Police in Action: ਰਾਮ ਨੌਮੀ ਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੂਬੇ ਵਿੱਚ ਪੁਲਿਸ ਦੀ ਕਾਰਵਾਈ ਤੇਜ਼, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ 'ਤੇ ਚੈਕਿੰਗ

author img

By

Published : Mar 30, 2023, 10:50 PM IST

Investigation campaign intensified in the state by Punjab Police

ਸੂਬੇ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸ਼ਹਿਰ-ਸ਼ਹਿਰ ਨਫ਼ਰੀ ਵਧਾਈ ਗਈ ਹੈ। ਮੋਗਾ ਵਿਖੇ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ਤੇ ਬੱਸ ਸਟੈਂਡਾਂ ਦਾ ਚੈਕਿੰਗ ਕੀਤੀ ਗਈ। ਅੰਮ੍ਰਿਤਸਰ ਵਿੱਚ ਵੀ ਜੀਆਰਪੀ ਡੀਜੀਪੀ ਵੱਲੋਂ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ। ਹੁਸ਼ਿਆਰਪੁਰ ਵਿੱਚ ਵੀ ਡਰੋਨ ਨਜ਼ਰ ਆਇਆ ਹੈ।

ਰਾਮ ਨੌਮੀ ਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੂਬੇ ਵਿੱਚ ਪੁਲਿਸ ਦੀ ਕਾਰਵਾਈ ਤੇਜ਼, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ 'ਤੇ ਚੈਕਿੰਗ

ਮੋਗਾ/ਅੰਮ੍ਰਿਤਸਰ/ਹੁਸ਼ਿਆਰਪੁਰ : ਪੰਜਾਬ ਵਿੱਚ ਰਾਮ ਨੌਮੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਮੋਗਾ ਜ਼ਿਲ੍ਹੇ ਦੇ ਸਾਰੇ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਉਤੇ ਭਾਰੀ ਪਹਿਰਾ ਲਗਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਮੋਗਾ ਵਿੱਚ ਧਾਰਮਿਕ ਸਥਾਨ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ। ਪੰਜਾਬ ਵਿੱਚ ਰਾਮ ਨੌਮੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਮੋਗਾ ਜ਼ਿਲ੍ਹੇ ਦੇ ਸਾਰੇ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ 'ਤੇ ਭਾਰੀ ਪਹਿਰਾ ਲਗਾਇਆ ਗਿਆ । ਮੋਗਾ ਦੇ ਐੱਸਐੱਸਪੀ ਜੇ ਐਲਨਚੇਜ਼ੀਅਨ ਅਤੇ ਮੋਗਾ ਦੇ ਐੱਸਪੀ, ਡੀਐੱਸਪੀ ਸਿਟੀ ਸਮੇਤ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।

ਜਾਂਚ ਮੁਹਿੰਮ ਤੇਜ਼ : ਜਾਣਕਾਰੀ ਦਿੰਦਿਆਂ ਮੋਗਾ ਦੇ ਐਸਐਸਪੀ ਜੇ. ਏਲਨਚੇਜ਼ੀਅਨ ਨੇ ਦੱਸਿਆ ਕਿ ਪੂਰੇ ਦੇਸ਼ ਦੇ ਨਾਲ-ਨਾਲ ਮੋਗਾ 'ਚ ਵੀ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੋਗਾ ਜ਼ਿਲ੍ਹੇ 'ਚ ਸ਼ਾਂਤੀ ਬਣਾਈ ਰੱਖਣ ਲਈ ਅੱਜ ਮੋਗਾ ਦੇ ਸਾਰੇ ਮੰਦਰਾਂ 'ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਸੀਸੀਟੀਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿਚ ਪੰਜਾਬ ਪੁਲਿਸ ਵੱਲੋਂ ਚੈਕਿੰਗ ਦੀ ਕਾਰਵਾਈ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਮੋਗਾ ਪੁਲਿਸ ਹਮੇਸ਼ਾ ਜਨਤਾ ਦੇ ਨਾਲ ਹੈ । ਸਾਡੇ ਹੈਲਪਲਾਈਨ ਨੰਬਰ 112 'ਤੇ ਕਾਲ ਕਰ ਕੇ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਜਾਂ ਕੋਈ ਵੀ ਜਾਣਕਾਰੀ ਦੇ ਸਕਦਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖੀ ਜਾ ਸਕੇ।

ਇਹ ਵੀ ਪੜ੍ਹੋ : ਅਮਰੀਕਾ 'ਚ ਖਾਲਿਸਤਾਨੀ ਸਮਰਥਕਾਂ ਨੇ ਸੀਐੱਮ ਮਾਨ ਦੇ ਬੱਚਿਆਂ ਨੂੰ ਧਮਕਾਇਆ, ਘਿਰਾਓ ਕਰਨ ਲਈ ਮਤਾ ਕੀਤਾ ਪਾਸ

ਅੰਮ੍ਰਿਤਸਰ ਵਿੱਚ ਵੀ ਚੌਕਸ ਪੁਲਿਸ : ਰਾਮ ਨੌਮੀ ਤੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਅੰਮ੍ਰਿਤਸਰ ਵਿੱਚ ਵੀ ਪੁਲਿਸ ਵੱਲੋਂ ਚੌਕਸੀ ਵਧਾਈ ਗਈ ਹੈ। ਜਾਣਕਾਰੀ ਅਨੁਸਾਰ ਅੱਜ ਜੀਆਰਪੀ ਡੀਜੀਪੀ ਸਸ਼ੀ ਪ੍ਰਭਾ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਦੌਰਾ ਕੀਤਾ ਗਿਆ । ਇਸ ਦੌਰਾਨ ਡੀਜੀਪੀ ਨੇ ਕਿਹਾ ਕਿ ਰੇਲਵੇ ਸਟੇਸ਼ਨ ਉਤੇ ਰੇਲਵੇ ਪੁਲਿਸ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ 'ਤੇ ਜਾਂ ਰੇਲ ਗੱਡੀ ਵਿੱਚ ਕਿਸੇ ਦਾ ਕੋਈ ਵੀ ਸਮਾਨ ਰਹਿ ਜਾਂਦਾ ਹੈ ਜਾਂ ਚੋਰੀ ਹੁੰਦਾ ਹੈ, ਉਸਦੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦੇ ਹੋ, ਇਸ ਸਬੰਧੀ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸਸ਼ੀ ਪ੍ਰਭਾ ਨੇ ਕਿਹਾ ਕਿ ਰੇਲਵੇ ਸਟੇਸ਼ਨਾਂ ਦੇ ਪੁਲਿਸ ਸਟੇਸ਼ਨਾਂ ਦੀ ਖਸਤਾ ਹਾਲਤ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖੀ ਹੈ ਤੇ ਉਮੀਦ ਹੈ ਕਿ ਜਲਦ ਹੀ ਇਸ ਸਬੰਧੀ ਸਰਕਾਰ ਵੱਲੋਂ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Amritpal Singh Audio Viral: ਵੀਡੀਓ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੀ ਆਡੀਓ ਹੋ ਰਹੀ ਵਾਇਰਲ, ਪੜ੍ਹੋ ਹੁਣ ਸਿੱਖ ਸੰਗਤ ਨੂੰ ਦਿੱਤਾ ਕਿਹੜਾ ਸੰਦੇਸ਼

ਹੁਸ਼ਿਆਰਪੁਰ ਵਿੱਚ ਵੀ ਦਿਸਿਆ ਡਰੋਨ : ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸ਼ਹਿਰ-ਸ਼ਹਿਰ ਨਫ਼ਰੀ ਵਧਾਈ ਗਈ ਹੈ। ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੀ ਜਾਂਚ ਮੁਹਿੰਮ ਦੌਰਾਨ ਇਕ ਡਰੋਨ ਪਿੰਡ ਮਰਨੀਆਂ ਵਿੱਚ ਦੇਖਿਆ ਗਿਆ। ਹਾਲਾਂਕਿ ਇਸ ਸਬੰਧੀ ਮੁਲਾਜ਼ਮਾਂ ਨੂੰ ਅਲਰਟ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਪੁਲਿਸ ਵੱਲੋਂ ਡਰੋਨ ਦੀ ਵੀਡੀਓ ਫੁਟੇਜ ਵੀ ਕੈਮਰੇ ਵਿੱਚ ਕੈਦ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.