ਕਾਂਗਰਸ ਵਲੋਂ ਮੋਗਾ ਤੋਂ ਮਾਲਵਿਕਾ ਸੂਦ ਨੂੰ ਟਿਕਟ, ਮੌਜੂਦਾ ਵਿਧਾਇਕ ਭਾਜਪਾ 'ਚ ਸ਼ਾਮਲ

author img

By

Published : Jan 15, 2022, 9:42 PM IST

ਕਾਂਗਰਸ ਵਲੋਂ ਮੋਗਾ ਤੋਂ ਮਾਲਵਿਕਾ ਸੂਦ ਨੂੰ ਟਿਕਟ, ਮੌਜੂਦਾ ਵਿਧਾਇਕ ਭਾਜਪਾ 'ਚ ਸ਼ਾਮਲ

ਕਾਂਗਰਸ ਵਲੋਂ ਮੋਗਾ ਤੋਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਿਸ ਤੋਂ ਨਾਰਾਜ਼ ਕਾਂਗਰਸ ਦੇ ਮੌਜੂਦਾ ਵਿਧਾਇਕ ਹਰਜੋਤ ਕਮਲ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਲ ਹੋ ਗਏ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹਨ। ਇਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਵੀ ਐਲਾਨੇ ਜਾ ਰਹੇ ਹਨ। ਇਸ ਦੇ ਨਾਲ ਹੀ ਲੀਡਰਾਂ ਦੇ ਦਲ ਬਦਲੀ ਦੇ ਪ੍ਰੋਗਰਾਮ ਵੀ ਨਿਰੰਤਰ ਜਾਰੀ ਹਨ।

ਮੋਗਾ ਤੋਂ ਮਾਲਵਿਕਾ ਸੂਦ ਨੂੰ ਟਿਕਟ

ਕਾਂਗਰਸ ਵਲੋਂ ਅੱਜ ਆਪਣੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਜਿਸ 'ਚ ਕਾਂਗਰਸ ਵਲੋਂ ਮੋਗਾ ਤੋਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ। ਇਸ ਗੱਲ ਤੋਂ ਨਾਰਾਜ਼ ਕਾਂਗਰਸ ਦੇ ਮੋਗਾ ਤੋਂ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਚੰਨੀ ਅਤੇ ਸਿੱਧੂ ਨੇ ਕੀਤਾ ਸੀ ਸ਼ਾਮਲ

ਪਿਛਲੇ ਦਿਨੀਂ ਮੋਗਾ 'ਚ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਮਾਲਵਿਕਾ ਸੂਦ ਨੂੰ ਕਾਾਂਗਰਸ ਪਾਰਟੀ 'ਚ ਸ਼ਾਮਲ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਹਰਜੋਤ ਕਮਲ ਪਾਰਟੀ ਤੋਂ ਨਾਰਾਜ਼ ਵੀ ਚੱਲ ਰਹੇ ਸਨ।

ਨਾਰਾਜ਼ਗੀ ਦੇ ਚੱਲਦਿਆਂ ਚੰਨੀ ਨਾਲ ਕੀਤੀ ਸੀ ਮੁਲਾਕਾਤ

ਮਾਲਵਿਕਾ ਸੂਦ ਨੂੰ ਕਾਂਗਰਸ 'ਚ ਸ਼ਾਮਲ ਕਰਵਾਉਣ ਦੇ ਅਗਲੇ ਦਿਨ ਵਿਧਾਇਕ ਹਰਜੋਤ ਕਮਲ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਵੀ ਕੀਤੀ ਸੀ। ਜਿਸ 'ਚ ਉਹ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਮੋਗਾ ਤੋਂ ਹੀ ਚੋਣ ਲੜਨਗੇ।

ਇਹ ਵੀ ਪੜ੍ਹੋ : ਪੰਜਾਬ ਵਿੱਚ ਮਹਿਲਾਵਾਂ ਨੂੰ ਕਾਂਗਰਸ ਤੋਂ ਨਹੀਂ ਮਿਲਿਆ ਬਣਦਾ ਮਾਣ

'ਅਮਰਗੜ੍ਹ ਸੀਟ ਦਾ ਦਿੱਤਾ ਸੀ ਪ੍ਰਸਤਾਵ'

ਭਾਜਪਾ 'ਚ ਸ਼ਾਮਲ ਹੋਣ ਸਮੇਂ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦਾ ਕਹਿਣਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਤੋਂ ਮੁੜ ਮੋਗਾ ਤੋਂ ਹੀ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਸੀ। ਜਦਕਿ ਪਾਰਟੀ ਵਲੋਂ ਉਨ੍ਹਾਂ ਨੂੰ ਮੋਗਾ ਛੱਡ ਕੇ ਅਮਰਗੜ੍ਹ ਸੀਟ ਤੋਂ ਚੋਣ ਲੜਨ ਦਾ ਪ੍ਰਸਤਾਵ ਦਿੱਤਾ ਗਿਆ ਸੀ।

ਸੋਨੂੰ ਸੂਦ ਨੇ ਵੱਖ-ਵੱਖ ਆਗੂਆਂ ਨਾਲ ਕੀਤੀ ਸੀ ਮੀਟਿੰਗ

ਅਦਾਕਾਰ ਸੋਨੂੰ ਸੂਦ ਵਲੋਂ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਜਿਸ 'ਚ ਉਨ੍ਹਾਂ ਕਿਹਾ ਸੀ ਕਿ ਆਪਣੀ ਭੈਣ ਮਾਲਵਿਕਾ ਸੂਦ ਨੂੰ ਉਹ ਮੋਗਾ ਤੋਂ ਚੋਣ ਲੜਾਉਣਗੇ ਅਤੇ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਵਿਚਾਰਧਾਰਾ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ।

'ਕਾਂਗਰਸ ਨੂੰ ਕਰਨਾ ਪਵੇਗਾ ਚੁਣੌਤੀ ਦਾ ਸਾਹਮਣਾ'

ਅੱਜ ਕਾਂਗਰਸ ਵਲੋਂ ਮੋਗਾ ਤੋਂ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ ਪਰ ਕਾਂਗਰਸ ਦੇ ਹੀ ਮੌਜੂਦਾ ਵਿਧਾਇਕ ਭਾਜਪਾ 'ਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਉਨ੍ਹਾਂ ਆਪਣੇ ਸਮਰਥਕਾਂ ਨਾਲ ਮਟਿੰਗ ਵੀ ਕੀਤੀ ਸੀ, ਜਿਸ 'ਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਵਲੋਂ ਹਰਜੋਤ ਕਮਲ ਦਾ ਸਾਥ ਦੇਣ ਦੀ ਗੱਲ ਕਰਦਿਆਂ ਕਾਂਗਰਸ ਤੋਂ ਅਸਤੀਫ਼ਾ ਦੇਣ ਦੀ ਗੱਲ ਕੀਤੀ ਸੀ। ਅਜਿਹੇ ਦੇ ਚੱਲਦਿਆਂ ਕਾਂਗਰਸ ਨੂੰ ਮੋਗਾ ਸੀਟ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਹਰਜੋਤ ਸਿੰਘ ਕਮਲ ਬੀਜੇਪੀ 'ਚ ਹੋਏ ਸ਼ਾਮਿਲ

ETV Bharat Logo

Copyright © 2024 Ushodaya Enterprises Pvt. Ltd., All Rights Reserved.