ETV Bharat / state

ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕਸ਼ੀ

author img

By

Published : Aug 30, 2022, 3:41 PM IST

Updated : Aug 30, 2022, 6:31 PM IST

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਕਿਸਾਨ ਵੱਲੋਂ 6 ਲੱਖ (Farmer Suicide in Mansa) ਰੁਪਏ ਕਰਜ਼ੇ ਤੋਂ ਪਰੇਸ਼ਾਨ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਵੱਲੋਂ ਮ੍ਰਿਤਕ ਪਰਿਵਾਰ ਦੇ ਬਿਆਨਾ ਤੋਂ ਬਾਅਦ ਮਾਮਲਾ ਦਰਜ ਕਰ ਕਾਰਵਾਈ ਸੁਰੂ ਕਰ ਦਿੱਤੀ ਹੈ।

Troubled by debt, a farmer committed
Troubled by debt, a farmer committed

ਮਾਨਸਾ: ਪੰਜਾਬ ਵਿੱਚ ਖੁਦਕੁਸ਼ੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਰਜ਼ੇ ਦੇ ਬੋਝ ਅਤੇ ਫ਼ਸਲ ਖਰਾਬ ਹੋ ਜਾਣ ਕਾਰਨ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੇਜ਼ਮੀਨੇ 37 ਸਾਲ ਦੇ ਅਮਰੀਕ ਸਿੰਘ ਕਿਸਾਨ ਵੱਲੋਂ (farmer committed suicide) ਆਪਣੇ ਖੇਤ ਵਿੱਚ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।


ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਪਿਛਲੇ ਕਈ ਸਾਲਾਂ ਤੋਂ ਠੇਕੇ ਉੱਤੇ ਜ਼ਮੀਨ ਲੈ ਕੇ ਵਾਹੀ ਕਰ ਰਿਹਾ ਸੀ। ਪਿਛਲੇ ਸਾਲ ਵੀ ਉਸ ਵੱਲੋਂ 8 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਨਰਮੇ ਦੀ ਬਿਜਾਈ ਕੀਤੀ ਗਈ ਸੀ, ਪਰ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਖ਼ਰਾਬ ਹੋ ਗਈ। ਇਸ ਸਾਲ ਵੀ ਉਸ ਵੱਲੋਂ ਚਾਰ ਏਕੜ ਜ਼ਮੀਨ ਦੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ, ਪਰ ਨਰਮੇ ਦੀ ਫਸਲ ਇਸ ਸਾਲ ਵੀ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋ ਗਈ।




ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕਸ਼ੀ





ਮ੍ਰਿਤਕ ਅਮਰੀਕ ਸਿੰਘ ਦਿਨੋਂ ਦਿਨ ਕਰਜ਼ਾਈ ਹੁੰਦਾ (Troubled by debt) ਗਿਆ ਅਤੇ ਹੁਣ ਉਸ ਦੇ ਸਿਰ 6 ਲੱਖ ਰੁਪਏ ਕਰਜ਼ੇ ਦੀ ਪੰਡ ਦਾ ਬੋਝ ਵਧ ਗਿਆ ਜਿਸ ਕਾਰਨ ਪ੍ਰੇਸ਼ਾਨ ਅਮਰੀਕ ਸਿੰਘ ਵੱਲੋਂ ਆਪਣੇ ਖੇਤ ਦੇ ਵਿਚ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਇਕ ਬੇਟਾ ਤੇ ਪਤਨੀ ਨੂੰ ਛੱਡ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਦਾ ਪੂਰਨ ਕਰਜ਼ ਮੁਆਫ਼ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।



ਉਧਰ ਜਾਂਚ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੇ ਦੱਸਿਆ ਹੈ ਕਿ ਉਸ ਦੇ ਸਿਰ ਛੇ ਲੱਖ ਰੁਪਏ ਦਾ ਕਰਜ਼ ਸੀ ਅਤੇ ਅਮਰੀਕ ਸਿੰਘ ਠੇਕੇ ਉੱਪਰ ਜ਼ਮੀਨ ਲੈ ਕੇ ਵਾਹੀ ਕਰਦਾ ਸੀ। ਪਿਛਲੇ ਸਾਲ ਵੀ ਨਰਮੇ ਦੀ ਫਸਲ ਖਰਾਬ ਹੋ ਗਈ ਅਤੇ ਇਸ ਸਾਲ ਵੀ ਨਰਮੇ ਦੀ ਫਸਲ ਖ਼ਰਾਬ ਹੋ ਗਈ ਜਿਸ ਕਾਰਨ ਪਰੇਸ਼ਾਨ ਹੋ ਗਿਆ। ਉਸ ਨੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਉੱਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ SIT ਨੇ ਪੇਸ਼ ਹੋਣ ਲਈ ਕਿਹਾ

Last Updated : Aug 30, 2022, 6:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.