ਮੋਗਾ: ਮੋਗਾ ਵਿੱਚ ਪੁਲਿਸ ਨੇ ਨਾਕਾਬੰਦੀ ਦੌਰਾਨ ਗੁਪਤ ਸੂਚਨਾ ਦੇ ਅਧਾਰ ਉੱਤੇ ਚੱਕ ਜਵਾਹਰ ਸਿੰਘ ਵਾਲਾ ਵਿਖੇ ਪੁਲਿਸ ਨੇ ਰਾਹੁਲਦੀਪ ਸਿੰਘ ਅਤੇ ਹਰਜਿੰਦਰ ਸਿੰਘ ਬੂਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮਾਂ ਕੋਲੋਂ ਮੌਕੇ ਤੋਂ ਇੱਕ 32 ਬੋਰ ਪਿਸਟਲ, 6 ਜ਼ਿੰਦਾ ਰੋਂਦ ਅਤੇ 850 ਨਸ਼ੀਲੀਆ ਗੋਲੀਆ ਬਰਾਮਦ ਕੀਤੀਆ ਗਈਆ ਹਨ।
ਪੁਲਿਸ ਮੁਤਾਬਿਕ ਦੋਵਾਂ ਮੁਲਜ਼ਮਾਂ ਦੇ ਅਪਰਾਧਿਕ ਲੋਕਾਂ ਨਲ ਸਬੰਧ ਹਨ ਅਤੇ ਪੁਲਿਸ ਵੱਲੋਂ ਲੰਬੇ ਸਮੇਂ ਤੋਂ ਇੰਨ੍ਹਾਂ ਮੁਲਜ਼ਮਾਂ ਉੱਤੇ ਨਜ਼ਰ ਰੱਖੀ ਜਾ ਰਹੀ ਸੀ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ਰਾਰਤੀ ਅਨਸਰਾਂ ਨੂੰ ਪਨਾਹ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਅਸਲਾ ਅਤੇ ਹੋਰ ਸਮਾਨ ਵੀ ਮੁਹੱਈਆ ਕਰਵਾਉਂਦੇ ਸਨ। ਪੁਲਿਸ ਨੇ ਇਹ ਵੀ ਦੱਸਿਆ ਕਿ ਕੁੱਝ ਦਿਨ ਪਹਿਲਾਂ ਹਿਮਾਚਲ ਦੇ ਨਾਲਾਗੜ੍ਹ ਦੀ ਅਦਾਲਤ ਵਿੱਚ ਗੋਲ਼ੀਆਂ ਚਲਾਉਣ ਵਾਲ਼ੇ ਹਮਲਾਵਰਾਂ ਨੂੰ ਵੀ ਪੁਲਿਸ ਇੰਨ੍ਹਾਂ ਮੁਲਜ਼ਮਾਂ ਦੇ ਘਰ ਤੋਂ ਹੀ ਗ੍ਰਿਫ਼ਤਾਰ ਕਰਕੇ ਲੈ ਗਈ ਸੀ।
ਇਹ ਵੀ ਪੜ੍ਹੋ:ਅੰਮ੍ਰਿਤਸਰ ਪੁਲਿਸ ਨੇ ਪਿਛਲੇ 24 ਘੰਟਿਆਂ ਦੇ ਕਤਲ ਤੇ ਲੁੱਟ ਖੋਹ ਮਾਮਲੇ ਸੁਲਝਾਏ, ਵੱਖ ਵੱਖ ਕੇਸਾਂ ਵਿੱਚ ਕਰੀਬ 20 ਮੁਲਜ਼ਮ ਕਾਬੂ
ਪੁਲਿਸ ਨੇ ਸ਼ੱਕ ਜਤਾਇਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਉਨ੍ਹਾਂ ਕਿਹਾ ਕਿ ਫੜ੍ਹੇ ਗਏ ਦੋਵੇਂ ਮੁਲਜ਼ਮਾਂ ਉੱਤੇ ਆਰਮਸ ਐਕਟ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ । ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।