ETV Bharat / state

ਕਬੱਡੀ ਖਿਡਾਰੀ 'ਤੇ ਹਮਲੇ ਦੇ ਮਾਮਲਾ: ਅਮਨਾ ਲੋਪੋਂ ਨੇ ਦਿੱਤਾ ਸਪੱਸ਼ਟੀਕਰਨ, ਕਿਹਾ- "ਮੇਰਾ ਇਸ ਮਾਮਲੇ ਨਾਲ ਕੋਈ ਵਾਸਤਾ ਨਹੀਂ"

author img

By

Published : Jun 23, 2023, 10:29 AM IST

ਬੀਤੇ ਦਿਨੀਂ ਮੋਗਾ ਵਿਖੇ ਕਬੱਡੀ ਖਿਡਾਰੀ ਦੇ ਘਰ ਹੋਏ ਹਮਲੇ ਵਿੱਚ ਉਸ ਦੀ ਮਾਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਸੀ। ਇਸ ਉਤੇ ਉਕਤ ਕਬੱਡੀ ਖਿਡਾਰੀ ਨੇ ਵੀਡੀਓ ਬਣਾ ਕੇ ਅਮਨਾ ਲੋਪੋਂ ਦਾ ਨਾਂ ਲਿਆ ਸੀ। ਇਸ ਮਗਰੋਂ ਹੁਣ ਅਮਨਾ ਲੋਪੋਂ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਤੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ।

Explanation of Amna Lopon in case of attack on Kabaddi player in Moga
ਕਬੱਡੀ ਖਿਡਾਰੀ ਉਤੇ ਹਮਲੇ ਦੇ ਮਾਮਲਾ: ਅਮਨਾ ਲੋਪੋਂ ਨੇ ਦਿੱਤਾ ਸਪੱਸ਼ਟੀਕਰਨ

ਕਬੱਡੀ ਖਿਡਾਰੀ ਉਤੇ ਹਮਲੇ ਦੇ ਮਾਮਲਾ: ਅਮਨਾ ਲੋਪੋਂ ਨੇ ਦਿੱਤਾ ਸਪੱਸ਼ਟੀਕਰਨ

ਮੋਗਾ : ਮੋਗਾ ਦੇ ਬੱਧਣੀ ਕਲਾਂ 'ਚ ਬੀਤੀ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਇਸ ਹਮਲੇ ਮਗਰੋਂ ਕਿੰਦਾ ਨੇ ਲਾਈਵ ਹੋ ਕੇ ਕੁਮੈਂਟਰ ਅਮਨਾ ਲੋਪੋ 'ਤੇ ਦੋਸ਼ ਲਾਏ, ਜਿਸ ਤੋਂ ਬਾਅਦ ਹੁਣ ਅਮਨਾ ਲੋਪੋ ਵੀ ਮੀਡੀਆ ਸਾਹਮਣੇ ਆ ਗਿਆ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਸੁੱਤਾ ਪਿਆ ਸੀ ਤਾਂ ਉਸ ਨੂੰ ਫੋਨ 'ਤੇ ਪਤਾ ਲੱਗਿਆ ਕਿ ਕਬੱਡੀ ਖਿਡਾਰੀ ਆਪਣੀ ਮਾਂ ਦੇ ਜ਼ਖਮੀ ਹੋਣ ਦਾ ਦੋਸ਼ ਉਸ 'ਤੇ ਲਾ ਰਿਹਾ ਹੈ।

ਅਮਨਾ ਲੋਪੋਂ ਨੇ ਕਿਹਾ ਮੇਰਾ ਇਸ ਮਾਮਲੇ ਨਾਲ ਕੋਈ ਵਾਹ ਵਾਸਤਾ ਨਹੀਂ : ਉਸ ਨੇ ਉਸੇ ਸਮੇਂ ਹੀ ਖ਼ੁਦ ਨੂੰ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਅਮਨਾ ਲੋਪੋਂ ਦਾ ਕਹਿਣਾ ਹੈ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਇਸ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹੈ। ਉਸ ਨੇ ਕਿਹਾ ਕਿ ਉਹ ਅਜਿਹਾ ਕੰਮ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦਾ, ਜਿਸ ਤੋਂ ਬਾਅਦ ਉਹ ਪਿੰਡ ਦੀ ਪੰਚਾਇਤ ਨਾਲ ਥਾਣੇ ਪਹੁੰਚ ਗਿਆ। ਉਸ ਨੇ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਮੇਰਾ ਨਾਂ ਲੈ ਕੇ ਇਹ ਸਭ ਕਿਉਂ ਕੀਤਾ ਗਿਆ ਹੈ। ਅਮਨਾ ਲੋਪੋਂ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਅਤੇ ਜਦੋਂ ਵੀ ਉਸ ਨੂੰ ਪ੍ਰਸ਼ਾਸਨ ਸੱਦੇਗਾ, ਉਹ ਜਾਂਚ 'ਚ ਪੂਰੀ ਤਰ੍ਹਾਂ ਸ਼ਾਮਲ ਹੋਵੇਗਾ।

ਕੀ ਹੈ ਮਾਮਲਾ : ਦੱਸ ਦਈਏ ਕਿ ਬੀਤੇ ਦਿਨੀਂ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੇ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਉਤੇ ਕੁਝ ਹਮਲਾਵਰਾਂ ਨੇ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਖਿਡਾਰੀ ਦੇ ਸਾਹਮਣੇ ਉਸ ਦੀ ਮਾਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ, ਜਿਸ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਬੱਡੀ ਖਿਡਾਰੀ ਆਪਣਾ ਜ਼ਖਮੀ ਮਾਂ ਕੋਲ ਪਿਆ ਵਿਰਲਾਪ ਕਰ ਰਿਹਾ ਹੈ। ਇਸ ਦੌਰਾਨ ਉਸ ਨੇ ਅਮਨਾ ਲੌਪੋਂ ਨਾਮਕ ਵਿਅਕਤੀ ਦਾ ਨਾਂ ਲੈਂਦਿਆਂ ਉਸ ਨੂੰ ਹਮਲੇ ਦਾ ਜ਼ਿੰਮੇਵਾਰ ਦੱਸਿਆ ਹੈ। ਫਿਲਹਾਲ ਡਾਕਟਰਾਂ ਵੱਲੋਂ ਖਿਡਾਰੀ ਦੀ ਮਾਂ ਨੂੰ ਲੁਧਿਆਣਾ ਦੇ ਡੀਐਮਸੀ ਵਿਖੇ ਰੈਫਰ ਕਰ ਦਿੱਤਾ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.