Gangster Lawrence Interview: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਸੀਨੀਅਰ ਅਫ਼ਸਰ, ਕਿਹਾ- ਪੰਜਾਬ 'ਚ ਨਹੀਂ ਹੋਈ ਗੈਂਗਸਟਰ ਲਾਰੈਂਸ ਦੀ ਇੰਟਰਵਿਊ
Published: Mar 15, 2023, 4:51 PM


Gangster Lawrence Interview: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਸੀਨੀਅਰ ਅਫ਼ਸਰ, ਕਿਹਾ- ਪੰਜਾਬ 'ਚ ਨਹੀਂ ਹੋਈ ਗੈਂਗਸਟਰ ਲਾਰੈਂਸ ਦੀ ਇੰਟਰਵਿਊ
Published: Mar 15, 2023, 4:51 PM
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੱਕ ਨਿਜੀ ਚੈਨਲ ਦੇ ਉੱਤੇ ਆਏ ਇੰਟਰਵਿਊ ਤੋਂ ਬਾਅਦ ਮੂਸੇਵਾਲਾ ਕੇਸ ਦੀ ਜਾਂਚ ਕਰ ਰਹੇ ਐੱਸਾਈਟੀ ਦੇ ਮੁੱਖੀ ਜਸਕਰਨ ਸਿੰਘ ਅਤੇ ਐੱਸਐੱਸਪੀ ਮਾਨਸਾ ਨੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਕਿ ਉਨ੍ਹਾਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਲਾਰੈਂਸ ਦੀ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ।
ਮਾਨਸਾ: ਬੀਤੇ ਦਿਨ ਤੋਂ ਪੂਰੇ ਪੰਜਾਬ ਸਮੇਤ ਦੇਸ਼ ਅੰਦਰ ਇੱਕ ਨਿਜੀ ਚੈਨਲ ਵੱਲੋਂ ਕੀਤਾ ਗਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਆਮ ਲੋਕ ਜਿੱਥੇ ਕਿਆਸਰਾਈਆਂ ਲਗਾ ਰਹੇ ਨੇ ਉੱਥੇ ਹੀ ਇਹ ਵੀ ਚਰਚਾ ਛਿੜੀ ਹੋਈ ਹੈ ਕਿ ਇੱਕ ਹਾਈ-ਪ੍ਰੋਫਾਈਲ ਅਤੇ ਏ ਕੈਟਾਗਿਰੀ ਦੇ ਗੈਂਗਸਟਰ ਜਿਸ ਉੱਪਰ ਟਾਡਾ ਵੀ ਲੱਗਿਆ ਹੋਇਆ ਹੈ ਉਸ ਦੀ ਇੰਟਰਵਿਊ ਇੱਕ ਨਿਜੀ ਚੈਨਲ ਉੱਤੇ ਕਿਵੇਂ ਹੋਈ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਉੱਤੇ ਬਣੀ ਐੱਸਆਈਟੀ ਦੇ ਮੁਖੀ ਜਸਕਰਨ ਸਿੰਘ, ਐਸਐਸਪੀ ਮਾਨਸਾ ਨਾਨਕ ਸਿੰਘ ਅਤੇ ਐੱਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਸਿੱਧੂ ਮੂਸੇਵਾਲਾ ਦੀ ਮਾਤਾ ਪਿਤਾ ਨਾਲ ਮੁਲਾਕਾਤ ਕੀਤੀ।
ਪੰਜਾਬ ਵਿੱਚ ਨਹੀਂ ਹੋਈ ਇੰਟਰਵਿਊ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਐੱਸਆਈਟੀ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ ਸਗੋਂ ਕਿਤੇ ਬਾਹਰ ਹੋਈ ਹੈ। ਉਹਨਾਂ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿੱਚੋਂ ਪਤਾ ਕੀਤਾ ਗਿਆ ਹੈ ਅਤੇ ਜੇਲ੍ਹ ਦੇ ਅੰਦਰ ਜੈਮਰ ਲੱਗੇ ਹੋਏ ਨੇ ਜਿਸ ਕਰਕੇ ਉੱਥੇ ਇੰਟਰਵਿਊ ਕਰਨੀ ਸੰਭਵ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੁੱਝ ਦਿਨ ਪਹਿਲਾਂ ਹੀ ਰਾਜਸਥਾਨ ਤੋਂ ਪੰਜਾਬ ਲਿਆਂਦਾ ਗਿਆ ਹੈ ਅਤੇ ਹੋ ਸਕਦਾ ਹੈ ਇਹ ਇੰਟਰਵਿਊ ਰਾਜਸਥਾਨ ਵਿੱਚ ਕਿਤੇ ਹੋਈ ਹੋਵੇ। ਉਨ੍ਹਾਂ ਕਿਹਾ ਕਿ ਇਹ ਗੱਲ ਸਪੱਸ਼ਟ ਹੈ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਹੋਈ ਹੈ।
ਇਨਸਾਫ਼ ਦਿਵਾਇਆ ਜਾਵੇਗਾ: ਇਸ ਤੋਂ ਇਲਾਵਾ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਪਹੁੰਚੇ ਸੀਨੀਅਰ ਅਫਸਰਾਂ ਨੇ ਕਿਹਾ ਕਿ ਉਹ ਲਗਾਤਾਰ ਮੂਸੇਵਾਲਾ ਦੇ ਕੇਸ ਵਿੱਚ ਐਕਸ਼ਨ ਕਰ ਰਹੇ ਨੇ ਅਤੇ ਬਹੁਤ ਸਾਰੇ ਮੁਲਜ਼ਮਾਂ ਨੂੰ ਉਨ੍ਹਾਂ ਵੱਲੋਂ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਸਿੱਧੂ ਮੂਸੇਵਾਲਾ ਦੀ ਬਰਸੀ ਦੇ ਮੱਦੇਨਜ਼ਰ ਵੀ ਉਨ੍ਹਾਂ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਮੂਸੇਵਾਲਾ ਦੇ ਮਾਪਿਆਂ ਦੀ ਸੁਰੱਖਿਆ ਉਨ੍ਹਾਂ ਦਾ ਪਹਿਲਾ ਫਰਜ਼ ਹੈ ਅਤੇ ਉਹ ਇਸ ਲਈ ਹਮੇਸ਼ਾ ਤਿਆਰ ਨੇ। ਦੱਸ ਦਈਏ ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਾਰਤਾ ਵਿੱਚ ਸ਼ੁਮਾਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਨਿਜੀ ਚੈਨਲ ਉੱਤੇ ਚੱਲਣ ਤੋਂ ਬਾਅਦ ਪੂਰੇ ਦੇਸ਼ ਵਿੱਚ ਤਹਿਲਕਾ ਮਚਿਆ ਹੋਇਆ ਹੈ। ਦੂਜੇ ਪਾਸੇ ਇੰਟਰਵਿਊ ਦੌਰਾਨ ਲਾਰੈਂਸ ਨੇ ਇਹ ਵੀ ਕਿਹਾ ਕਿ ਉਹ ਮੂਸੇਵਾਲਾ ਦਾ ਕਤਲ ਨਹੀਂ ਕਰਨਾ ਚਾਹੁੰਦਾ ਸੀ ਅਤੇ ਮੂਸੇਵਾਲਾ ਨੂੰ ਮਾਰਨ ਦਾ ਪਲਾਨ ਗੈਂਗਸਟਰ ਗੋਲਡੀ ਬਰਾੜ ਨੇ ਬਣਾਇਆ ਹੈ। ਇਸ ਮੌਕੇ ਉਸ ਨੇ ਖਾਲਿਸਤਾਨ ਦੇ ਪੱਖ ਵਿੱਚ ਵੀ ਹਾਮੀ ਨਹੀਂ ਭਰੀ।
ਇਹ ਵੀ ਪੜ੍ਹੋ: Farmers Oppose G-20 : ਕਿਸਾਨ ਜਥੇਬੰਦੀਆਂ ਨੇ ਜੀ-20 ਦਾ ਕੀਤਾ ਤਿੱਖਾ ਵਿਰੋਧ, ਸਰਕਾਰ ਦੀ ਮੇਜ਼ਬਾਨੀ ਉੱਤੇ ਵੀ ਚੁੱਕੇ ਸਵਾਲ
