ETV Bharat / state

Bharti Kisan Union Ekta Ugrahan: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ

author img

By

Published : Feb 13, 2023, 8:20 PM IST

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੋਗਾ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਧਰਨਾ ਲਾਇਆ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ

ਮੋਗਾ: ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਕਮੇਟੀ ਮੋਗਾ ਵੱਲੋਂ ਧਰਨਾ ਲਗਾਇਆ ਗਿਆ। ਇਹ ਧਰਨਾ ਸੂਬਾ ਕਮੇਟੀ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦ ਦੀ ਪ੍ਰਧਾਨਗੀ ਹੇਠ ਲਾਇਆ ਗਿਆ। ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਜਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਸਜ਼ਾ ਪੂਰੀ ਕਰ ਚੱਕੇ ਕੈਦੀਆਂ ਦੇ ਪੱਖ 'ਚ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਸਜ਼ਾ ਯਾਫਤਾ ਕੈਦੀ ਕਾਨੂੰਨ ਅਨੁਸਾਰ ਪੂਰੀ ਸਜਾ ਭੁਗਤਣ ਤੋਂ ਬਾਅਦ ਵੀ ਵੱਡੀ ਗਿਣਤੀ ਵਿੱਚ ਜੇਲ੍ਹਾਂ ਵਿੱਚ ਸੜ ਰਹੇ ਹਨ।

ਸਰਕਾਰ ਦਾ ਮੰਦਭਾਗਾ ਰਵੱਇਆ: ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕੈਦੀਆਂ ਦੇ ਕੇਸਾਂ ਦੀ ਬਕਾਇਦਾ ਸੁਣਵਾਈ (ਟ੍ਰਾਇਲ) ਸ਼ੁਰੂ ਕਰਨ ਤੋਂ ਬਿਨ੍ਹਾਂ ਹੀ ਉਸ ਸਾਲਾਂ ਬੱਧੀ ਜੇਲ੍ਹਾਂ ਵਿੱਚ ਡੱਕੇ ਹੋਏ ਹਨ। ਸਰਕਾਰਾਂ ਵੱਲੋਂ ਕੀਤੀ ਜਾ ਰਹੀ ਇਸ ਬੇਇਨਸਾਫ਼ੀ ਵਿਰੁੱਧ ਰੋਸ ਪ੍ਰਗਟਾਉਣ ਲਈ ਇਹ ਧਰਨਾ ਲਗਾਇਆ ਗਿਆ।

ਇਨਸਾਫ਼ ਲਈ ਆਵਾਜ਼: ਇਸ ਧਰਨੇ 'ਚ ਇਨਸਾਫ਼ ਲਈ ਆਵਾਜ਼ ਬੁਲੰਦ ਕਰਨ ਲਈ ਜਿਲ੍ਹੇ ਭਰ ਤੋਂ ਸੈਂਕੜੇ ਕਿਸਾਨ, ਮਜ਼ਦੂਰ, ਨੌਜਵਾਨ ਤੇ ਔਰਤਾਂ ਸ਼ਾਮਲ ਹੋਈਆਂ । ਧਰਨੇ ਦੌਰਾਨ ਪ੍ਰਧਾਨ ਮੰਤਰੀ ਦੇ ਨਾ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜਾਤ ਅਤੇ ਇਲਾਕੇ ਨਾਲ ਸਬੰਧਤ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ 'ਤੇ ਰਿਹਾਅ ਕੀਤਾ ਜਾਵੇ। ਅਦਾਲਤੀ ਸੁਣਵਾਈ ਤੋਂ ਬਿਨ੍ਹਾਂ ਹੀ ਸਾਲਾਂ ਬੱਧੀ ਜੇਲ੍ਹਾਂ ਡੱਕੇ ਕੈਦੀਆਂ ਦੀ ਸੁਣਵਾਈ ਫੌਰੀ ਤੌਰ 'ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਅਜਿਹੇ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫੀ ਨਾਂ ਹੋਣ ਦੀ ਗਰੰਟੀ ਦਿੱਤੀ ਜਾਵੇ।

ਇਹ ਵੀ ਪੜ੍ਹੋ: Clash between two parties in Garwali: ਆਪ ਦੇ ਵਰਕਰ ਅਤੇ ਅਕਾਲੀ ਦਲ ਦੇ ਸਾਬਕਾ ਸਰਪੰਚ ਵਿਚਾਲੇ ਹੋਇਆ ਝਗੜਾ

ETV Bharat Logo

Copyright © 2024 Ushodaya Enterprises Pvt. Ltd., All Rights Reserved.