ETV Bharat / state

ਸਾਂਝਾ ਮੁਲਾਜ਼ਮ ਫਰੰਟ ਨੇ ਸਰਕਾਰ ਖਿਲਾਫ਼ ਬਣਾਈ ਰਣਨੀਤੀ

author img

By

Published : Jun 7, 2021, 4:58 PM IST

ਮਾਨਸਾ ਵਿਚ ਸਾਂਝਾ ਮੁਲਾਜ਼ਮ ਫਰੰਟ (Joint Employees Front) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਜਿਸ ਵਿਚ ਸਰਕਾਰ ਤੋਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਅਤੇ ਡੀ.ਏ ਦੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ ਅਤੇ 8 ਜੂਨ ਨੂੰ ਪੰਜਾਬ ਸਰਕਾਰ (government) ਦੀ ਅਰਥੀ ਫੂਕਣ ਦਾ ਐਲਾਨ ਕੀਤਾ ਹੈ।

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸਰਕਾਰ ਖਿਲਾਫ਼ ਬਣਾਈ ਰਣਨੀਤੀ
ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸਰਕਾਰ ਖਿਲਾਫ਼ ਬਣਾਈ ਰਣਨੀਤੀ

ਮਾਨਸਾ:ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਸਾਢੇ ਚਾਰ ਸਾਲ ਵੀ ਪੂਰਾ ਨਾ ਕਰਨ ਦੇ ਕਾਰਨ ਸਰਕਾਰ ਉੱਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ। ਸਾਂਝਾ ਮੋਰਚਾ ਫਰੰਟ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 8 ਜੂਨ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕਣਗੇ।

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸਰਕਾਰ ਖਿਲਾਫ਼ ਬਣਾਈ ਰਣਨੀਤੀ

ਇਸ ਬਾਰੇ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਪੇਅ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਾਢੇ ਚਾਰ ਸਾਲ ਬਾਅਦ ਵੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ।

ਇਸ ਮੌਕੇ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਵਿੱਚ ਵਾਰ-ਵਾਰ ਦੇਰੀ ਕਰ ਰਹੀ ਹੈ। ਜਿਸਦੇ ਵਿਰੋਧ ਵਿੱਚ ਸਾਂਝਾ ਮੁਲਾਜਿਮ ਫਰੰਟ ਵਲੋਂ 8 ਜੂਨ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ:Petrol-Diesel: ਮਹਿੰਗਾਈ ਨੇ ਕੱਢਿਆ ਲੋਕਾਂ ਦਾ ਤੇਲ

ETV Bharat Logo

Copyright © 2024 Ushodaya Enterprises Pvt. Ltd., All Rights Reserved.