ਆਹ ਆਗੂ ਨੇ ਬੰਨ੍ਹੇ ਚੰਨੀ ਦੀਆਂ ਤਾਰੀਫ਼ਾਂ ਦੇ ਪੁੱਲ

author img

By

Published : Oct 17, 2021, 1:35 PM IST

ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਲਈ ਚੰਨੀ ਸਰਕਾਰ ਕਰ ਰਹੀ ਹੈ ਹਰ ਯਤਨ

ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਵੱਲੋਂ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਅੱਜ ਇਕ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ ਅਤੇ ਉੱਥੇ ਮੌਜੂਦ ਮਜਦੂਰ ਭਾਈਚਾਰੇ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਦੇ ਲਈ ਯਤਨ ਕਰ ਰਹੀ ਹੈ ਤਾਂ ਕਿ ਮਜ਼ਦੂਰ ਵਰਗ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ ਅਤੇ ਉਹ ਵੀ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਸਕਣ।

ਮਾਨਸਾ: ਮਾਨਸਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਵੱਲੋਂ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਅੱਜ ਇਕ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ ਅਤੇ ਉੱਥੇ ਮੌਜੂਦ ਮਜਦੂਰ ਭਾਈਚਾਰੇ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਦੇ ਲਈ ਯਤਨ ਕਰ ਰਹੀ ਹੈ ਤਾਂ ਕਿ ਮਜ਼ਦੂਰ ਵਰਗ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ ਅਤੇ ਉਹ ਵੀ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਸਕਣ।

ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪੰਜਾਬ ਦੀ ਚੰਨੀ ਸਰਕਾਰ ਨੇ ਦੋ ਕਿਲੋਵਾਟ ਬਿਜਲੀ ਮੁਫ਼ਤ ਲਾਲ ਲਕੀਰ ਦੇ ਅੰਦਰ ਆਉਂਦੇ ਪਰਿਵਾਰਾਂ ਨੂੰ ਰਜਿਸਟਰੀ ਮੁਫ਼ਤ ਅਤੇ ਮਾਲਕੀ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਪੰਜ-ਪੰਜ ਮਰਲੇ ਦੇ ਪਲਾਟ ਵੀ ਮਜ਼ਦੂਰਾਂ ਨੂੰ ਦੇਣ ਦੀ ਤਜਵੀਜ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਨੂੰ ਕਿਸਾਨਾਂ ਦੇ ਨਾਲ ਨਰਮਾ ਖ਼ਰਾਬ ਹੋਏ ਦਾ ਮੁਆਵਜ਼ਾ ਵੀ ਪੰਜਾਬ ਸਰਕਾਰ ਦੇਣ ਦਾ ਯਤਨ ਕਰ ਰਹੀ ਹੈ ਤਾਂ ਕਿ ਮਜ਼ਦੂਰ ਵਰਗ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਵੇ।

ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਲਈ ਚੰਨੀ ਸਰਕਾਰ ਕਰ ਰਹੀ ਹੈ ਹਰ ਯਤਨ

ਮਨਜੀਤ ਸਿੰਘ ਝਲਬੂਟੀ ਨੇ ਕਿਹਾ ਕਿ ਮਾਨਸਾ ਹਲਕੇ ਦੇ ਵਿਕਾਸ ਦੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਗਰਾਂਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਕਿ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਅਧੂਰੇ ਪਏ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਤਾਮਕੋਟ ਦੀ ਗਰਾਮ ਪੰਚਾਇਤ ਨੂੰ ਚਾਰ ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ ਹੈ ਤਾਂ ਕਿ ਉਹ ਆਪਣੇ ਪਿੰਡ ਦੇ ਵਿੱਚ ਵਿਕਾਸ ਕਾਰਜਾਂ ਤੇ ਲਗਾ ਸਕਣ।

ਇਹ ਵੀ ਪੜ੍ਹੋ: ਚੰਨੀ 'ਤੇ ਭੜਕੇ ਮਨੀਸ਼ ਸਿਸੋਦੀਆ, ਆਖੇ ਅਜਿਹੇ ਸ਼ਬਦ, ਸੁਣਕੇ ਹਰ ਕੋਈ ਹੈਰਾਨ

ਮਨਜੀਤ ਸਿੰਘ ਝਲਬੂਟੀ ਨੇ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਪੰਜਾਬ ਸਰਕਾਰ ਹੋਰ ਵੀ ਵੱਡੇ ਐਲਾਨ ਕਰੇਗੀ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਪਿੰਡ ਦੇ ਮਜ਼ਦੂਰ ਭਾਈਚਾਰੇ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਕੀਤੇ ਗਏ ਐਲਾਨਾਂ 'ਤੇ ਉਨ੍ਹਾਂ ਦਾ ਸਮਰਥਨ ਵੀ ਕੀਤਾ ਗਿਆ।

ਇਸੇ ਦੌਰਾਨ ਪਿੰਡ ਤਾਮਕੋਟ ਦੇ ਸਰਪੰਚ ਗੁਰਨਾਮ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਝਲਬੂਟੀ ਵੱਲੋਂ ਉਨ੍ਹਾਂ ਦੇ ਪਿੰਡ ਦੇ ਵਿਕਾਸ ਕਾਰਜਾਂ ਦੇ ਲਈ ਚੈੱਕ ਸੌਂਪਿਆ ਹੈ ਤਾਂ ਕਿ ਵਿਕਾਸ ਕਾਰਜਾਂ 'ਤੇ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਹੋਰ ਵੀ ਪੰਜਾਬ ਸਰਕਾਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਲਈ ਗਰਾਂਟਾਂ ਜਾਰੀ ਕਰੇਗੀ।

ਇਹ ਵੀ ਪੜ੍ਹੋ: ਕਾਬੁਲ 'ਚ ਸਿੱਖਾਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਗੱਲ ਕਰੇ ਕੇਂਦਰ: ਚੰਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.