Child's Murder in mansa : ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਨੂੰ ਮਾਰੀਆਂ ਗੋਲੀਆਂ, ਉਦੈਵੀਰ ਦੇ ਅੰਤਿਮ ਸੰਸਕਾਰ ਮੌਕੇ ਹਰ ਅੱਖ ਹੋਈ ਨਮ

author img

By

Published : Mar 17, 2023, 11:09 AM IST

Updated : Mar 17, 2023, 10:49 PM IST

ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਦੇ ਮਾਰੀਆਂ ਗੋਲੀਆਂ

ਮਾਨਸਾ ਵਿਖੇ 6 ਸਾਲਾ ਮਾਸੂਮ ਬੱਚੇ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਮ੍ਰਿਤਕ ਉਦੈਵੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸੰਸਕਾਰ ਮੌਕੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਦੇ ਮਾਰੀਆਂ ਗੋਲੀਆਂ



ਮਾਨਸਾ : ਜ਼ਿਲੇੇ ਦੇ ਪਿੰਡ ਕੋਟਲੀ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ 6 ਸਾਲ ਦੇ ਬੱਚੇ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦੇ ਜਸਪ੍ਰੀਤ ਸਿੰਘ ਆਪਣੇ ਬੇਟੇ ਉਦੈਵੀਰ ਸਿੰਘ ਅਤੇ ਬੇਟੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਉਨ੍ਹਾਂ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਉਨ੍ਹਾਂ ਦੇ ਛੇ ਸਾਲਾ ਬੇਟੇ ਉਦੈਵੀਰ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਅੱਜ ਸ਼ਾਮ ਨੂੰ (ਸ਼ੁੱਕਰਵਾਰ) ਮ੍ਰਿਤਕ ਉਦੈਵੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸੰਸਕਾਰ ਮੌਕੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਹੋਏ ਸ਼ਾਮਲ ਹੋਏ ਹਨ।

ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਨੂੰ ਮਾਰੀਆਂ ਗੋਲੀਆਂ

ਜਾਣਕਾਰੀ ਅਨੁਸਾਰ ਗੋਲੀਆਂ ਬੱਚੇ ਦੇ ਪਿਤਾ ਨੂੰ ਮਾਰੀਆਂ ਜਾਣੀਆਂ ਸਨ, ਪਰ ਨਿਸ਼ਾਨਾ 6 ਸਾਲਾ ਮਾਸੂਮ ਬਣ ਗਿਆ। ਗੋਲੀ ਲੱਗਣ ਤੋਂ ਬਾਅਦ ਬੱਚੇ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿਤਾ ਜਸਪ੍ਰੀਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ 6 ਸਾਲਾ ਪੁੱਤਰ ਉਦੈਵੀਰ ਤੇ ਧੀ ਨਾਲ ਸੜਕ 'ਤੇ ਜਾ ਰਿਹਾ ਸੀ। ਇਸ ਦੌਰਾਨ 2 ਨੌਜਵਾਨਾਂ ਨੇ ਆ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ । ਉਹ ਤਾਂ ਬਚ ਗਿਆ ਪਰ ਉਸ ਦੇ 6 ਸਾਲਾ ਪੁੱਤਰ ਨੂੰ ਗੋਲੀ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹੁਣ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।


ਇਹ ਵੀ ਪੜ੍ਹੋ : Statement On Amritpal Singh: ਸਾਬਕਾ ਖਾਲਿਸਤਾਨ ਪੱਖੀ ਆਗੂ ਜਸਵੰਤ ਸਿੰਘ ਠੇਕੇਦਾਰ ਨੇ ਕਿਹਾ- "ਅੰਮ੍ਰਿਤਪਾਲ ਖਾਲਿਸਤਾਨ ਬਾਰੇ ਕੁੱਝ ਨਹੀਂ ਜਾਣਦਾ"




ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ : ਗੋਲੀ ਲੱਗਣ ਤੋਂ ਬਾਅਦ ਬੱਚੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਪਰ ਉਨ੍ਹਾਂ ਦੇ ਮਾਸੂਮ ਬੱਚੇ ਦਾ ਕਤਲ ਕਿਉਂ ਕੀਤਾ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ। ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਕਿ ਹਮਲਾਵਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਪਰਿਵਾਰਕ ਮੈੈਂਬਰਾਂ ਦਾ ਕਹਿਣਾ ਹੈ ਕਿ ਹਮਲਾਵਰ ਬੱਚੇ ਦੇ ਗੋਲੀਆਂ ਮਾਰ ਕੇ ਪਿੰਡ ਵੱਲ ਨੂੰ ਫਰਾਰ ਹੋ ਗਏ। ਉਨ੍ਹਾਂ ਨੂੰ ਸ਼ੱਕ ਹੈ ਕਿ ਹਮਲਾਵਰ ਪਿੰਡ ਦੇ ਹੀ ਹਨ।

ਇਹ ਵੀ ਪੜ੍ਹੋ : Sukhjinder Randhawa on AAP: "ਪੰਜਾਬ ਸਰਕਾਰ ਨੇ ਗੁੰਡਿਆਂ ਨੂੰ ਜੇਲ੍ਹਾਂ ਵਿਚ "ਪ੍ਰਹੁਣੇ" ਬਣਾ ਕੇ ਰੱਖਿਆ"

ਪੁਲਿਸ ਵੱਲੋਂ ਹਾਈ ਅਲਰਟ ਜਾਰੀ : ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਜਾਣਕਾਰੀ ਮਿਲਦਿਆਂ ਹੀ ਘਟਨਾ ਸਮੇਂ ਸਿਵਲ ਹਸਪਤਾਲ ਦੇ ਵਿੱਚ ਪਹੁੰਚੇ ਮਾਨਸਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਘਟਨਾ ਦੀ ਜਾਂਚ ਸ਼ੁਰੂ: ਏਡੀਜੀਪੀ ਬਠਿੰਡਾ ਜੋਨ ਸੁਰਿੰਦਰਪਾਲ ਪਰਮਾਰ ਅੱਜ ਮਾਨਸਾ ਵਿਖੇ ਪਹੁੰਚੇ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਮਨਾਈ ਜਾ ਰਹੀ ਪਹਿਲੀ ਬਰਸੀ ਦੇ ਸਬੰਧ ਵਿੱਚ ਹੋਣ ਵਾਲੇ ਸਮਾਗਮ ਦਾ ਅਨਾਜ ਮੰਡੀ ਦੇ ਵਿੱਚ ਜਾਇਜ਼ਾ ਲਿਆ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਈ ਵੀ ਵਿਅਕਤੀ ਨੂੰ ਖਰਾਬ ਕਰਨ ਨਹੀਂ ਦਿੱਤਾ ਜਾਵੇਗਾ। ਬੀਤੀ ਰਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਛੇ ਸਾਲ ਦੇ ਬੱਚੇ ਦੇ ਹੋਏ ਕਤਲ ਮਾਮਲੇ ਵਿਚ ਬੋਲਦੇ ਹੋਏ ਅੱਗੇ ਆਪਸੀ ਰੰਜਿਸ਼ ਦਾ ਮਾਮਲਾ ਹੈ ਇਸ ਦੀ ਜਾਂਚ ਕਰ ਰਹੀ ਹੈ ਖ਼ੁਲਾਸਾ ਕੀਤਾ ਜਾਵੇਗਾ। ਮ੍ਰਿਤਕ ਉਦੈਵੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸੰਸਕਾਰ ਮੌਕੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ

Child's Murder in mansa

2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ: ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੀਆਂ ਖ਼ਰੀਆਂ-ਖ਼ਰੀਆਂ ਸੁਣਨੀਆਂ ਪਈਆਂ। ਇਸ ਮੌਕੇ ਮ੍ਰਿਤਕ ਦੇ ਮਾਮਾ ਹਰਮਨਦੀਪ ਸਿੰਘ ਨੇ ਕਿਹਾ ਜੇ ਤੁਹਾਡੀ ਸਰਕਾਰ ਦਾ ਕੋਈ ਕੰਟਰੋਲ ਨਹੀਂ ਦਿਨ ਦਿਹਾੜੇ ਪੰਜਾਬ ਦੇ ਵਿੱਚ ਕਤਲ ਦੀਆਂ ਵਾਰਦਾਤਾਂ ਹੋਈਆਂ ਹਨ। ਜਿਸ ਤੋਂ ਬਾਅਦ ਵਿਧਾਇਕ ਵਿਜੇ ਸਿੰਗਲਾ ਨੇ ਪੁਲਿਸ ਪ੍ਰਸ਼ਾਸਨ ਨਾਲ ਗੱਲ ਕੀਤੀ ਅਤੇ ਦੱਸਿਆ ਕਿ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾ ਕਿਹਾ ਕਿ ਸਿਰਫ ਤੁਹਾਡੇ ਹੀ ਪਰਿਵਾਰ ਦੇ ਬੱਚੇ ਦਾ ਕਤਲ ਨਹੀਂ ਹੋਇਆ ਸਗੋਂ ਇਹ ਸਭ ਲਈ ਹੀ ਦੁਖਦਾਈ ਖ਼ਬਰ ਹੈ।

ਇਹ ਵੀ ਪੜ੍ਹੋ:- Lawrence Bishnoi: ਇਕ ਹੋਰ ਇੰਟਰਵਿਊ ਵਿੱਚ ਬੋਲਿਆ ਲਾਰੇਂਸ ਬਿਸ਼ਨੋਈ- ‘ਸਲਮਾਨ ਖ਼ਾਨ ਨੂੰ ਮਾਰਨਾ ਹੀ ਜਿੰਦਗੀ ਦਾ ਉਦੇਸ਼...’

Last Updated :Mar 17, 2023, 10:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.