ETV Bharat / state

Mansa News : ਪੁਲਿਸ ਵੱਲੋਂ ਜਬਰੀ ਘਰੋਂ ਚੁੱਕੇ ਗਏ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲੇ ਸਿਮਰਨਜੀਤ ਸਿੰਘ ਮਾਨ

author img

By

Published : Jul 17, 2023, 11:04 AM IST

ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਪੁਲਿਸ ਵੱਲੋਂ ਜਬਰੀ ਚੁੱਕੇ ਜਾਣ ਦਾ ਵਿਰੋਧ ਹਰ ਪਾਸੇ ਕੀਤਾ ਜਾ ਰਿਹਾ ਹੈ। ਉਥੇ ਹੀ, ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਇਸ ਦੀ ਨਿਖੇਧੀ ਕੀਤੀ ਗਈ ਹੈ ਅਤੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ।

Simranjit Singh met the family of Parvinder Jhote, who was forcibly taken from his home by the police
Mansa News : ਪੁਲਿਸ ਵੱਲੋਂ ਜਬਰੀ ਘਰੋਂ ਚੁੱਕੇ ਗਏ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲੇ ਸਿਮਰਨਜੀਤ ਸਿੰਘ ਮਾਨ

Mansa News : ਪੁਲਿਸ ਵੱਲੋਂ ਜਬਰੀ ਘਰੋਂ ਚੁੱਕੇ ਗਏ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲੇ ਸਿਮਰਨਜੀਤ ਸਿੰਘ ਮਾਨ

ਮਾਨਸਾ : ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਨੇ ਬੀਤੇ ਦਿਨ ਜਬਰਦਸਤੀ ਘਰੋਂ ਚੁੱਕ ਲਿਆ ਸੀ। ਜਸੀ ਤੋਂ ਬਾਅਦ ਵੱਖ ਵੱਖ ਥਾਵਾਂ ਉੱਤੇ ਧਰਨੇ ਮੁਜਾਹਰੇ ਕੀਤੇ ਗਏ ਤਾਂ ਜੋ ਪਰਵਿੰਦਰ ਨੂੰ ਪੁਲਿਸ ਵੱਲੋਂ ਰਿਹਾਅ ਕਰਵਾਇਆ ਜਾ ਸਕੇ। ਉਥੇ ਹੀ ਹੁਣ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਨੌਜਵਾਨ ਪਰਵਿੰਦਰ ਝੋਟੇ ਦੇ ਹੱਕ ਵਿੱਚ ਨਿੱਤਰੇ ਸੰਗਰੂਰ ਤੋਂ ਸੰਸਦ ਸਿਮਰਨਜੀਤ ਸਿੰਘ ਮਾਨ ਨੇ ਵੀ ਮਾਨਸਾ ਪੁਲਿਸ ਵੱਲੋਂ ਇਸ ਗਿਰਫਤਾਰੀ ਦੀ ਨਿੰਦਿਆ ਕੀਤੀ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਨੌਜਵਾਨ ਦੇ ਪਰਿਵਾਰ ਨੂੰ ਮਿਲਣ ਦੇ ਲਈ ਸੰਗਰੂਰ ਤੋਂ ਸੰਸਦ ਸਿਮਰਨਜੀਤ ਸਿੰਘ ਮਾਨ ਨੌਜਵਾਨ ਦੇ ਘਰ ਪਹੁੰਚੇ ਅਤੇ ਪਰਿਵਾਰ ਦਾ ਹਰ ਤਰ੍ਹਾਂ ਸਾਥ ਦੇਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰਨਾ ਬੇੱਹਦ ਨਿੰਦਣਯੋਗ ਹੈ। ਪੁਲਿਸ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਉਹਨਾਂ ਲੋਕਾਂ ਨੂੰ ਕਾਬੂ ਕਰ ਰਹੀ ਹੈ, ਜੋ ਨਸ਼ਿਆਂ ਖਿਲਾਫ ਆਵਾਜ਼ ਚੁੱਕਦੇ ਹਨ।

ਨਸ਼ਿਆਂ ਖਿਲਾਫ ਖੜ੍ਹਨ ਦੀ ਬਜਾਏ ਪੁਲਿਸ ਅਪਰਾਧੀਆਂ ਦਾ ਦੇ ਰਹੀ ਸਾਥ : ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਲਟਾ ਚੋਰ ਕੋਤਵਾਲ ਨੂੰ ਡਾਂਟੇ ਇਹ ਵਾਲੀ ਕਹਾਵਤ ਮਾਨਸਾ ਦੇ ਵਿੱਚ ਸਿੱਧ ਹੋ ਰਹੀ ਹੈ। ਪੁਲਿਸ ਨੇ ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਸੀ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਦੋਂ ਕਿ ਨਸ਼ੇ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਨੌਜ਼ਵਾਨ ਨੂੰ ਇਸ ਤਰ੍ਹਾਂ ਗਿਰਫਤਾਰ ਕੀਤਾ ਹੈ ਜਿਸ ਤਰ੍ਹਾਂ ਗ੍ਰਿਫਤਾਰ ਕੀਤਾ ਗਿਆ ਉਹ ਸਭ ਨੇ ਵੀਡੀਓ ਦੇ ਵਿੱਚ ਦੇਖਿਆ ਹੈ ਅਤੇ ਉਨ੍ਹਾਂ ਦੇ ਨਾਲ ਕੋਈ ਮਹਿਲਾ ਪੁਲਿਸ ਕਰਮਚਾਰੀ ਵੀ ਨਹੀਂ ਸੀ। ਪਰ ਪਰਿਵਾਰ ਦੇ ਨਾਲ ਪੁਲਿਸ ਮੁਲਾਜ਼ਮਾਂ ਵੱਲੋਂ ਧੱਕੇਸ਼ਾਹੀ ਕੀਤੀ ਗਈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਇਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਹਾਈਕੋਰਟ ਦਾ ਰੁੱਖ ਕਰੇਗੀ ਅਤੇ ਉਸ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਨਾਲ ਸਾਡੀ ਪਾਰਟੀ ਹਰ ਸਮੇਂ ਖੜ੍ਹੀ ਰਹੇਗੀ।

ਅੰਗਰੇਜ ਰਾਜ ਲਿਆ ਰਹੀ ਪੁਲਿਸ : ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਮੁੱਖ ਮੰਤਰੀ ਕਹਿੰਦੇ ਸਨ ਕਿ ਇੱਕ ਪੁਲਿਸ ਅਧਿਕਾਰੀ ਜ਼ਿਆਦਾ ਸਮਾਂ ਇੱਕ ਜਿਲ੍ਹੇ ਦੇ ਵਿੱਚ ਨਹੀਂ ਰਹੇਗਾ। ਪਰ, ਇੱਥੇ ਤਾਂ ਅਜਿਹੇ ਕੁਝ ਨਹੀਂ ਹੋ ਰਿਹਾ। ਕਈ ਪੁਲਿਸ ਅਧਿਕਾਰੀ ਲੰਬੇ ਸਮੇਂ ਤੋਂ ਜਗ੍ਹਾ ਜਗ੍ਹਾ ਇੱਕ ਹੀ ਜਗ੍ਹਾ 'ਤੇ ਟਿਕੇ ਹੋਏ ਹਨ, ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਨੂੰ ਉਸ ਨੌਜਵਾਨ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਸੀ, ਪਰ ਉਲਟਾ ਉਸ ਨੌਜਵਾਨ ਨੂੰ ਹੀ ਗਿਰਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁਝ ਤਾਂ ਅੰਗਰੇਜ਼ਾਂ ਦੇ ਸਮੇਂ ਵੀ ਨਹੀਂ ਹੁੰਦਾ ਸੀ ਜੋ ਕੁਝ ਹੁਣ ਹੋ ਰਿਹਾ ਹੈ। ਉਨ੍ਹਾਂ ਕਿਹਾ ਜੇਲ੍ਹ ਵਿਚ ਪਰਵਿੰਦਰ ਸਿੰਘ ਨੂੰ ਕੱਪੜੇ ਤੱਕ ਨਹੀਂ ਦੇਣ ਦਿੱਤੇ ਗਏ। ਜਿਸ ਦੀ ਅਸੀਂ ਸਖਤ ਸ਼ਬਦਾਂ ਦੇ ਵਿਚ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਨੌਜਵਾਨ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਾਡੀ ਪਾਰਟੀ ਵੱਲੋਂ ਨੌਜਵਾਨ ਦਾ ਹਰ ਤਰਾਂ ਸਾਥ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.