ETV Bharat / state

Mansa Court ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਕੀਤੇ ਜਾਰੀ, 26 ਜੁਲਾਈ ਨੂੰ ਪੇਸ਼ੀ ਦੇ ਹੁਕਮ

author img

By

Published : Jul 12, 2023, 8:19 PM IST

Production warrant issued for the accused in the Sidhu Moosawala murder case
ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਕੀਤੇ ਜਾਰੀ

ਮਰਹੂਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਨਾ ਤਾਂ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਤੇ ਨਾ ਹੀ ਫਿਜ਼ੀਕਲ ਤੌਰ ਉਤੇ ਪੇਸ਼ ਕੀਤਾ ਗਿਆ। ਹੁਣ ਅਦਾਲਤ ਨੇ ਅਗਲੀ ਤਰੀਕ 26 ਜੁਲਾਈ ਦਿੱਤੀ ਹੈ ਤੇ ਸਾਰੇ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ।

Mansa Court ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਕੀਤੇ ਜਾਰੀ

ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਅੱਜ ਮਾਨਸਾ ਅਦਾਲਤ ਦੇ ਵਿੱਚ ਪੇਸ਼ੀ ਸੀ, ਪਰ ਕਿਸੇ ਵੀ ਮੁਲਜ਼ਮ ਨੂੰ ਅਦਾਲਤ ਦੇ ਵਿੱਚ ਨਾ ਵੀਡੀਓ ਕਾਨਫਰੰਸ ਰਾਹੀਂ ਤੇ ਨਾ ਹੀ ਫਿਜ਼ੀਕਲ ਤੌਰ ਉਤੇ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅਗਲੀ ਪੇਸ਼ੀ 26 ਜੁਲਾਈ ਨੂੰ ਪੇਸ਼ ਕਰਨ ਦੇ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।

ਮਨਦੀਪ ਤੂਫਾਨ ਦੇ ਕੇਸ ਵਿੱਚ ਆਈਓ ਦੇ ਬਿਆਨ ਦਰਜ : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੇਸ਼ੀ ਸੀ ਪਰ ਕਿਸੇ ਵੀ ਮੁਲਜ਼ਮ ਨੂੰ ਵੀਡੀਓ ਕਾਨਫਰੰਸ ਜਾਂ ਫਿਜ਼ੀਕਲ ਤੌਰ ਉਤੇ ਪੇਸ਼ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਜੋ ਮਨਦੀਪ ਤੂਫਾਨ ਦੀ ਮੌਤ ਹੋ ਚੁੱਕੀ ਹੈ, ਉਸ ਸੰਬੰਦੀ ਆਈਓ ਦੇ ਬਿਆਨ ਦਰਜ ਕਰਨੇ ਸਨ, ਜਿਸ ਤਹਿਤ ਆਈਓ ਅਦਾਲਤ ਦੇ ਵਿੱਚ ਪੇਸ਼ ਹੋਇਆ ਅਤੇ ਉਹ ਬਿਆਨ ਦਰਜ ਹੋ ਚੁੱਕੇ ਹਨ।

ਸਾਰੇ ਮੁਲਜ਼ਮਾਂ ਨੂੰ 26 ਜੁਲਾਈ ਨੂੰ ਪੇਸ਼ ਕਰਨ ਸਬੰਧੀ ਪ੍ਰੋਡਕਸ਼ਨ ਵਾਰੰਟ ਜਾਰੀ : ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ 26 ਜੁਲਾਈ 2013 ਨੂੰ ਪੇਸ਼ ਕਰਨ ਦੇ ਲਈ ਮਾਨਯੋਗ ਅਦਾਲਤ ਵੱਲੋਂ ਪ੍ਰੋਡਕਸ਼ਨ ਵਰੰਟ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮਾਨਯੋਗ ਅਦਾਲਤਾਂ ਦੇ ਆਦੇਸ਼ ਤਾਂ ਜਾਰੀ ਕਰ ਰਹੀ ਹੈ, ਪਰ ਹੁਣ ਇਹ ਜੇਲ ਸੁਪਰਡੈਂਟ ਨੇ ਦੇਖਣਾ ਹੈ ਕਿ ਉਨ੍ਹਾਂ ਨੂੰ ਇੱਥੇ ਲਿਆਉਣ ਵਿੱਚ ਕੀ ਦਿੱਕਤ ਆ ਰਹੀ ਹੈ, ਪਰ ਅੱਜ ਵੀਡੀਓ ਕਾਨਫਰੰਸਿੰਗ ਜਾਂ ਫਿਰ ਫਿਜ਼ੀਕਲ ਤੌਰ ਉਤੇ ਪੇਸ਼ ਨਾ ਕਰਨ ਸਬੰਧੀ ਜੇਲ੍ਹ ਪ੍ਰਸ਼ਾਸਨ ਹੀ ਦੱਸ ਸਕਦਾ ਹੈ ਕਿ ਉਨ੍ਹਾਂ ਨੂੰ ਪੇਸ਼ ਕਿਉਂ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਕਿ ਇਸ ਕੇਸ ਨੂੰ ਜਲਦੀ ਤੋਂ ਜਲਦੀ ਮਾਨਯੋਗ ਸੈਸ਼ਨ ਅਦਾਲਤ ਵਿੱਚ ਭੇਜਿਆ ਜਾਵੇ ਤਾਂ ਕਿ ਇਨਸਾਫ ਮਿਲ ਸਕੇ। ਇਸ ਲਈ ਹੀ ਅੱਜ ਮਾਨਯੋਗ ਅਦਾਲਤ ਵੱਲੋਂ ਪ੍ਰੋਡਕਸ਼ਨ ਜਾਰੀ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.