲ ਰਾਈਡਰਸ ਨੇ ਕਿਹਾ ਕਿ ਉਹ ਬਠਿੰਡਾ ਤੋਂ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਯਾਦਗਾਰ ਉਤੇ ਪਹੁੰਚੇ ਸਨ ਅਤੇ ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਵਾਲੇ ਪਿੰਡ ਜਵਾਹਰਕੇ ਵਿਖੇ ਵੀ ਪਹੁੰਚ ਕੇ ਯਾਦ ਤਾਜ਼ਾ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਦੁਨੀਆਂ ਦਾ ਮਹਾਨ ਕਲਾਕਾਰ ਹੈ, ਜਿਸ ਨੂੰ ਦੁਨੀਆਂ ਦੇ ਹਰ ਕੋਨੇ ਦੇ ਵਿਚ ਸੁਣਿਆ ਜਾ ਰਿਹਾ ਹੈ ਅਤੇ ਹਰ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦੇਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਧੂ ਮੂਸੇ ਵਾਲਾ ਦਾ ਕਤਲ ਹੋਇਆਂ ਇਕ ਸਾਲ ਹੋ ਚੁੱਕਿਆ ਹੈ ਪਰ ਪਰਿਵਾਰ ਅੱਜ ਵੀ ਇਨਸਾਫ਼ ਦੇ ਲਈ ਸਰਕਾਰ ਅੱਗੇ ਅਪੀਲ ਕਰ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਪਰਿਵਾਰ ਨੂੰ ਇਨਸਾਫ ਦੇਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.