ਕਰਨਾਟਕ ਵਿੱਚ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ

author img

By

Published : Sep 27, 2022, 12:19 PM IST

Updated : Sep 27, 2022, 3:52 PM IST

Etv Bharat

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੋਗਾ ਬਰਨਾਲਾ ,ਮੋਗਾ ਜਲੰਧਰ ਹਾਈਵੇਅ ਕੀਤਾ ਅਣਮਿੱਥੇ ਸਮੇਂ ਲਈ ਜਾਮ ਕੀਤਾ ਕਿਹਾ ਜਦੋਂ ਤੱਕ ਕਰਨਾਟਕ ਵਿੱਚ ਗ੍ਰਿਫਤਾਰ ਕੀਤੇ ਆਗੂਆਂ ਦੀ ਰਿਹਾਈ ਨਹੀਂ ਹੁੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਮੋਗਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharatiya Kisan Union Sidhupur) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅਤੇ ਉਨ੍ਹਾਂ ਨਾਲ ਗਏ ਵਫਦ ਨੂੰ ਕਰਨਾਟਕਾ ਦੇ ਬੈਂਗਲੌਰ ਸ਼ਹਿਰ ਵਿਚ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਸੀ ਜਦੋਂ ਉਹ ਕਿਸਾਨੀ ਮੰਗਾਂ ਨੂੰ ਲੈ ਕੇ ਉੱਥੇ ਪੁੱਜੇ ਸਨ। ਉਨ੍ਹਾਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਤੇ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਭਰ ਵਿਚ ਧਰਨੇ ਦਿੱਤੇ। ਸੱਦੇ ਅਨੁਸਾਰ ਮੰਗਲਵਾਰ ਮੋਗਾ ਵਿਖੇ ਮੋਗਾ-ਬਰਨਾਲਾ ਅਤੇ ਮੋਗਾ-ਜਲੰਧਰ ਰੋਡ ਦੋ ਘੰਟੇ ਲਈ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ।

Farmer protest in moga

ਰੋਡ ਜਾਮ ਹੋਣ ਨਾਲ ਜਿੱਥੇ ਆਮ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਨੇੜਲੇ ਪਿੰਡਾਂ ਦੇ ਲੋਕ ਵੀ ਖੱਜਲ ਖੁਆਰ ਹੁੰਦੇ ਰਹੇ। ਇਹ ਜਾਮ ਉਸ ਵਕਤ ਹਟਾਇਆ ਗਿਆ ਜਦੋਂ ਕਰਨਾਟਕਾ ਵਿਚ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਗਏ।

ਇਸ ਮੌਕੇ ਕਿਸਾਨ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਨਾਲ ਵਿਤਕਰਾ ਕਰਦੀਆਂ ਆ ਰਹੀਆਂ ਹਨ ਤੇ ਖਾਸ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਵੱਡਾ ਧਰੋਹ ਕਮਾਇਆ ਸੀ ਅਤੇ ਹੁਣ ਹੋਰ ਸੂਬਿਆਂ ਵਿਚ ਵੀ ਕੇਂਦਰ ਦੀ ਤਰਜ਼ ’ਤੇ ਕਿਸਾਨਾਂ ਨਾਲ ਜੋ ਧੱਕਾ ਹੋ ਰਿਹਾ ਹੈ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕਰਨਾਟਕਾ ਵਿੱਚ ਕਿਸਾਨ ਗ੍ਰਿਫ਼ਤਾਰ, ਪੰਜਾਬ ਵਿੱਚ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪ੍ਰਦਰਸ਼ਨ

Last Updated :Sep 27, 2022, 3:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.