ETV Bharat / state

ਜ਼ਿਲ੍ਹਾ ਮੋਗਾ ਵਿੱਚ ਐਤਕੀਂ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਪੈਦਾਵਾਰ ਹੋਣ ਦੀ ਸੰਭਾਵਨਾ

author img

By

Published : Mar 5, 2022, 7:15 AM IST

ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 51.40 ਕੁਇੰਟਲ ਦਰਜ ਕੀਤੀ ਗਈ ਸੀ।

ਕਣਕ ਪੈਦਾਵਾਰ
ਕਣਕ ਪੈਦਾਵਾਰ

ਮੋਗਾ: ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ (Government procurement of wheat) ਮਿਤੀ 4 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜੋ: Hola Mohalla 2022: ਹੋਲੇ ਮਹੱਲਾ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ (Department of Agriculture) ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 51.40 ਕੁਇੰਟਲ ਦਰਜ ਕੀਤੀ ਗਈ ਸੀ।

ਉਹਨਾਂ ਕਿਹਾ ਕਿ ਭਾਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 1000 ਹੈਕਟੇਅਰ ਘੱਟ ਕਣਕ ਦੀ ਬਿਜਾਈ ਕੀਤੀ ਗਈ ਹੈ, ਪਰ ਵਧੀਆ ਮੌਸਮ ਅਤੇ ਧਰਤੀ ਦੀ ਚੰਗੀ ਉਪਜਾਊ ਸ਼ਕਤੀ ਦੇ ਚੱਲਦਿਆਂ ਪ੍ਰਤੀ ਹੈਕਟੇਅਰ ਪੈਦਾਵਾਰ ਵਧਣ ਦੀ ਪ੍ਰਬਲ ਸੰਭਾਵਨਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ 9 ਲੱਖ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਹੋ ਕਿ ਇਸ ਸਾਲ 9 ਲੱਖ 33 ਹਜ਼ਾਰ ਮੀਟ੍ਰਿਕ ਟਨ ਖਰੀਦ ਕਰਨ ਦਾ ਟੀਚਾ ਹੈ।

ਇਹ ਵੀ ਪੜੋ: ਮੁੱਖ ਚੋਣ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ (Government procurement of wheat) ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਵੀ ਨਿਰਧਾਰਤ ਕੀਤੇ ਜਾਣਗੇ, ਜਿਸ ਲਈ ਪ੍ਰਸਤਾਵਿਤ ਸੂਚੀ ਪੰਜਾਬ ਸਰਕਾਰ ਨੂੰ ਮਨਜੂਰੀ ਲਈ ਭੇਜੀ ਜਾਣੀ ਹੈ।

ਇਹ ਵੀ ਪੜੋ: ਭਦੌੜ ਹਲਕੇ ’ਚ CM ਚੰਨੀ ਵਿਰੁੱਧ ਚੋਣ ਲੜਨ ਵਾਲੇ AAP ਉਮੀਦਵਾਰ ਨੇ ਕੀਤੀ ਇਹ ਅਪੀਲ

ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਰਚਰਨ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.