ETV Bharat / state

ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ

author img

By

Published : Jun 15, 2023, 8:27 AM IST

ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ
ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ

ਮਾਨਸਾ ਵਿੱਚ ਨਰਮੇ ਦੀ ਫਸਲ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ, ਕਿਉਂਕਿ ਗੁਲਾਬੀ ਸੁੰਡੀ ਨੇ ਦੇ ਹਮਲੇ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਰਹੀ ਹੈ।

ਮਾਨਸਾ ਵਿੱਚ ਨਰਮੇ ਦੀ ਫਸਲ ਹੋਈ ਖਰਾਬ

ਮਾਨਸਾ: ਜ਼ਿਲ੍ਹੇ ਦੇ ਪਿੰਡ ਮੀਆਂ ਅਤੇ ਨਜ਼ਦੀਕੀ ਪਿੰਡਾਂ ਵਿੱਚ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਦੀ ਫਸਲ ਬਰਬਾਦ ਹੋਣੀ ਸ਼ੁਰੂ ਹੋ ਗਈ ਹੈ। ਕਿਸਾਨਾਂ ਨੇ ਸਰਕਾਰ ਅਤੇ ਖੇਤੀਬਾੜੀ ਵਿਭਾਗ ਨੂੰ ਤੁਰੰਤ ਰੋਕਥਾਮ ਦੇ ਲਈ ਠੋਸ ਕਦਮ ਉਠਾਉਣ ਦੀ ਮੰਗ ਕੀਤੀ ਹੈ।

ਪਿਛਲੇ ਸਾਲ ਵੀ ਫ਼ਸਲ ਹੋਈ ਸੀ ਬਰਬਾਦ: ਮਾਨਸਾ ਜਿਲੇ ਵਿੱਚ ਪਿਛਲੇ ਸਾਲ ਕਿਸਾਨਾਂ ਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤਾ ਸੀ। ਜਿਸ ਕਾਰਨ ਕਿਸਾਨਾਂ ਨੇ ਆਪਣੀ ਫ਼ਸਲ ਨੂੰ ਖੇਤ ਵਿੱਚ ਹੀ ਨਸ਼ਟ ਕਰ ਦਿੱਤੀ ਸੀ ਅਤੇ ਇਸ ਸਾਲ ਫਿਰ ਕਿਸਾਨਾਂ ਦੀ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਸ਼ੁਰੂ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਮੀਆਂ ਸਮੇਤ ਦਰਜਨਾਂ ਪਿੰਡਾਂ ਵਿੱਚ ਸੁੰਡੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਪੀੜਤ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਕਿਸਾਨਾਂ ਦੀ ਫਸਲ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ ਸੀ ਪਰ ਹੁਣ ਤੱਕ ਬਹੁਤ ਕਿਸਾਨਾਂ ਨੂੰ ਮੁਆਵਜ਼ਾ ਵੀ ਨਹੀਂ ਮਿਲਿਆ ਅਤੇ ਕਿਸਾਨ ਕਰਜ਼ਦਾਰ ਲਗਾਤਾਰ ਹੋ ਰਹੇ ਹਨ।

ਸਰਕਾਰ ਦਾ ਨਹੀਂ ਧਿਆਨ: ਕਿਸਾਨਾਂ ਨੇ ਖੇਤੀਬਾੜੀ ਵਿਭਾਗ 'ਤੇ ਇਲਜ਼ਾਮ ਲਗਾਇਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਮੀਨੀ ਪੱਧਰ ਤੇ ਧਿਆਨ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਦੀ ਫਸਲ ਬਰਬਾਦ ਹੋਣ ਤੋਂ ਬਚ ਜਾਵੇ। ਕਿਸਾਨ ਨੇ ਸਰਕਾਰ ਨੂੰ ਘੇਰਦੇ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਤਾਂ ਸਰਕਾਰ ਕਿਸਾਨਾਂ ਮਜ਼ਦੂਰਾਂ ਨੂੰ ਖੁਸ਼ਹਾਲ ਕਰਨ ਦੀਆਂ ਗੱਲਾਂ ਕਰਦੀ ਹੈ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਕੋਈ ਵੀ ਧਿਆਨ ਨਹੀਂ ਦਿੰਦਾ ਨਾਲ ਕਿਸਾਨ ਮਜ਼ਦੂਰ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਬਰਬਾਦ ਹੋ ਜਾਂਦੀ ਹੈ। ਖੇਤੀਬਾੜੀ ਵਿਭਾਗ ਵੱਲੋਂ ਕੋਈ ਠੋਸ ਕਦਮ ਨਹੀਂ ਉਠਾਏ ਜਾਂਦੇ। ਕਿਸਾਨਾਂ ਨੇ ਗੁਲਾਬੀ ਸੁੰਡੀ ਦੀ ਰੋਕਥਾਮ ਦੇ ਲਈ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਪੈਸਟੀਸਾਇਡ ਦਵਾਈਆਂ ਅਤੇ ਸਬਸਿਡੀ ਦੇਣ ਦੀ ਮੰਗ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.