ETV Bharat / state

Paddy sowing: ਮੋਗਾ ਵਿੱਚ ਝੋਨੇ ਦੀ ਲਵਾਈ ਸ਼ੁਰੂ, ਕਿਸਾਨਾਂ ਵਿੱਚ ਖੁਸ਼ੀ, ਕਿਹਾ- "ਇਸ ਵਾਰ ਨਾ ਬਿਜਲੀ ਦੀ ਕੋਈ ਸਮੱਸਿਆ ਤੇ ਨਾ ਪਾਣੀ ਦੀ"

author img

By

Published : Jun 26, 2023, 8:50 AM IST

ਪੰਜਾਬ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ। ਮੋਗਾ ਵਿੱਚ ਵੀ 21 ਜੂਨ ਤੋਂ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਨਾ ਤਾਂ ਪਾਣੀ ਦੀ ਕੋਈ ਕਿੱਲਤ ਹੈ ਤੇ ਨਾ ਹੀ ਬਿਜਲੀ ਦੀ ਕੋਈ ਸਮੱਸਿਆ ਹੈ।

Paddy sowing started in Moga, farmers said this time neither electricity nor water problem
ਮੋਗਾ ਵਿੱਚ ਝੋਨੇ ਦੀ ਬਿਜਾਈ ਸ਼ੁਰੂ, ਕਿਸਾਨਾਂ ਵਿੱਚ ਖੁਸ਼ੀ

ਮੋਗਾ ਵਿੱਚ ਝੋਨੇ ਦੀ ਬਿਜਾਈ ਸ਼ੁਰੂ, ਕਿਸਾਨਾਂ ਵਿੱਚ ਖੁਸ਼ੀ

ਮੋਗਾ : ਪੰਜਾਬ 'ਚ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ। ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਲਈ ਵੱਖ-ਵੱਖ ਤਰੀਕਾਂ ਤੈਅ ਕੀਤੀਆਂ ਸਨ, ਤਾਂ ਜੋ ਪਾਣੀ ਦੀ ਬੱਚਤ ਹੋ ਸਕੇ। ਮੋਗਾ ਜ਼ਿਲ੍ਹੇ ਵਿੱਚ ਵੀ 21 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ ਤੇ ਕਿਸਾਨ ਵੀ ਖੁਸ਼ ਨਜ਼ਰ ਆ ਰਹੇ ਹਨ। ਅੱਜ ਮੋਗਾ ਦੇ ਬੁੱਕਣ ਵਾਲਾ ਰੋਡ ਅਤੇ ਘੱਲ ਕਲਾਂ ਰੋਡ ਉਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਿਜਲੀ ਸਬੰਧੀ ਕੋਈ ਦਿੱਕਤ ਨਹੀਂ ਆ ਰਹੀ, ਉਨ੍ਹਾਂ ਨੂੰ ਅੱਠ ਘੰਟੇ ਪੂਰੀ ਬਿਜਲੀ ਮਿਲ ਰਹੀ ਹੈ।

ਇਸ ਵਾਰ ਬਿਜਲੀ ਤੇ ਪਾਣੀ ਦੀ ਕੋਈ ਸਮੱਸਿਆ ਨਹੀਂ : ਇਸ ਦੇ ਨਾਲ ਹੀ ਸਰਕਾਰ ਨੇ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਦਾ ਮੁਆਵਜ਼ਾ ਵੀ ਰੱਖਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੋਈ ਸਮੱਸਿਆ ਨਹੀਂ ਹੈ, ਬਸ ਮਜ਼ਦੂਰਾਂ ਦੀ ਘਾਟ ਹੈ। ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਬੀਤੀ ਰਾਤ ਉਨ੍ਹਾਂ ਨੂੰ 16 ਘੰਟੇ ਬਿਜਲੀ ਮਿਲੀ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਨਹਿਰੀ ਪਾਣੀ ਦੀ ਸਹੂਲਤ ਹੈ ਉੱਥੇ ਨਹਿਰੀ ਪਾਣੀ ਵੀ ਆ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੀ ਵਾਰ ਵੀ ਉਨ੍ਹਾਂ ਨੂੰ ਅੱਠ ਘੰਟੇ ਪੂਰੀ ਬਿਜਲੀ ਮਿਲੀ ਸੀ ਅਤੇ ਇਸ ਵਾਰ ਵੀ ਕੋਈ ਸਮੱਸਿਆ ਨਹੀਂ ਹੈ। ਦੂਜੇ ਪਾਸੇ ਸਿੱਧੀ ਬਿਜਾਈ ਨੂੰ ਲੈ ਕੇ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਾਲ ਝਾੜ ਘਟ ਨਿਕਲਦਾ ਹੈ ਅਤੇ ਚੂਹੇ ਵੀ ਫ਼ਸਲ ਨੂੰ ਖਰਾਬ ਕਰਦੇ ਹਨ। ਇਸ ਵਾਰ ਬਿਜਲੀ ਅਤੇ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ।

ਕਿਸਾਨਾਂ ਵਿੱਚ ਖੁਸ਼ੀ : ਇਸ ਸੀਜ਼ਨ ਵਿੱਚ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸੀਜ਼ਨ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ਨਾਲ-ਨਾਲ ਨਹਿਰੀ ਪਾਣੀ ਵੀ ਮਿਲ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਪਿਛਲੇ ਸੀਜ਼ਨ ਵਿੱਚ ਵੀ ਕੋਈ ਬਹੁਤਾ ਬਿਜਲੀ ਸੰਕਟ ਦੇਖਣ ਨੂੰ ਨਹੀਂ ਮਿਲਿਆ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੱਧੀ ਬਿਜਾਈ ਕਰਨਾ ਸੌਖਾ ਨਹੀਂ ਹੈ। ਇਸ ਨਾਲ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੇ ਡਿੱਗ ਰਹੇ ਪੱਧਰ ਉਤੇ ਵੀ ਬੋਲਦਿਆਂ ਕਿਸਾਨ ਰਣਜੀਤ ਸਿੰਘ ਨੇ ਕਿਹਾ ਕਿ ਹਰ ਅੱਧਾ ਕਿਲੋਮੀਟਰ ਉਤੇ ਬੋਰ ਹੋ ਰਹੇ ਹਨ। ਪਾਣੀ ਦਾ ਪੱਧਰ ਤਾਂ ਡਿੱਗੇਗਾ ਹੀ। ਇਸ ਦਾ ਇਕੋ ਇਕ ਹੱਲ ਨਹਿਰੀ ਪਾਣੀ ਨਾਲ ਹੋ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.