ETV Bharat / state

Murdered in Moga: ਮੋਗਾ ਵਿੱਚ ਤਾੜ-ਤਾੜ ਚੱਲੀਆਂ 15 ਤੋਂ ਵੱਧ ਗੋਲੀਆਂ, ਇੱਕ ਨੌਜਵਾਨ ਦੀ ਮੌਤ ਤੇ ਇੱਕ ਜ਼ਖ਼ਮੀ

author img

By ETV Bharat Punjabi Team

Published : Nov 15, 2023, 11:59 AM IST

Murdered in Moga
Murdered in Moga

Firing Between Two Groups in Moga: ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੀ ਧਿਰ ਦਾ ਇੱਕ ਨੌਜਵਾਨ ਸਥਾਨਕ ਹਸਪਤਾਲ 'ਚ ਜ਼ੇਰੇ ਇਲਾਜ ਹੈ।

ਵਾਰਦਾਤ ਸਬੰਧੀ ਜਾਣਕਾਰੀ ਦਿੰਦਾ ਪਰਿਵਾਰ, ਡਾਕਟਰ ਤੇ ਪੁਲਿਸ

ਮੋਗਾ: ਸੂਬੇ 'ਚ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਸਹੀ ਹੋਣ ਦੇ ਲੱਖਾਂ ਦਾਅਵੇ ਕਰਦੀ ਹੈ ਪਰ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਉਨ੍ਹਾਂ ਦਾਅਵਿਆਂ 'ਤੇ ਪਾਣੀ ਫੇਰ ਰਹੀਆਂ ਹਨ। ਤਾਜ਼ਾ ਮਾਮਲਾ ਮੋਗਾ ਦਾ ਹੈ, ਜਿਥੇ ਸ਼ਹਿਰ ਦੇ ਰਤਨ ਸਿਨੇਮਾ ਨੇੜੇ ਬੀਤੀ ਦੇਰ ਰਾਤ ਦੋ ਧਿਰਾਂ ਵਿਚਾਲੇ ਲੱਗਭਗ 15 ਦੇ ਕਰੀਬ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵਾਂ ਪਾਸਿਆਂ ਦੇ ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ। ਜਿਸ ਵਿੱਚੋਂ ਇੱਕ ਧਿਰ ਦੇ ਵਿਕਾਸ ਜਿੰਦਲ ਦੀ ਮੌਤ ਹੋ ਗਈ ਜਦਕਿ ਦੂਜੇ ਧਿਰ ਦਾ ਵੀਰ ਸਿੰਘ ਉਰਫ਼ ਮਿੱਠੂ ਸਥਾਨਕ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਦਿਵਾਲੀ ਦਾ ਮਾਹੌਲ ਹੋਣ ਕਾਰਨ ਰਤਨ ਸਿਨੇਮਾ ਨੇੜੇ ਇੱਕ ਥਾਂ ’ਤੇ ਜੂਆ ਖੇਡਿਆ ਜਾ ਰਿਹਾ ਸੀ। ਜਿੱਥੇ ਇਹ ਦੋਵੇਂ ਧਿਰਾਂ ਆਹਮੋ- ਸਾਹਮਣੇ ਆ ਗਈਆਂ।

ਇੱਕ ਸਾਲ ਤੋਂ ਮਿਲ ਰਹੀਆਂ ਸੀ ਧਮਕੀਆਂ: ਇਸ ਦੌਰਾਨ ਮ੍ਰਿਤਕ ਦੇ ਪਿਤਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ, ਉਸ ਦੇ ਭਰਾ ਅਤੇ ਭਤੀਜੇ ਨੂੰ ਪਿਛਲੇ ਇਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਕੁਝ ਲੋਕਾਂ ਨੇ ਉਸ ਦੇ ਬੇਟੇ ਅਤੇ ਭਤੀਜੇ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੇ ਲੜਕੇ ਵਿਕਾਸ ਜਿੰਦਲ (27) ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਧਮਕੀਆਂ ਦੇ ਚੱਲਦੇ ਹੀ ਉਨ੍ਹਾਂ ਨੇ ਆਪਣੇ ਪੁੱਤ ਅਤੇ ਭਤੀਜੇ ਨੂੰ ਕਿਤੇ ਪਾਸੇ ਭੇਜਿਆ ਹੋਇਆ ਸੀ ਤੇ ਦਿਵਾਲੀ ਮਨਾਉਣ ਲਈ ਉਹ ਘਰ ਆਏ ਸੀ।

ਬੈਕ ਫਾਇਰ ਕਾਰਨ ਲੱਗੀ ਗੋਲੀ: ਇਸ ਦੌਰਾਨ ਦੂਜੀ ਧਿਰ ਦੇ ਜ਼ਖ਼ਮੀ ਵੀਰ ਸਿੰਘ ਉਰਫ਼ ਮਿੱਠੂ ਨੇ ਦੱਸਿਆ ਕਿ ਰਤਨ ਸਿਨੇਮਾ ਨੇੜੇ ਜੂਆ ਚੱਲ ਰਿਹਾ ਸੀ। ਜਿੱਥੇ ਮ੍ਰਿਤਕ ਦੇ ਪੱਖ ਦੇ ਲੋਕਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਹ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਜ਼ਖਮੀ ਵੀਰ ਸਿੰਘ ਅਨੁਸਾਰ ਜਦੋਂ ਵਿਕਾਸ ਜਿੰਦਲ ਆਪਣੀ ਬੰਦੂਕ ਲੋਡ ਕਰ ਰਿਹਾ ਸੀ ਤਾਂ ਬੈਕ ਫਾਇਰ ਹੋਣ ਕਾਰਨ ਇੱਕ ਗੋਲੀ ਵਿਕਾਸ ਜਿੰਦਲ ਦੇ ਢਿੱਡ ਵਿੱਚ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇੱਕ ਦੀ ਮੌਤ ਤੇ ਇੱਕ ਜ਼ੇਰੇ ਇਲਾਜ: ਇੱਥੇ ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਮਨਿੰਦਰ ਸਿੰਘ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਕਾਸ ਜਿੰਦਲ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ ਗਿਆ ਸੀ ਪਰ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਅਤੇ ਦੂਜੇ ਧਿਰ ਦੇ ਮਿੱਠੂ ਦੀ ਵੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।

ਪੁਲਿਸ ਵਲੋਂ ਘਟਨਾ ਦੀ ਜਾਂਚ ਸ਼ੁਰੂ: ਇਸ ਮੌਕੇ 'ਤੇ ਪਹੁੰਚੇ ਪੁਲਿਸ ਥਾਣਾ ਸਿਟੀ ਸਾਊਥ ਦੇ ਇੰਚਾਰਜ ਇਕਬਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਕਾਸ ਜਿੰਦਲ ਉਰਫ਼ ਵੀਰੂ ਦੀ ਮੌਤ ਦੋ ਧਿਰਾਂ ਦੇ ਝਗੜੇ ਕਾਰਨ ਹੋਈ ਹੈ। ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.