ETV Bharat / state

ਮੂਸੇਵਾਲਾ ਦੇ ਦੋਸਤਾਂ ਨੂੰ ਲੈ ਕੇ ਬਲਕੌਰ ਸਿੰਘ ਦੀ ਅਪੀਲ, ਸ਼ੋਸਲ ਮੀਡੀਆ ਉੱਤੇ ਝੂਠੀਆਂ ਅਫ਼ਵਾਹਾ ਨਾ ਫੈਲਾਓ

author img

By

Published : Aug 22, 2022, 11:19 AM IST

Balkaur Singh Reveal Truth About Sidhu Friend
ਮੂਸੇਵਾਲਾ ਦੇ ਦੋਸਤਾਂ ਨੂੰ ਲੈ ਕੇ ਬਲਕੌਰ ਸਿੰਘ ਦੀ ਅਪੀਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਨਾਲ ਹੀ ਆਖਿਆ ਹੈ ਕਿ ਜੋ ਦੋ ਨੌਜਵਾਨ ਮੂਸੇਵਾਲਾ ਦੇ ਨਾਲ ਮੌਜੂਦ ਸੀ ਉਹ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਸਨ।

ਮਾਨਸਾ: ਪੰਜਾਬੀ ਗਾਇਕ ਸੁਭਦੀਪ ਸਿੱਧੂ ਮੁਝੇ ਵਾਲੇ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਅਜ਼ਾਬ ਜਵਾਹਰਕੇ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ ਸੀ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਵਿਅਕਤੀ ਆਖ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੇ ਦੋਸਤ ਕਾਰ 'ਚ ਬੈਠੇ ਸਨ ਅਤੇ ਉਨ੍ਹਾਂ ਨੇ ਸਿੱਧੂ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਇਸ ਸਬੰਧ ਵਿੱਚ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੇ ਨਾਲ ਮੌਜੂਦ ਦੋ ਨੌਜਵਾਨ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਨੂੰ ਉਨ੍ਹਾਂ ਨੌਜਵਾਨਾਂ ’ਤੇ ਕੋਈ ਸ਼ੱਕ ਨਹੀਂ ਹੈ ਜਿਸ ਕਾਰਨ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਨਾ ਉਡਾਈਆਂ ਜਾਣ।

ਮੂਸੇਵਾਲਾ ਦੇ ਦੋਸਤਾਂ ਨੂੰ ਲੈ ਕੇ ਬਲਕੌਰ ਸਿੰਘ ਦੀ ਅਪੀਲ

ਦੂਜੇ ਪਾਸੇ ਸਿੱਧੂ ਮੂਸੇ ਵਾਲਾ 'ਤੇ ਹੋਏ ਹਮਲੇ ਦੌਰਾਨ ਇੱਕ ਵਿਅਕਤੀ ਵੱਲੋਂ ਆਪਣੇ ਦੋ ਦੋਸਤਾਂ 'ਤੇ ਸ਼ੋਸ਼ਲ ਮੀਡੀਆ 'ਤੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਪਿੰਡ ਮੂਸੇ ਦੇ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਜਾਣ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਇਹ ਦੋਵੇਂ ਨੌਜਵਾਨ ਜੋ ਮੂਸੇਵਾਲਾ ਦੇ ਨਾਲ ਮੌਜੂਦ ਸੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੀ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗੱਲ੍ਹਾਂ ਨੂੰ ਫੈਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

29 ਮਈ ਨੂੰ ਮੂਸੇਵਾਲਾ ਦਾ ਕਤਲ: ਜ਼ਿਕਰਯੋਗ ਹੈ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿਚ ਸਿੱਧੂ ਮੂਸੇ ਵਾਲਾ ਜਦੋਂ ਆਪਣੀ ਥਾਰ ਗੱਡੀ ਦੇ ਵਿੱਚ ਦੋ ਦੋਸਤਾਂ ਦੇ ਨਾਲ ਜਾ ਰਿਹਾ ਸੀ ਤਾਂ ਉਸਦਾ ਪਿੱਛਾ ਕਰਦੀ ਆ ਰਹੀ ਬਲੈਰੋ ਅਤੇ ਕੋਰੋਲਾ ਗੱਡੀ ਨੇ ਘੇਰ ਕੇ 5:15 ਵਜੇ ਦੇ ਸਿੱਧੂ ਮੂਸੇ ਵਾਲਾ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਪਰਿਵਾਰ ਅਤੇ ਸਿੱਧੂ ਮੂਸੇ ਵਾਲੇ ਦੇ ਪ੍ਰਸੰਸਕਾਂ ਵੱਲੋਂ ਅੱਜ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮਾਤਾ-ਪਿਤਾ ਦਾ ਦਰਦ ਘੱਟ ਨਹੀਂ ਰਿਹਾ ਅਤੇ ਅੱਜ ਸਟੇਟਸ ਉੱਪਰ ਵੀ ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ 29 ਤਰੀਕ ਦਾ ਜਿਕਰ ਕੀਤਾ ਗਿਆ ਹੈ।

ਇਹ ਵੀ ਪੜੋ: ਜੇਲ੍ਹ ਵਿੱਚ ਤੈਨਾਤ ਹੋਮ ਗਾਰਡ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.