ETV Bharat / state

ਮੋਗਾ ‘ਚ ਅਕਾਲੀ ਦਲ ਦੇ ਵਰਕਰ ਦੀ ‘ਆਪ’ ਦੇ ਵਰਕਰਾਂ ਵੱਲੋਂ ਕੁੱਟਮਾਰ

author img

By

Published : Jul 20, 2022, 12:49 PM IST

ਮੋਗਾ ਦੇ ਪਿੰਡ ਡਗਰੂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨਾਲ ਸਬੰਧਤ ਵਿਅਕਤੀ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਜਾਣੋ ਪੂਰਾ ਮਾਮਲਾ...

ਮੋਗਾ ‘ਚ ਅਕਾਲੀ ਦਲ ਦੇ ਵਰਕਰ ਦੀ ‘ਆਪ’ ਦੇ ਵਰਕਰਾਂ ਵੱਲੋਂ ਕੁੱਟਮਾਰ
ਮੋਗਾ ‘ਚ ਅਕਾਲੀ ਦਲ ਦੇ ਵਰਕਰ ਦੀ ‘ਆਪ’ ਦੇ ਵਰਕਰਾਂ ਵੱਲੋਂ ਕੁੱਟਮਾਰ

ਮੋਗਾ: ਜ਼ਿਲ੍ਹੇ ਦੇ ਪਿੰਡ ਡਗਰੂ ਵਿੱਚ ਇੱਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨਾਲ ਸਬੰਧਤ ਵਿਅਕਤੀ ਦੀ ਆਮ ਆਦਮੀ ਪਾਰਟੀ (Aam Aadmi Party) ਨਾਲ ਸਬੰਧਤ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਕੁੱਟਮਾਰ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ (The incident was captured on CCTV) ਹੋਈ ਹੈ। ਜੋ ਤੇਜ਼ੀ ਨਾਲ ਸੋਸ਼ਲ ਮੀਡੀਆ (social media) ‘ਤੇ ਫੈਲ ਰਹੀ ਹੈ।

ਜਾਣਕਾਰੀ ਮੁਤਾਬਿਕ ਇਹ ਘਟਨਾ ਇੱਕ ਪਿੰਡ ਦੀ ਹੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਪ੍ਰੀਤਮ ਸਿੰਘ ਨੇ ਕਿਹਾ ਕਿ ਉਹ ਜਦੋਂ ਗਲੀ ਵਿੱਚੋਂ ਦੀ ਲੰਘ ਰਿਹਾ ਸੀ ਤਾਂ ਉਸ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹਮਲਾ ਕੀਤਾ ਗਿਆ ਹੈ ਅਤੇ ਇਸ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਜ਼ਖ਼ਮੀ ਹਾਲਾਤ ਵਿੱਚ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਮੋਗਾ ‘ਚ ਅਕਾਲੀ ਦਲ ਦੇ ਵਰਕਰ ਦੀ ‘ਆਪ’ ਦੇ ਵਰਕਰਾਂ ਵੱਲੋਂ ਕੁੱਟਮਾਰ

ਇਸ ਮੌਕੇ ਪੀੜਤ ਵਿਅਕਤੀ ਨੇ ਵਿਰੋਧੀ ਧਿਰ ‘ਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੀਆਂ ਕੁਝ ਔਰਤਾਂ ਨੇ ਮੈਨੂੰ ਅੱਗ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਪੀੜਤ ਵਿਅਕਤੀ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਾਂ, ਪਰ ਪੁਲਿਸ ਵੱਲੋਂ ਹਾਲੇ ਤੱਕ ਇੱਕ ਵੀ ਮੁਲਜ਼ਮ ‘ਤੇ ਪਰਚਾ ਦਰਜ ਨਹੀਂ ਕੀਤਾ ਗਿਆ।ਇਸ ਮੌਕੇ ਪੀੜਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦਿਆ ਕਿਹਾ ਕਿ ਜੇਕਰ ਉਨ੍ਹਾਂ ਨਾਲ ਇਨਸਾਫ਼ ਨਾ ਹੋਇਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ।

ਉਧਰ ਦੂਸਰੇ ਪਾਸੇ ਜਦੋਂ ਇਸ ਮਾਮਲੇ ‘ਚ ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਵੀ ਇੱਕ ਵੀਡੀਓ ਆਈ ਹੈ। ਜਿਸ ਵਿੱਚ ਪਤਾ ਲੱਗਿਆ ਕਿ ਡਗਰੂ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਦੀ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਵਿਅਕਤੀ ਨੂੰ ਇਨਸਾਫ਼ ਦਵਾਇਆ ਜਾਵੇਗਾ।

ਇਹ ਵੀ ਪੜ੍ਹੋ: ਚੈਕਿੰਗ ਦੌਰਾਨ ਮਹਿਲਾ ਇੰਸਪੈਕਟਰ ਨੂੰ ਦਰੜਿਆ, ਰਿਮਸ 'ਚ ਇਲਾਜ ਦੌਰਾਨ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.