ETV Bharat / state

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਚੋਰੀ ਦੀਆਂ 7 ਗੱਡੀਆਂ ਸਮੇਤ ਮੁਲਜ਼ਮ ਕਾਬੂ

author img

By

Published : Jun 1, 2023, 3:51 PM IST

ਪੁਲਿਸ ਨੇ ਕੁਝ ਦਿਨ ਪਹਿਲਾਂ ਚੋਰੀ ਦੀਆਂ ਗੱਡੀਆਂ ਵੇਚਣ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਸੀ ਅਤੇ ਹੁਣ ਇਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕੋਲੋ 7 ਹੋਰ ਕਾਰਾਂ ਬਰਾਮਦ ਕੀਤੀਆਂ ਹਨ, ਜੋ ਕਿ ਜਾਅਲੀ ਦਸਤਾਵੇਜ਼ ਤਿਆਰ ਕਰਕੇ ਗੱਡੀਆਂ ਵੇਚਦਾ ਸੀ।

Moga police arrested the accused along with 7 stolen vehicles
Moga police arrested the accused along with 7 stolen vehicles

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਚੋਰੀ ਦੀਆਂ 7 ਗੱਡੀਆਂ ਸਮੇਤ ਆਰੋਪੀ ਕਾਬੂ

ਮੋਗਾ: ਪੁਲਿਸ ਵੱਲੋਂ ਗੱਡੀਆਂ ਚੋਰੀ ਕਰ ਕੇ ਉਸ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਕਰੀ ਕਰਨ ਵਾਲੇ ਬੇਨਕਾਬ ਕੀਤੇ ਗਏ ਅੰਤਰਰਾਜੀ ਗਿਰੋਹ ਦੇ ਇਕ ਹੋਰ ਮੈਂਬਰ ਨੂੰ ਕਾਬੂ ਕਰ ਲਿਆ ਹੈ। ਕਾਬੂ ਕੀਤੇ ਆਰੋਪੀ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤੀਆਂ 7 ਕਾਰਾਂ ਹੋਰ ਬਰਾਮਦ ਕੀਤੀ ਗਈਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਨੇ ਦੱਸਿਆ ਕਿ ਮੋਗਾ ਪੁਲਸ ਵੱਲੋਂ ਬੀਤੀ 14 ਮਈ ਨੂੰ ਗੱਡੀਆਂ ਚੋਰੀ ਕਰ ਕੇ ਉਨ੍ਹਾਂ ਦੇ ਜਾਅਲੀ ਦਸਤਾਵੇਜ ਤਿਆਰ ਕਰਨ ਦੇ ਬਾਅਦ ਉਨ੍ਹਾਂ ਨੂੰ ਵਿਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਨੂੰ ਬੇਨਕਾਬ ਕਰ ਕੇ 15 ਗੱਡੀਆਂ ਬਰਾਮਦ ਕੀਤੀਆਂ ਸਨ।

ਪੁੱਛਗਿੱਛ ਦੌਰਾਨ ਖੁਲਾਸੇ: ਉਨ੍ਹਾਂ ਦੱਸਿਆ ਕਿ ਐੱਸ. ਪੀ. (ਆਈ) ਰਾਜ ਸਿੰਘ, ਡੀ. ਐੱਸ. ਪੀ. ਆਈ. ਹਰਿੰਦਰ ਸਿੰਘ ਡੋਡ ਦੀ ਅਗਵਾਈ ਵਿਚ ਪਹਿਲਾਂ ਕਾਬੂ ਕੀਤੇ ਗਏ ਗਿਰੋਹ ਤੋਂ ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਕਤ ਮਾਮਲੇ ਵਿਚ ਪਰਵਿੰਦਰ ਸਿੰਘ ਉਰਫ ਤੁਲੁ ਨਿਵਾਸੀ ਬਸਤੀ ਸਰਣ ਸਿੰਘ ਵਾਲੀ ਗੁਰਦਿੱਤੀ ਵਾਲਾ ਨੂੰ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਸੀ.ਆਈ . ਏ . ਪੁਲਿਸ ਪਾਰਟੀ ਕਥਿਤ ਦੋਸ਼ੀਆਂ ਦੀ ਤਲਾਸ਼ ਵਿਚ ਜਾ ਰਹੀ ਸੀ ਤਾਂ ਗੁਪਤ ਸੂਚਨਾ ਦੇ ਆਧਾਰ ਤੇ ਉਸਨੂੰ ਬੱਸ ਅੱਡਾ ਚੀਮਾ ਤੋਂ ਗਿ੍ਫ਼ਤਾਰ ਕੀਤਾ ਗਿਆ। ਜਦ ਉਹ ਆਪਣੀ ਗੱਡੀ ਤੇ ਲੁਧਿਆਣਾ ਤੋਂ ਵਾਇਆ ਕੋਟ ਈਸੇ ਖਾਂ ਰੋਡ ਤੋਂ ਵਾਪਸ ਆ ਰਿਹਾ ਸੀ।ਪੁਲਿਸ ਨੇ ਉਸ ਨੂੰ ਕਾਬੂ ਕਰ ਕੇ ਉਸਦੀ ਨਿਸ਼ਾਨਦੇਹੀ 'ਤੇ ਚੋਰੀ ਕੀਤੀਆਂ 7 ਕਾਰਾਂ ਹੋਰ ਬਰਾਮਦ ਕੀਤੀਆਂ।

2 ਦਿਨ ਦਾ ਰਿਮਾਂਡ: ਪੁਲਿਸ ਨੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਪਰਵਿੰਦਰ ਸਿੰਘ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਪੁਿਲਸ ਇਹ ਜਾਨਣ ਦਾ ਯਤਨ ਕਰ ਰਹੀ ਹੈ ਕਿ ਗੱਡੀਆਂ ਚੋਰੀ ਕਰ ਕੇ ਉਨ੍ਹਾਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਕਰੀ ਕਰਨ ਵਾਲੇ ਗਿਰੋਹ ਵਿਚ ਫੜੇ ਗਏ ਦੋਸ਼ੀਆਂ ਦੇ ਇਲਾਵਾ ਹੋਰ ਕਿਹੜੇ ਕਿਹੜੇ ਲੋਕ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.