ਸਿੱਧੂ ਮੂਸੇਵਾਲਾ ਕਤਲ ਮਾਮਲਾ, ਪੰਜ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਸੰਦੀਪ ਕੇਕੜੇ ਦੇ ਭਰਾ ਬਿੱਟੂ

author img

By

Published : Sep 12, 2022, 12:57 PM IST

Updated : Sep 12, 2022, 1:09 PM IST

Sidhu Moosewala Murder Case update
Sidhu Moosewala Murder Case update ()

ਸਿੱਧੂ ਮੁਸੇਵਾਲਾ ਕਤਲ ਮਾਮਲੇ ਦੇ ਵਿੱਚ ਰੈਕੀ ਕਰਨ ਵਾਲੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਅਦਾਲਤ ਨੇ ਪੰਜ ਦਿਨਾਂ ਪੁਲਿਸ ਰਿਮਾਂਡ ਉੱਤੇ ਭੇਜਿਆ।

ਮਾਨਸਾ: ਸਿੱਧੂ ਮੁਸੇਵਾਲਾ ਕਤਲ ਮਾਮਲੇ ਦੇ ਵਿੱਚ ਰੈਕੀ ਕਰਨ ਵਾਲੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਜਿਸ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਬਿੱਟੂ ਦਾ 5 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਮੁੜ 17 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Musewala murder case) ਮਾਨਸਾ ਪੁਲਿਸ ਨੇ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ ਵੀ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ (Punjab Police arrested Bittu singh) ਹੈ। ਬਿੱਟੂ ਨੇ ਸੰਦੀਪ ਕੇਕੜਾ ਨਾਲ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ। ਉਸ ਦੀ ਮਾਸੀ ਪਿੰਡ ਮੂਸੇਵਾਲਾ ਰਹਿੰਦੀ ਹੈ, ਜਿਸ ਕਾਰਨ ਉਹ ਲਗਾਤਾਰ ਮੂਸੇਵਾਲਾ ਦੀ ਰੇਕੀ ਕਰ ਰਿਹਾ ਸੀ।


ਦੱਸ ਦੇਈਏ ਕਿ ਬਿੱਟੂ ਲਾਰੇਂਸ ਬਿਸ਼ਨੋਈ ਦੇ ਨਾਲ ਜੇਲ੍ਹ ਵਿੱਚ ਹੈ ਅਤੇ ਪ੍ਰਿਅਵਰਤਾ ਫੌਜੀ ਦੇ ਲਗਾਤਾਰ ਸੰਪਰਕ ਵਿੱਚ ਸੀ। ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਬਿੱਟੂ ਨੂੰ ਡੱਬਵਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਬਿੱਟੂ ਸਿੱਧੂ ਮੂਸੇਵਾਲਾ ਮਾਮਲੇ 'ਚ ਪੁਲਿਸ ਨੂੰ ਲੰਬੇ ਸਮੇਂ ਤੋਂ ਲੋੜੀਂਦਾ (Wanted in Sidhu Musewala case) ਸੀ। ਇਸ ਸਬੰਧੀ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।


ਹਾਲ ਹੀ ਵਿੱਚ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ (Sidhu Musewala murder case latest update) ਸੀ। ਇਸ ਚਾਰਜਸ਼ੀਟ ਵਿੱਚ ਪੁਲਿਸ ਨੇ 34 ਲੋਕਾਂ ਦੇ ਨਾਮ ਦਰਜ ਕੀਤੇ ਹਨ। ਚਾਰਜਸ਼ੀਟ ਮੁਤਾਬਕ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਹੈ। ਉਸਨੇ ਵਿੱਕੀ ਮੀਦੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਾਰਿਆ ਸੀ। ਪੁਲਿਸ ਅਨੁਸਾਰ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿਦੇਸ਼ੀ ਧਰਤੀ 'ਤੇ ਰਚੀ ਗਈ ਸੀ।


ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੂਸੇਵਾਲਾ ਆਪਣੀ ਜੀਪ ਵਿੱਚ ਜਾ ਰਿਹਾ ਸੀ। ਉਸੇ ਸਮੇਂ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ 'ਚ ਮੂਸੇਵਾਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅੰਨ੍ਹੇਵਾਹ ਗੋਲੀਬਾਰੀ 'ਚ ਸਿੱਧੂ ਮੂਸੇਵਾਲਾ ਦੇ ਦੋਸਤ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: NIA ਵੱਲੋਂ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ, ਪੰਜਾਬ ਸਣੇ ਦੇਸ਼ਭਰ ਵਿੱਚ ਕੀਤੀ ਜਾ ਰਹੀ ਛਾਪੇਮਾਰੀ

Last Updated :Sep 12, 2022, 1:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.