ETV Bharat / state

ਭਾਰੀ ਮੀਂਹ ਕਾਰਨ ਸ਼ਹਿਰ ਬਣਿਆ ਛੱਪੜ, ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

author img

By

Published : Jul 9, 2023, 10:44 AM IST

Heavy rain in Moga
Heavy rain in Moga

ਜ਼ਿਲ੍ਹਾ ਮੋਗਾ ਦੇ ਆਸ-ਪਾਸ ਇਲਾਕਿਆਂ ’ਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਜਿੱਥੇ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਰਾਹਤ ਮਿਲੀ, ਉੱਥੇ ਹੀ ਮੋਗਾ ਸ਼ਹਿਰ ਅੰਦਰ ਨੀਵੀਆਂ ਥਾਵਾਂ ਅਤੇ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼ਹਿਰ ਵਾਸੀਆਂ ਨੇ ਦੱਸਿਆ

ਮੋਗਾ: ਸੂਬੇ ਭਰ ਵਿੱਚ ਭਾਰੀ ਮੀਂਹ ਨਾਲ ਜਿੱਥੇ ਮੌਸਮ ਦਾ ਮਿਜ਼ਾਜ ਬਦਲਿਆ ਹੈ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਮੋਗਾ ਦੇ ਆਸ-ਪਾਸ ਇਲਾਕਿਆਂ ’ਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਜਿੱਥੇ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਰਾਹਤ ਮਿਲੀ, ਉੱਥੇ ਹੀ ਮੋਗਾ ਸ਼ਹਿਰ ਅੰਦਰ ਨੀਵੀਆਂ ਥਾਵਾਂ ਅਤੇ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਮ ਲੋਕਾਂ ਨੂੰ ਪ੍ਰੇਸ਼ਾਨੀਆਂ: ਜਾਣਕਾਰੀ ਅਨੁਸਾਰ ਕਈ ਘੰਟੇ ਤੋਂ ਪੈ ਰਹੇ ਮੀਂਹ ਨਾਲ ਸ਼ਹਿਰ ਦੀਆਂ ਸੜਕਾਂ ਨੇ ਛੱਪੜ ਦਾ ਰੂਪ ਧਾਰ ਲਿਆ ਅਤੇ ਆਮ ਲੋਕਾਂ ਨੂੰ ਸ਼ਹਿਰ ਵਿੱਚੋਂ ਲੱਗਣ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਵੇਖਣ ਨੂੰ ਮਿਲੀ ਹੈ ਤੇ ਕਈ ਪਾਸੇ ਕਿਸਾਨ ਨਿਰਾਸ਼ ਹਨ, ਕਿਉਂਕਿ ਫਸਲ ਖਰਾਬ ਵੀ ਹੋ ਰਹੀ ਹੈ।

ਐਤਵਾਰ ਨੂੰ ਭਾਰੀ ਮੀਂਹ: ਇਸੇ ਦੌਰਾਨ ਹੀ ਅੱਜ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਬਹੁਤ ਸਾਰੀਆਂ ਥਾਵਾਂ ਉੱਤੇ ਪਾਣੀ ਭਰ ਗਿਆ ਹੈ। ਲੋੜ ਤੋਂ ਜਿਆਦਾ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਤੇ ਤਾਜ਼ਾ ਲੱਗਾ ਝੋਨਾ ਖਰਾਬ ਹੋਣ ਦਾ ਖਦਸ਼ਾ ਹੈ, ਉਥੇ ਹੀ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ ਤੇ ਹੜ੍ਹ ਆਉਂਣ ਦਾ ਵੀ ਖਤਰਾ ਜਤਾਇਆ ਜਾ ਰਿਹਾ ਹੈ। ਇਸ ਮੀਂਹ ਕਾਰਨ ਸਬਜੀ ਵੀ ਖਰਾਬ ਹੋ ਗਈ ਹੈ, ਜਿਸ ਕਾਰਨ ਸਬਜੀਆਂ ਹੋਰ ਮਹਿੰਗੀਆਂ ਹੋ ਜਾਣਗੀਆਂ।

ਅਲਰਟ ਜਾਰੀ: ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਆਪਣੀ ਰੋਜ਼ਾਨਾ ਦੀ ਭਵਿੱਖਬਾਣੀ ਵਿੱਚ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਸਰਗਰਮ ਮਾਨਸੂਨ ਦਾ ਅਸਰ ਹੋਰ ਰਾਜਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਅਜਿਹੇ 'ਚ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਭਾਰੀ ਬਾਰਿਸ਼ ਦੇ ਖਿਲਾਫ ਜ਼ਰੂਰੀ ਸਾਵਧਾਨੀ ਵਰਤਣ ਦੀ ਚਿਤਾਵਨੀ ਦਿੱਤੀ ਸੀ। ਆਈਐਮਡੀ ਨੇ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਲਈ 8 ਤੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.