ETV Bharat / state

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਬਿਆਨ, ਕਿਹਾ-ਕਲਾਕਾਰ ਕਰਦੇ ਸਨ ਸਿੱਧੂ ਮੂਸੇਵਾਲੇ ਦੀਆ ਸ਼ਿਕਾਇਤਾਂ

author img

By

Published : Jun 4, 2023, 7:34 PM IST

ਹਰੇਕ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਘਰ ਇਕੱਠਾ ਹੋਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਦੀਆਂ ਸ਼ਿਕਾਇਤਾਂ ਕਰਦੇ ਸਨ।

Statement of Sidhu Moosewala's mother Charan Kaur
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਬਿਆਨ, ਕਿਹਾ-ਕਲਾਕਾਰ ਕਰਦੇ ਸਨ ਸਿੱਧੂ ਮੂਸੇਵਾਲੇ ਦੀਆ ਸ਼ਿਕਾਇਤਾਂ

ਘਰ ਆਏ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਮਾਤਾ ਚਰਨ ਕੌਰ।

ਮਾਨਸਾ : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਦਾ ਸਮਾਂ ਬੀਤ ਚੁੱਕਾ ਹੈ। ਮੂਸੇਵਾਲਾ ਦਾ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਹਰ ਐਤਵਾਰ ਨੂੰ ਉਸਦੇ ਪਿੰਡ ਆਉਣ ਵਾਲੇ ਲੋਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਕਰਦੇ ਹਨ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਸਦੇ ਪੁੱਤਰ ਦਾ ਕਤਲ ਕਰਵਾਉਣ ਵਿਚ ਕਲਾਕਾਰਾਂ ਦਾ ਵੱਡਾ ਹੱਥ ਹੈ।

ਮਾਨਸਾ ਦੇ ਕਲਾਕਾਰ 'ਤੇ ਇਲਜਾਮ : ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕੈਨੇਡਾ ਤੋਂ ਵਾਪਸ ਆਇਆ ਤਾਂ ਸਭ ਤੋਂ ਪਹਿਲਾਂ ਸਿੱਧੂ ਦੀ ਕਲਾਕਾਰਾਂ ਨੇ ਸ਼ਿਕਾਇਤ ਕੀਤੀ, ਜਿਸ ਵਿੱਚ ਮਾਨਸਾ ਦਾ ਵੀ ਇੱਕ ਕਲਾਕਾਰ ਹੈ, ਜਿਸਦਾ ਸਿੱਧੂ ਮੂਸੇਵਾਲਾ ਨੇ ਕਦੇ ਵੀ ਨਾਂ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਵਿੱਚ ਕਲਾਕਾਰਾਂ ਦਾ ਵੀ ਵੱਡਾ ਹੱਥ ਹੈ। ਸੋਸ਼ਲ ਮੀਡੀਆ ਉੱਤੇ ਸਿੱਧੂਮੂਸੇ ਵਾਲਾ ਦੇ ਪਿਤਾ ਨੂੰ ਮੁੜ ਤੋਂ ਵਿਆਹ ਕਰਨ ਦੇ ਲਈ ਕੁਮੈਂਟ ਕਰਨ ਵਾਲੇ ਲੋਕਾਂ ਨੂੰ ਨਸੀਹਤ ਦਿੰਦੇ ਹੋਏ ਮਾਤਾ ਚਰਨ ਕੌਰ ਨੇ ਕਿਹਾ ਕਿ ਉਸਦਾ ਪੁੱਤਰ ਸੁੱਚਾ ਸੂਰਮਾ ਸੀ ਅਤੇ ਉਨ੍ਹਾਂ ਨੂੰ ਕਮੈਂਟਾਂ ਵਿੱਚ ਬੁਰਾ ਭਲਾ ਬੋਲਣ ਵਾਲਿਆਂ ਨੂੰ ਵੀ ਵਾਹਿਗੁਰੂ ਦੇਖੇਗਾ।

ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਗੈਂਗਸਟਰ ਦੇ ਨਾਲ ਨਾਂ ਜੋੜਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਅਤੇ ਸਰਕਾਰ ਹਰ ਬਾਰ ਕਾਤਲਾਂ ਨੂੰ ਗ੍ਰਿਫਤਾਰ ਕਰਨ ਦਾ ਢਿੰਡੋਰਾ ਪਿੱਟ ਰਹੀ ਹੈ ਜਦੋਂ ਕਿ ਹਕੀਕਤ ਦੇ ਵਿੱਚ ਕੁਝ ਵੀ ਨਹੀਂ। ਉਨਾ ਕਹਾ ਕਿ ਸਿੱਧੂ ਮੂਸੇਵਾਲਾ ਤੇ ਕਲਾਕਾਰ ਖੁਦ ਹੀ ਸ਼ਿਕਾਇਤਾਂ ਦਿੰਦੇ ਰਹੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.