ਨਰਕ ਭਰੀ ਜ਼ਿੰਦਗੀ ਜਿਉਣ ਲਈ ਮਾਨਸਾ ਦੇ ਲੋਕ ਮਜ਼ਬੂਰ ਕਿਉਂ ?

author img

By

Published : Sep 21, 2021, 2:22 PM IST

ਨਰਕ ਭਰੀ ਜ਼ਿੰਦਗੀ ਜਿਉਣ ਲਈ ਮਾਨਸਾ ਦੇ ਲੋਕ ਮਜ਼ਬੂਰ ਕਿਉਂ !

ਸੀਵਰੇਡ ਬੋਰਡ (Sewerage Board) ਦੇ ਬਾਹਰ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੀਵਰੇਜ (Sewerage) ਦੀ ਸਮੱਸਿਆ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ। ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਾਨਸਾ: ਪੰਜਾਬ ਦਾ ਮੁੱਖ ਮੰਤਰੀ (CM) ਬਦਲਣ ਤੋਂ ਬਾਅਦ ਵੀ ਪੰਜਾਬ ਦੇ ਹਾਲਾਤ ਬਦਲ ਦੇ ਨਜ਼ਰ ਨਹੀਂ ਆ ਰਹੇ। ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਹਾਲਾਂਕਿ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ (PUNJAB) ਵਿੱਚੋਂ ਧਰਨੇ ਖ਼ਤਮ ਕਰਨ ਦੀ ਅਪੀਲ ਕੀਤੀ ਗਈ ਸੀ, ਪਰ ਮੁੱਖ ਮੰਤਰੀ ਦੀ ਅਪੀਲ ਦਾ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਦੀ ਤਾਜ਼ਾ ਮਿਜ਼ਾਲ ਮਾਨਸਾ ਦੇ ਵਾਰਡ ਨੰਬਰ 6 ਤੇ 7 ਤੋਂ ਵੇਖਣ ਨੂੰ ਮਿਲੀ। ਜਿੱਥੇ ਸੀਵਰੇਜ (Sewerage) ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਸੀਵਰੇਜ ਬੋਰਡ (Sewerage Board) ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।

ਸੀਵਰੇਡ ਬੋਰਡ (Sewerage Board) ਦੇ ਬਾਹਰ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੀਵਰੇਜ (Sewerage) ਦੀ ਸਮੱਸਿਆ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ। ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਰਕ ਭਰੀ ਜ਼ਿੰਦਗੀ ਜਿਉਣ ਲਈ ਮਾਨਸਾ ਦੇ ਲੋਕ ਮਜ਼ਬੂਰ ਕਿਉਂ !

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੀਵਰੇਜ ਬੋਰਡ (Sewerage Board) ਨੂੰ ਸਮੱਸਿਆ ਬਾਰੇ ਕਈ ਵਾਰ ਲਿਖਤੀ ਸ਼ਿਕਾਇਤ ਵੀ ਦੇ ਚੁੱਕੇ ਹਾਂ ਪਰ ਸੀਵਰੇਜ ਬੋਰਡ (Sewerage Board) ਵੱਲੋਂ ਉਨ੍ਹਾਂ ਦੀ ਸਮੱਸਿਆ ਨੂੰ ਬਾਰ-ਬਾਰ ਸ਼ਿਕਾਇਤ ਕਰਨ ਦੇ ਬਾਅਦ ਵੀ ਹੱਲ ਨਹੀਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਮਜ਼ਬੂਰੀ ਵੱਸ ਉਨ੍ਹਾਂ ਨੂੰ ਸੀਵਰੇਜ ਬੋਰਡ (Sewerage Board) ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਾ ਪਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੀਵਰੇਜ ਬੋਰਡ (Sewerage Board) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ ਤਾਂ ਉਹ ਸੀਵਰੇਜ ਬੋਰਡ (Sewerage Board) ਦੇ ਬਾਹਰ ਪੱਕੇ ਤੌਰ ‘ਤੇ ਧਰਨਾ ਲਗਾਉਣਗੇ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੀਵਰੇਜ ਬੋਰਡ (Sewerage Board) ‘ਤੇ ਇਲਜ਼ਾਮ ਲਗਾਏ ਹਨ ਕਿ ਉਹ ਪੰਜਾਬ ਵਿੱਚ ਚੋਣ ਜਬਤਾ ਲੱਗਣ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸ ਕੰਮ ਤੋਂ ਬਚ ਸਕਣ ਤੇ ਸਰਕਾਰ ਵੱਲੋਂ ਇਸ ਸੀਵਰੇਜ ਲਈ ਭੇਜੇ ਫੰਡ ਨੂੰ ਆਪਣੀਆਂ ਜੇਬਾਂ ਵਿੱਚ ਪਾ ਸਕਣ।

ਉਧਰ ਸੀਵਰੇਜ ਬੋਰਡ (Sewerage Board) ਦੇ ਉਚ ਅਧਿਕਾਰੀ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਇੱਥੇ ਸੀਵਰੇਜ ਦੀ ਸਮੱਸਿਆ ਆਈ ਹੈ। ਹਾਲਾਂਕਿ ਇਨ੍ਹਾਂ ਵੱਲੋਂ ਜਲਦ ਹੀ ਇਸ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਜਲੰਧਰ ਚ ਭਾਰੀ ਮੀਂਹ, ਲੋਕਾਂ ਨੂੰ ਮਿਲੀ ਹੁੰਮਸ ਭਰੀ ਗਰਮੀ ਤੋਂ ਰਾਹਤ

ETV Bharat Logo

Copyright © 2024 Ushodaya Enterprises Pvt. Ltd., All Rights Reserved.