ETV Bharat / state

Farmers Protest: ਸੂਬਾ ਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਰੋਕੀਆਂ ਰੇਲਾਂ, ਜਾਣੋ ਕਾਰਨ

author img

By

Published : Jan 29, 2023, 4:46 PM IST

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੋਗਾ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ ਉਤੇ ਧਰਨਾ ਲਾਇਆ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਿੰਨ ਘੰਟੇ ਲਈ ਪੰਜਾਬ ਵਿੱਚ ਰੇਲਾਂ ਰੋਕੀਆਂ ਗਈਆਂ।

Farmers stopped the trains in protest against the state and central government
Farmers Protest : ਸੂਬਾ ਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਕੀਆਂ ਰੇਲਾਂ, ਜਾਣੋ ਕਾਰਨ

Farmers Protest : ਸੂਬਾ ਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਕੀਆਂ ਰੇਲਾਂ, ਜਾਣੋ ਕਾਰਨ

ਮੋਗਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਿੰਨ ਘੰਟੇ ਲਈ ਪੰਜਾਬ ਵਿੱਚ ਰੇਲਾਂ ਰੋਕੀਆਂ ਗਈਆਂ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੋਗਾ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ ਉਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਮਜ਼ਦੂਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ 29 ਜਨਵਰੀ 2021 ਨੂੰ ਭਾਜਪਾ ਦੇ ਆਗੂ ਪ੍ਰਦੀਪ ਖੱਤਰੀ ਤੇ ਅਮਨ ਡਵਾਲ ਨੇ ਆਰ ਐੱਸ ਦੇ ਗੁੰਡਿਆਂ ਨੂੰ ਨਾਲ ਲੈ ਕੇ ਦਿੱਲੀ ਪੁਲਿਸ ਦੀ ਮਿਲੀਭੁਗਤ ਨਾਲ ਤਿੰਨ ਖੇਤੀ ਕਨੂੰਨ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਉਤੇ ਅੰਦੋਲਨ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਉਤੇ ਹਮਲਾ ਕਰ ਕੇ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਸੀ ਤੇ ਬੀਬੀਆਂ ਦੇ ਟੈਂਟਾਂ ਸਮੇਤ ਸਮਾਨ ਦੀ ਭੰਨਤੋੜ ਕਰ ਕੇ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਸੀ। ਉਦੋਂ ਤੋਂ ਲੈ ਕੇ ਕੇਂਦਰ ਸਰਕਾਰ ਨੇ ਉਕਤ ਦੋਸ਼ੀਆਂ ਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਸਬੰਧੀ ਅੱਜ ਪੰਜਾਬ ਵਿੱਚ ਰੇਲਾਂ ਰੋਕਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਤੋਂ ਮੰਗ ਹੈ ਕੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਤਰੁੰਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਦੋਹਰੇ ਮਾਪਦੰਢ ਨਾ ਵਰਤੇ ਸਰਕਾਰ : ਆਗੂਆਂ ਨੇ ਕਿਹਾ ਜੇ ਪੰਜਾਬ ਵਿੱਚ 51 ਦਿਨ ਚੱਲੇ ਪੱਕੇ ਮੋਰਚੇ ਵਿੱਚ ਅਸੀਂ ਮੰਗ ਰੱਖੀ ਸੀ ਕੇ ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਅੱਜ ਦੇ ਰੇਲ ਰੋਕੋ ਅੰਦੋਲਨ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਹੈ ਕਿ ਸਰਕਾਰ ਦੋਹਰੇ ਮਾਪਦੰਡ ਨਾ ਵਰਤੇ ਸਿੱਖਾਂ ਨੂੰ ਬਰਾਬਰ ਦੇ ਸ਼ਹਿਰੀ ਮੰਨਦੀ ਹੋਈ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤਰੁੰਤ ਰਿਹਾਅ ਕਰਕੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਦੋਸ਼ੀਆਂ ਸਜਾ ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਤੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਮੌਕੇ ਦੇ ਡੀਜੀਪੀ ਸੁਮੇਧ ,ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਤੇ ਦੋਸ਼ੀ ਪੁਲਿਸ ਅਫਸਰਾਂ ਤੇ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ।

ਇਹ ਵੀ ਪੜ੍ਹੋ : Navjot Sidhu wife got angry: ਫਿਰ ਭੜਕੇ ਨਵਜੋਤ ਕੌਰ ਸਿੱਧੂ, ਕਿਹਾ- ਬਲਾਤਕਾਰੀਆਂ ਤੇ ਗੈਂਗਸਟਰਾਂ ਨੂੰ ਜ਼ਮਾਨਤ, ਇਮਾਨਦਾਰ ਨੂੰ ਨਹੀਂ

ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰੇ ਕੇਂਦਰ: ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰ ਕੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕਰ ਕੇ ਉਸ ਉਤੇ ਕਾਰਵਾਈ ਕਰੇ ਤੇ ਉਸਦੇ ਪੁੱਤਰ ਦੀ ਜ਼ਮਾਨਤ ਰੱਦ ਕਰਵਾਕੇ ਉਸ ਗ੍ਰਿਫਤਾਰ ਕਰੇ।ਪੰਜਾਬ ਸਰਕਾਰ ਚੋਣਾ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ ਸਾਡੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਹੈ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।ਕਿਸਾਨ ਆਗੂਆਂ ਨੇ ਕਿਹਾ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹਿਲੀ ਫਰਵਰੀ ਨੂੰ ਜਥੇਬੰਦੀ ਪੰਜਾਬ ਭਰ ਚੋਂ ਵੱਡਾ ਕਾਫਲਾ ਲੈਕੇ ਮੋਰਚੇ ਵਿੱਚ ਸ਼ਾਮਲ ਹੋਵੇਗੀ ।

ETV Bharat Logo

Copyright © 2024 Ushodaya Enterprises Pvt. Ltd., All Rights Reserved.