ETV Bharat / state

Police Against Drug Smugglers : ਨਸ਼ੇ ਖਿਲਾਫ ਮੋਗਾ ਪੁਲਿਸ ਦਾ ਐਕਸ਼ਨ, ਤਸਕਰਾਂ ਦੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

author img

By ETV Bharat Punjabi Team

Published : Sep 1, 2023, 3:28 PM IST

SHO of Police Station City South, warned Chite Walya that he should not stop selling drugs in moga
Police against drugs : ਨਸ਼ੇ ਖਿਲਾਫ ਮੋਗਾ ਪੁਲਿਸ ਦਾ ਐਕਸ਼ਨ,ਤਸਕਰਾਂ ਦੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਹੈਲਪਲਾਇਨ ਨੰਬਰ

ਪੰਜਾਬ ਭਰ ਵਿੱਚ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਜੰਗ ਨੂੰ ਲੈਕੇ ਪੁਲਿਸ ਵੱਲੋਂ ਲੋਕਾਂ ਤੋਂ ਸਾਥ ਮੰਗਿਆ ਜਾ ਰਿਹਾ ਹੈ। ਇਸ ਦੇ ਤਹਿਤ ਮੋਗਾ ਦੇ ਐਸਐਚਓ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਸਹਿਯੋਗ ਦੇਣ ਦੀ ਗੱਲ ਕਰਦਿਆਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।

Police against drugs : ਨਸ਼ੇ ਖਿਲਾਫ ਮੋਗਾ ਪੁਲਿਸ ਦਾ ਐਕਸ਼ਨ,ਤਸਕਰਾਂ ਦੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਹੈਲਪਲਾਇਨ ਨੰਬਰ

ਮੋਗਾ : ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਜਿੱਥੇ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਜਾ ਰਹੀ ਹੈ, ਉੱਥੇ ਹੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਵੀ ਬੰਦ ਕੀਤਾ ਜਾ ਰਿਹਾ ਹੈ। ਨਾਲ ਹੀ ਵੱਡੇ ਪੱਧਰ ਉਤੇ, ਉਨ੍ਹਾਂ ਦੀ ਪ੍ਰਾਪਰਟੀ ਵੀ ਸੀਜ਼ ਕੀਤੀ ਜਾ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਨਾਅਰੇ ਨੂੰ ਵੀ ਵੱਡਾ ਹੁੰਗਾਰਾ ਮਿਲਦਾ ਨਜ਼ਰ ਆ ਰਿਹਾ ਹੈ। ਉੱਥੇ ਹੀ, ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਲੋਕਾਂ ਦਾ ਸਾਥ ਮੰਗਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋ ਤੱਕ ਲੋਕ ਇਸ ਵਿੱਚ ਸਹਿਯੋਗ ਨਹੀਂ ਦੇਣਗੇ, ਉਦੋਂ ਤੱਕ ਕੁਝ ਨਹੀਂ ਹੋ ਸਕਦਾ। ਇਸ ਦੇ ਤਹਿਤ, ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ।

ਲੋਕਾਂ ਨੂੰ ਜਾਗਰੂਕ ਕਰਨ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ : ਪੁਲਿਸ ਅਧਿਕਾਰੀਆਂ ਨੇ ਇਸ ਤਹਿਤ ਇੱਕ ਹੈਲਪਲਾਈਨ ਵੀ ਜਾਰੀ ਕੀਤਾ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਤਹਿਤ ਪੁਲਿਸ ਨੂੰ ਸੂਚਨਾ ਜਰੂਰ ਦਿੱਤੀ ਜਾਵੇ, ਤਾਂ ਜੋ ਨਸ਼ੇ ਉੱਤੇ ਠੱਲ ਪਾਈ ਜਾ ਸਕੇ। ਪੁਲਿਸ ਅਧਿਕਾਰੀਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਕਾਰਨ ਅੱਜ ਹਰ ਦਿਨ ਨੌਜਵਾਨ ਮੌਤ ਦੀ ਭੇਂਟ ਚੜ੍ਹ ਰਹੇ ਹਨ। ਲੋਕਾਂ ਦੇ ਘਰ ਬਰਬਾਦ ਹੋ ਰਹੇ ਹਨ। ਇਸ ਤਹਿਤ ਸਾਨੂੰ ਸਖ਼ਤੀ ਕਰਨ ਦੀ ਲੋੜ ਹੈ। ਜੇਕਰ ਪੁਲਿਸ ਅਤੇ ਲੋਕ ਮਿਲ ਜੁਲ ਕੇ ਇਸ ਮੁਹਿੰਮ ਖਿਲਾਫ ਖੜ੍ਹੇ ਹੋਣਗੇ, ਤਾਂ ਹੀ ਇਹ ਜ਼ਹਿਰ ਮੁੱਕੇਗਾ।

ਸ਼ਹਿਰ ਵਾਸੀਆਂ ਨੂੰ ਸਖ਼ਤ ਚੇਤਾਵਨੀ : ਇਸ ਦੇ ਤਹਿਤ, ਪੁਲਿਸ ਨੇ ਕਿਹਾ ਕਿ ਹੁਣ ਕੁੜੀਆਂ ਵੀ ਨਸ਼ੇ ਦੇ ਜਾਲ ਵਿੱਚ ਫਸ ਰਹੀਆਂ ਹਨ, ਜੋ ਕਿ ਬੇਹੱਦ ਮਾੜੀ ਗੱਲ ਹੈ। ਮੋਗਾ ਪੁਲਿਸ ਦੇ ਥਾਣਾ ਸਿਟੀ ਸਾਊਥ ਦੇ ਦਬੰਗ ਐਸਐਚਓ ਦਲਜੀਤ ਸਿੰਘ ਨੇ ਚਿੱਟੇ ਦੀ ਤਸਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਨਸ਼ਾ ਵੇਚਣ ਤੋਂ ਬਾਜ਼ ਆ ਜਾਓ ਨਹੀਂ, ਤਾਂ ਅੰਜਾਮ ਬੁਰਾ ਹੋਵੇਗਾ। ਥਾਣਾ ਸਿਟੀ ਸਾਊਥ ਦੇ ਐਸਐਚਓ ਦਲਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਨਸ਼ਾ ਵੇਚਣ ਅਤੇ ਨਸ਼ੇ ਦੇ ਸੌਦਾਗਰਾਂ ਦਾ ਸਾਥ ਦੇਣ ਵਾਲਿਆਂ ਵਿੱਚ ਕਿਸੇ ਦਾ ਵੀ ਨਾਮ ਹੋਇਆ, ਤਾਂ ਉਨ੍ਹਾਂ ਦੀ ਖੈਰ ਨਹੀਂ।

ਸ਼ਹਿਰ ਵਾਸੀਆਂ ਨੇ ਐਸਐਚਓ ਦੀ ਪਹਿਲਕਦਮੀ ਦਾ ਸੁਆਗਤ ਕੀਤਾ: ਉੱਥੇ ਹੀ ਇਸ ਮੌਕੇ ਸ਼ਹਿਰ ਵਾਸੀਆਂ ਨੇ ਐਸਐਚਓ ਦੀ ਪਹਿਲ ਕਦਮੀ ਦਾ ਸੁਆਗਤ ਕੀਤਾ, ਉਥੇ ਲੋਕਾ ਨੇ ਕਿਹਾ ਕਿ ਸਰਕਾਰਾਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਵੱਡੇ ਵੱਡੇ ਵਾਅਦੇ ਜਰੂਰ ਕਰਦੀਆਂ ਹਨ, ਪਰ ਨਸ਼ਾ ਪੰਜਾਬ ਵਿੱਚ 10 ਗੁੱਣਾ ਵੱਧ ਚੁੱਕਾ ਹੈ। ਲੋਕਾਂ ਨੇ ਕਿਹਾ ਕੀ ਜੇ ਮੋਗਾ ਪੁਲਿਸ ਨੇ ਇਹ ਪਹਿਲਕਦਮੀ ਕੀਤੀ ਹੈ, ਤਾਂ ਅਸੀਂ ਪੁਲਿਸ ਦਾ ਪੂਰਾ ਸਾਥ ਦੇਵਾਂਗੇ, ਤਾਂ ਕਿ ਸਾਡੇ ਮੁਹੱਲੇ ਵਿੱਚ ਇਹ 'ਚਿਟੇ' ਦਾ ਕੋਹੜ ਖ਼ਤਮ ਹੋ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.