ETV Bharat / state

Farmer's capsicum damaged: ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਮੋਗਾ 'ਚ ਕਣਕ ਦੇ ਨਾਲ-ਨਾਲ ਸ਼ਿਮਲਾ ਮਿਰਚ ਦੀ ਫ਼ਸਲ ਦਾ ਵੀ ਹੋਇਆ ਭਾਰੀ ਨੁਕਸਾਨ

author img

By

Published : Apr 6, 2023, 7:38 PM IST

Farmer's capsicum and wheat crops were damaged due to rain in village Kokri Kalan of Moga
Farmer's capsicum damaged: ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਮੋਗਾ 'ਚ ਕਣਕ ਦੇ ਨਾਲ-ਨਾਲ ਸ਼ਿਮਲਾ ਮਿਰਚ ਦੀ ਫ਼ਸਲ ਦਾ ਵੀ ਹੋਇਆ ਭਾਰੀ ਨੁਕਸਾਨ

ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਮੋਗਾ ਦੇ ਕੋਕਰੀ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਕਣਕ ਦੇ ਨਾਲ-ਨਾਲ ਸ਼ਿਮਲਾ ਮਿਰਚ ਅਤੇ ਹਰੀ ਮਿਰਚ ਦੀ ਫ਼ਸਲ ਵੀ ਨੁਕਸਾਨੀ ਗਈ। ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਿਹਾ ਹੈ।

ਮੋਗਾ: ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਮੋਗਾ ਦੇ ਕੋਕਰੀ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਕਣਕ ਦੇ ਨਾਲ-ਨਾਲ ਸ਼ਿਮਲਾ ਮਿਰਚ ਅਤੇ ਹਰੀ ਮਿਰਚ ਦੀ ਫ਼ਸਲ ਵੀ ਨੁਕਸਾਨੀ ਗਈ। ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਿਹਾ ਹੈ। ਕਿਸਾਨ ਹਰਮੀਤ ਪਾਲ ਦਾ ਕਹਿਣਾ ਹੈ ਕਿ ਉਸ ਨੇ ਤਿੰਨ ਏਕੜ ਵਿੱਚ ਕਣਕ ਦੀ ਫ਼ਸਲ ਅਤੇ ਅੱਧੇ ਏਕੜ ਵਿੱਚ ਸ਼ਿਮਲਾ ਮਿਰਚ ਅਤੇ ਹਰੀ ਮਿਰਚ ਦੀ ਬਿਜਾਈ ਕੀਤੀ ਸੀ। ਪਰ ਕੁਦਰਤ ਦੀ ਅਜਿਹੀ ਮਾਰ ਪਈ ਕਿ ਸ਼ਿਮਲਾ ਮਿਰਚ ਦੀ ਫ਼ਸਲ ਵੀ ਪੂਰੀ ਤਰ੍ਹਾਂ ਤਬਾਹ ਹੋ ਗਈ। ਕਿਸਾਨ ਹਰਮੀਤ ਨੇ ਦੱਸਿਆ ਕਿ ਉਹ ਸ਼ਿਮਲਾ ਮਿਰਚ ਅਤੇ ਹਰੀ ਮਿਰਚ ਦੀ ਕਾਸ਼ਤ 'ਤੇ 70 ਤੋਂ 80 ਹਜ਼ਾਰ ਰੁਪਏ ਖ਼ਰਚ ਕਰਦਾ ਸੀ, ਪਰ ਹੁਣ ਇਹ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ।

ਬਣਦਾ ਮੁਆਵਜ਼ਾ ਦਿੱਤਾ ਜਾਵੇ: ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵਤ ਮਾਨ ਦੇ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਝੋਨੇ ਅਤੇ ਕਣਕ ਦੀ ਬਿਜਾਈ ਛੱਡ ਕੇ ਸ਼ਿਮਲਾ ਮਿਰਚ ਦੀ ਬਿਜਾਈ ਕਰ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਉਸਨੇ ਰਵਾਇਤੀ ਫਸਲਾਂ ਨੂੰ ਛੱਡ ਕੇ ਸਬਜ਼ੀਆਂ ਦੀ ਖੇਤੀ ਸ਼ੁਰੂ ਕੀਤੀ ਸੀ, ਪਰ ਕੁਦਰਤ ਦੇ ਇਸ ਹਮਲੇ ਨੇ ਉਸ ਦਾ ਕਾਫ਼ੀ ਨੁਕਸਾਨ ਕੀਤਾ ਹੈ। ਸਰਕਾਰ ਤੋਂ ਮੰਗ ਹੈ ਕਿ ਉਸਨੂੰ ਉਸਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਕੋਲ ਨਹੀਂ ਆਇਆ। ਹਰਮੀਤ ਨੇ ਦੱਸਿਆ ਕਿ ਉਸ ਨੂੰ ਸ਼ਿਮਲਾ ਮਿਰਚ ਦੀ ਖੇਤੀ ਤੋਂ ਘੱਟੋ-ਘੱਟ 2 ਤੋਂ 2.5 ਲੱਖ ਰੁਪਏ ਦੀ ਕਮਾਈ ਹੋਣੀ ਸੀ, ਪਰ ਹੁਣ ਨੁਕਸਾਨੀ ਗਈ ਫ਼ਸਲ ਕਾਰਨ ਉਸ ਦੇ ਖਰਚੇ ਵੀ ਪੂਰੇ ਨਹੀਂ ਹੋ ਰਹੇ।

ਇਹ ਵੀ ਪੜ੍ਹੋ : Students Protest: ਪੰਜਾਬੀ ਯੂਨੀਵਰਸਿਟੀ ਦੇ ਫੰਡ ਘਟਾਏ ਜਾਣ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਸ਼ਿਮਲਾ ਮਿਰਚ ਦੀ ਫ਼ਸਲ ਬਰਬਾਦ ਹੋ ਗਈ : ਤਿਆਰ ਹੋਈ ਫ਼ਸਲ ਤੇ ਬੇਮੌਸਮੀ ਬਾਰਿਸ਼ ਨੇ ਫਸਲਾਂ ਤਬਾਹ ਕਰ ਦਿੱਤੀਆਂ। ਕਿਸਾਨ ਹਰਮੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਇਕ ਕਿਲੇ ਜ਼ਮੀਨ ਵਿੱਚ ਸ਼ਿਮਲਾ ਮਿਰਚ ਦੀ ਸਬਜ਼ੀ ਬੀਜੀ ਸੀ। ਜਿਸ 'ਤੇ 70000 ਰੁਪਏ ਖਰਚ ਕੀਤੇ ਗਏ ਹਨ। ਪਰ ਬੇਮੌਸਮੀ ਬਰਸਾਤ ਕਾਰਨ ਸ਼ਿਮਲਾ ਮਿਰਚ ਦੀ ਫ਼ਸਲ ਬਰਬਾਦ ਹੋ ਗਈ ਹੈ। ਜਿਸ ਕਾਰਨ ਉਸ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਇੱਕ ਕਿਲੇ ਜ਼ਮੀਨ ਵਿੱਚੋਂ 200 ਕੁਇੰਟਲ ਸ਼ਿਮਲਾ ਮਿਰਚ ਨਿਕਲੀ ਹੈ ਇਸ ਸਮੇਂ ਬਾਜ਼ਾਰ 'ਚ ਸ਼ਿਮਲਾ ਮਿਰਚ ਦੀ ਕੀਮਤ 15 ਰੁਪਏ ਪ੍ਰਤੀ ਕਿਲੋ ਹੈ।

ਕਿਸਾਨਾਂ ਦਾ ਵੀ ਵੱਡਾ ਨੁਕਸਾਨ : ਅਜਿਹੇ 'ਚ ਤਿੰਨ ਲੱਖ ਰੁਪਏ ਦੀ ਸ਼ਿਮਲਾ ਮਿਰਚ ਮੀਂਹ ਕਾਰਨ ਬਰਬਾਦ ਹੋ ਗਈ। ਤੇਜ਼ ਮੀਂਹ ਅਤੇ ਗੜੇਮਾਰੀ ਕਾਰਨ ਉਸ ਦੀ ਫਸਲ ਤਬਾਹ ਹੋ ਗਈ। ਹਰਮੀਤ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਸਿਰਫ਼ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਗੱਲ ਕੀਤੀ ਹੈ, ਪਰ ਹੋਰ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਹੁਣ ਤੱਕ ਕਿਸੇ ਵੀ ਅਧਿਕਾਰੀ ਜਾਂ ਪਟਵਾਰੀ ਨੇ ਬਰਬਾਦ ਹੋਈ ਫ਼ਸਲ ਦੀ ਗਿਰਦਾਵਰੀ ਨਹੀਂ ਕੀਤੀ। ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਫਸਲ ਨੀ ਮੀਂਹ ਨਾਲ ਕਾਫੀ ਨੁਕਸਾਨ ਹੋਇਆ ਹੈ, ਸਰਕਾਰ ਨੂੰ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.