ETV Bharat / state

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਇੱਕ ਹੋਰ ਵੱਡਾ ਖੁਲਾਸਾ !

author img

By

Published : Oct 6, 2022, 1:30 PM IST

Moose Wala murder accused escape
ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਮਾਮਲੇ ਵਿੱਚ ਖੁਲਾਸਾ

ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਮਾਮਲੇ ਵਿੱਚ ਇੱਕ ਹੋਰ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਪਹਿਲਾਂ ਬਰਖਾਸਤ ਪ੍ਰਿਤਪਾਲ ਨੇ ਲੜਕੀ ਨੂੰ ਵੀ ਆਪਣੀ ਰਿਹਾਇਸ਼ ਵਿੱਚ ਲੈ ਕੇ ਆਇਆ ਸੀ।

ਮਾਨਸਾ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਦੀਪਕ ਟੀਨੂੰ ਫ਼ਰਾਰ ਮਾਮਲੇ ਵਿਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਨਾਲ ਹੀ ਫਰਾਰ ਗੈਂਗਸਟਰ ਦੀਪਕ ਟੀਨੂੰ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀਆਈਏ ਦੇ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੇ ਦੀਪਕ ਟੀਨੂੰ ਨੂੰ ਮਾਨਸਾ ਦੇ ਸੀਆਈਏ ਤੋ ਲੈ ਕੇ ਪਹਿਲਾਂ ਡੀਸੀ ਦੀ ਕੋਠੀ ਦੇ ਨਜਦੀਕ ਤਿਨਕੋਨੀ ਤੋਂ ਇੱਕ ਲੜਕੀ ਨੂੰ ਆਪਣੀ ਗੱਡੀ ਵਿੱਚ ਬਿਠਾਇਆ। ਫਿਰ ਪ੍ਰਿਤਪਾਲ ਸਿੰਘ ਦੀਪਕ ਟੀਨੂੰ ਅਤੇ ਲੜਕੀ ਨੂੰ ਨਾਲ ਲੈ ਕੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਪਹੁੰਚੇ ਸੀ। ਇਹ ਵੀ ਪਤਾ ਲੱਗਾ ਹੈ ਕਿ ਮਾਨਸਾ ਦੀ ਤਿੰਨਕੋਨੀ ਤੇ ਉਸ ਲੜਕੀ ਨੂੰ ਛੱਡਣ ਦੇ ਲਈ ਕੋਈ ਹੋਰ ਵਿਅਕਤੀ ਆਇਆ ਸੀ ਮਾਨਸਾ ਪੁਲੀਸ ਹੁਣ ਸੀਸੀਟੀਵੀ ਫੁਟੇਜ਼ ਦੇ ਜ਼ਰੀਏ ਛਾਣਬੀਣ ਕਰ ਰਹੀ ਹੈ।

ਕਾਬਿਲੇਗੌਰ ਹੈ ਕਿ ਮਾਨਸਾ ਪੁਲਿਸ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲੈ ਕੇ ਆਈ ਸੀ। ਸਰਦੂਲਗੜ੍ਹ ਦੇ ਇੱਕ ਕਤਲ ਕੇਸ ਦੇ ਵਿੱਚ ਮਾਨਸਾ ਪੁਲਿਸ ਰਿਮਾਂਡ ’ਤੇ ਲੈ ਕੇ ਆਈ ਸੀ। ਦੱਸ ਦਈਏ ਕਿ ਮੂਸੇਵਾਲਾ ਕਤਲਕਾਂਡ ਦੀ ਪਲਾਨਿੰਗ ਵਿੱਚ ਆਖਿਰੀ ਕਾਨਫਰੰਸ ਕਾਲ ਲਾਰੈਂਸ ਅਤੇ ਟੀਨੂੰ ਦੇ ਵਿਚਾਲੇ 27 ਮਈ ਨੂੰ ਹੋਈ ਸੀ ਅਤੇ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।

ਦੂਜੇ ਪਾਸੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੀਆਈਏ ਮਾਨਸਾ ਸੀਆਈਏ ਸਟਾਫ ਦੇ ਇੰਚਾਰਜ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੈਂਘਸਟਰ ਦੀਪਕ ਟੀਨੂੰ ਨੂੰ ਸੀਆਈਏ ਸਟਾਫ ਦੇ ਇੰਚਾਰਜ ਪਿੰਡ ਝੂਨੀਰ ਵਿੱਚ ਇੱਕ ਖਾਲੀ ਥਾਂ ਉੱਤੇ ਲੈ ਕੇ ਗਏ ਸੀ ਜਿੱਥੇ ਦੀਪਕ ਟੀਨੂੰ ਫਰਾਰ ਹੋਇਆ। ਪੱਤਾ ਲੱਗਾ ਹੈ ਕਿ ਸੀਆਈਏ ਸਟਾਫ ਦੇ ਇੰਚਾਰਜ ਪਹਿਲਾਂ ਵੀ ਦੋ ਤਿੰਨ ਬਾਰ ਦੀਪਕ ਟੀਨੂੰ ਨੂੰ ਇਸੇ ਥਾਂ ਉੱਤੇ ਲੈ ਕੇ ਆਏ ਸਨ।

ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਸੀ।

ਇਹ ਵੀ ਪੜੋ: ਨਸ਼ੇ ਵਿੱਚ ਧੁੱਤ ਲੜਕੀ ਦੀ ਵੀਡੀਓ ਵਾਇਰਲ, ਸਰਕਾਰ ਅਤੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਵੱਡਾ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.