ETV Bharat / state

Mansa news : ਪੰਜਵੀਂ ਕਲਾਸ ਵਿੱਚੋਂ 500 'ਚੋਂ 500 ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ

author img

By

Published : Apr 12, 2023, 7:59 PM IST

ਪੰਜਵੀਂ ਜਮਾਤ ਵਿੱਚੋਂ 500 ਚੋਂ 500 ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮਾਨਸਾ ਦੇ ਸਿੱਖਿਆ ਵਿਭਾਗ ਨੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਨਮਾਨਿਤ ਕੀਤਾ। ਮਾਨਸਾ ਦੇ 27 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਨੇ 500 ਵਿੱਚੋਂ 500 ਅੰਕ ਹਾਸਲ ਕੀਤੇ ਹਨ।

500 ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ
500 ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ

500 ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ

ਮਾਨਸਾ: ਪੰਜਵੀਂ ਕਲਾਸ ਵਿੱਚੋਂ 500 ਵਿੱਚੋਂ 500 ਨੰਬਰ ਪ੍ਰਾਪਤ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ 27 ਬੱਚਿਆਂ ਦਾ ਸਿੱਖਿਆ ਵਿਭਾਗ ਅਤੇ ਸਿੱਖਿਆ ਵਿਕਾਸ ਮੰਚ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੀ ਰਸਮ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋ ਨਿਭਾਈ ਗਈ ਇਸ ਦੌਰਾਨ ਸਕੂਲਾਂ ਦੇ ਹੈੱਡ ਟੀਚਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

ਮਾਨਸਾ ਦੇ 25 ਬੱਚਿਆਂ ਨੇ ਲਏ 500 ਚੋਂ 500 ਅੰਕ: ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਪੰਜਵੀਂ ਕਲਾਸ ਦੇ ਨਤੀਜੇ ਵਿੱਚ ਮਾਨਸਾ ਦੀਆਂ ਦੋ ਲੜਕੀਆਂ ਨੇ ਪੰਜਾਬ ਵਿੱਚੋਂ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 25 ਹੋਰ ਵਿਦਿਆਰਥੀਆਂ ਨੇ 500 ਵਿੱਚੋਂ 500 ਨੰਬਰ ਲੈ ਕੇ ਮਾਨਸਾ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਬੱਚਿਆਂ ਦਾ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

ਬੱਚਿਆਂ ਨੂੰ ਕੀਤਾ ਜਾਵੇਗਾ ਮੋਨੀਟਰ : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 27 ਵਿਦਿਆਰਥੀਆਂ ਨੇ 500 ਵਿੱਚੋਂ 500 ਨੰਬਰ ਪ੍ਰਾਪਤ ਕੀਤੇ ਹਨ, ਜਿਸ ਨਾਲ ਮਾਨਸਾ ਜਿਲ੍ਹੇ ਦਾ ਨਾਮ ਰੌਸ਼ਨ ਹੋਇਆ ਹੈ। ਜਿਸ ਜਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿੱਚ ਪਛੜਿਆ ਜਿਲ੍ਹਾ ਕਿਹਾ ਜਾਂਦਾ ਹੈ ਉਹ ਦਾਗ ਇਨ੍ਹਾਂ ਬੱਚਿਆਂ ਨੇ ਧੋ ਦਿੱਤਾ ਹੈ। ਇਨ੍ਹਾਂ ਵਿੱਚੋਂ ਦੋ ਬੱਚਿਆਂ ਨੇ ਸਟੇਟ ਪੱਧਰ 'ਤੇ ਵੀ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਪੱਖੋਂ ਕਿਸੇ ਚੀਜ਼ ਦੀ ਕਮੀ ਮਹਿਸੂਸ ਨਾ ਹੋਵੇ ਇਸ ਦੇ ਲਈ ਵੀ ਉਪਰਾਲੇ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਇਨ੍ਹਾਂ ਦੇ ਅਧਿਆਪਕਾਂ ਨੂੰ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਅੱਗੇ ਵੀ ਪੜ੍ਹਾਈ ਦੇ ਵਿੱਚ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ।

ਪੂਰੀ ਟੀਮ ਦੀ ਮਿਹਨਤ : ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਨੇ ਵੀ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਅੱਜ 27 ਵਿਦਿਆਰਥੀਆਂ ਨੇ 500 ਵਿੱਚੋਂ 500 ਨੰਬਰ ਪ੍ਰਾਪਤ ਕੀਤੇ ਹਨ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਇਹਨਾਂ ਵਿੱਚ 18 ਲੜਕੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹਾ ਪੂਰੇ ਪੰਜਾਬ ਵਿਚੋਂ ਛੇਵੇਂ ਨੰਬਰ 'ਤੇ ਰਿਹਾ ਹੈ ਅਤੇ ਇਸ ਰਿਜ਼ਲਟ 92 ਫੀਸਦੀ ਰਿਹਾ ਹੈ ਜਿਸ ਲਈ ਅੱਜ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ। ਇਹ ਇਹ ਮਿਹਨਤ ਪੂਰੀ ਇਕ ਟੀਮ ਦੀ ਹੈ ਬੱਚਿਆਂ ਤੋਂ ਲੈ ਕੇ ਉਨ੍ਹਾਂ ਦੇ ਹੈੱਡ ਅਧਿਆਪਕਾਂ ਅਤੇ ਪੜ੍ਹੋ ਪੰਜਾਬ ਦੀ ਸਮੁੱਚੀ ਟੀਮ ਦੀ ਮਿਹਨਤ ਹੈ ਜਿਸ ਸਦਕਾ ਮਾਨਸਾ ਜ਼ਿਲ੍ਹੇ ਦੇ ਬੱਚਿਆਂ ਨੇ ਇਹ ਮੱਲਾਂ ਮਾਰੀਆਂ ਹਨ।

ਇਹ ਵੀ ਪੜ੍ਹੋ:- Bathinda Firing: ਬਠਿੰਡਾ ਗੋਲੀਬਾਰੀ ਵਿੱਚ ਮਾਰੇ ਗਏ 4 ਫ਼ੌਜੀ ਜਵਾਨਾਂ ਦੀ ਹੋਈ ਪਹਿਚਾਣ, ਜਾਣੋ ਕਿੱਥੋ-ਕਿੱਥੋਂ ਦੇ ਸੀ ਫੌਜੀ ਜਵਾਨ ?

ETV Bharat Logo

Copyright © 2024 Ushodaya Enterprises Pvt. Ltd., All Rights Reserved.