ਆਮ ਇਜਲਾਸ 'ਚ ਨਹੀਂ ਆਏ ਪੰਚਾਇਤ ਮੈਂਬਰ , ਸਰਪੰਚ ਅਤੇ ਲੋਕਾਂ ਵੱਲੋ ਕਾਰਵਾਈ ਦੀ ਮੰਗ

author img

By

Published : Sep 26, 2022, 5:50 PM IST

Updated : Sep 26, 2022, 7:18 PM IST

Panchayat members not come general meeting

ਪਿੰਡ ਦੇ ਆਮ ਇਜਲਾਸ ਵਿਚ ਮੈਂਬਰਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ ਖਾਲੀ ਪਈਆਂ ਰਹੀਆਂ। ਕੋਈ ਵੀ ਮੈਂਬਰ ਸਰਪੰਚ ਵੱਲੋਂ ਬੁਲਾਏ ਆਮ ਇਜਲਾਸ ਵਿੱਚ ਨਹੀਂ ਆਇਆ। ਪਿੰਡ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਚਾਇਤ ਦੇ ਜੋ ਮੈਂਬਰ ਇਜਲਾਸ ਵਿੱਚ ਨਹੀਂ ਪਹੁੰਚੇ ਉਨ੍ਹਾਂ ਉਤੇ ਕਾਰਵਾਈ ਹੋਣੀ ਚਾਹੀਦੀ ਹੈ

ਮੋਗਾ: ਪਿੰਡ ਖੋਸਾ ਕੋਟਲਾ ਵਿੱਚ ਪਿੰਡ ਵਾਸੀਆਂ ਵੱਲੋਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਸਰਪੰਚ ਤੋਂ ਵੱਖ ਹੋਕੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਦੀ ਮੰਗ ਅਨੁਸਾਰ ਸਰਪੰਚ ਬੀਰ ਸਿੰਘ ਦੀ ਅਗਵਾਈ ਵਿੱਚ ਸੋਮਵਾਰ ਪਿੰਡ ਦੇ ਲੋਕਾਂ ਦਾ ਆਮ ਇਜਲਾਸ ਬੁਲਾਇਆ ਗਿਆ ਸੀ। ਇਸ ਆਮ ਇਜਲਾਸ ਵਿਚ ਪਿੰਡ ਦੇ ਚੁਣੇ ਹੋਏ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਰਜਿਸਟਰੀ ਰਾਹੀਂ ਸੱਦਾ ਪੱਤਰ ਭੇਜਿਆ ਗਿਆ ਸੀ। ਇਸ ਦੇ ਨਾਲ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਅਨਾਊਂਸਮੈਂਟ ਵੀ ਕਰਵਾਈ ਗਈ ਪਰ ਪਿੰਡ ਦੇ ਚੁਣੇ ਹੋਏ ਪੰਚਾਇਤ ਮੈਂਬਰ ਇਸ ਆਮ ਇਜਲਾਸ ਵਿਚ ਸ਼ਾਮਲ ਹੋਣ ਲਈ ਨਹੀਂ ਪਹੁੰਚੇ। ਪਿੰਡ ਦੇ ਸਰਪੰਚ ਵੱਲੋਂ ਪਿੰਡ ਦੇ ਆਮ ਇਜਲਾਸ ਵਿਚ 9 ਮਤਿਆਂ ਨੂੰ ਪੇਸ਼ ਕੀਤਾ ਗਿਆ ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਖਿੜੇ ਮੱਥੇ ਪ੍ਰਵਾਨ ਕੀਤਾ।





village Khosa Kotla of Moga






ਆਮ ਇਜਲਾਸਾਂ 'ਚ ਪੁੱਜੇ ਪਿੰਡ ਵਾਸੀ ਸਰਬਜੀਤ ਕੌਰ ਮੇਜਰ ਸਿੰਘ ਹਰਪਾਲ ਸਿੰਘ ਨੇ ਕਿਹਾ ਕਿ ਜੇਕਰ ਪਿੰਡ ਦਾ ਸਰਪੰਚ ਆਪਣਾ ਹਿਸਾਬ ਕਿਤਾਬ ਲੈ ਕੇ ਪਿੰਡ ਦੇ ਆਮ ਇਜਲਾਸ ਵਿਚ ਸ਼ਾਮਲ ਹੋ ਸਕਦਾ ਹੈ ਤਾਂ ਪਿੰਡ ਦੇ ਲੋਕਾਂ ਵੱਲੋਂ ਚੁਣੇ ਗਏ ਪੰਚਾਇਤ ਮੈਂਬਰ ਇਸ ਆਮ ਇਜਲਾਸ਼ ਵਿੱਚ ਸ਼ਾਮਲ ਕਿਉਂ ਨਹੀਂ ਹੋ ਸਕਦੇ। ਪਿੰਡ ਵਾਸੀਆ ਨੇ ਪੰਜਾਬ ਸਰਕਾਰ ਤੋਂ ਅਜਿਹੇ ਪੰਚਾਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਜੋ ਪੰਚ ਪਿੰਡ ਦੇ ਆਮ ਇਜਲਾਸ ਵਿਚ ਸ਼ਾਮਲ ਨਹੀਂ ਹੋ ਸਕਦੇ ਉਨ੍ਹਾਂ ਤੋਂ ਪਿੰਡ ਦੇ ਵਿਕਾਸ ਲਈ ਕੀ ਆਸ ਰੱਖੀ ਜਾ ਸਕਦੀ ਹੈ ਪਿੰਡ ਵਾਸੀਆਂ ਨੇ ਹਲਕਾ ਧਰਮਕੋਟ ਦੇ ਵਿਧਾਇਕ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਮੌਕਾਪ੍ਰਸਤ ਮੈਂਬਰਾਂ ਤੋਂ ਕਿਨਾਰਾ ਕੀਤਾ ਜਾਵੇ ਅਤੇ ਪਿੰਡ ਬੰਦ ਪਏ ਵਿਕਾਸ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ।


ਇਸ ਮੌਕੇ ਪਿੰਡ ਦੇ ਸਰਪੰਚ ਵੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਕਹਿਣ ਤੇ ਪਿੰਡ ਦਾ ਆਮ ਇਜਲਾਸ ਬੁਲਾਇਆ ਗਿਆ ਅਤੇ ਪਿੰਡ ਵਾਸੀਆਂ ਦੀ ਮੰਗ ਸੀ ਕਿ ਜਿਨ੍ਹਾਂ ਪੰਚਾਇਤ ਮੈਂਬਰਾਂ ਨੇ ਪੰਚਾਇਤ ਅਫ਼ਸਰ ਕੋਲ ਕੰਮ ਰੋਕਣ ਲਈ ਲਿਖ ਕੇ ਦਿੱਤਾ ਹੈ ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਆਮ ਇਜਲਾਸ ਵਿੱਚ ਬੁਲਾ ਕੇ ਪੁੱਛਿਆ ਜਾਵੇ ਕਿ ਉਨ੍ਹਾਂ ਪਿੰਡ ਦੇ ਕੰਮਾਂ ਨੂੰ ਕਿਉਂ ਰੋਕਿਆ ਹੈ। ਉਨ੍ਹਾਂ ਤੋਂ ਸਪੱਸ਼ਟੀਕਰਨ ਲਿਆ ਜਾਵੇ।




ਪਿੰਡ ਦੇ ਬੁਲਾਏ ਆਮ ਇਜਲਾਸ 'ਚ ਕੋਈ ਵੀ ਪੰਚਾਇਤ ਮੈਂਬਰ ਸ਼ਾਮਲ ਨਹੀਂ ਹੋਇਆ। ਪਿੰਡ ਵਾਸੀਆਂ ਦੀਆ ਮੰਗਾਂ ਨੂੰ ਦੇਖਦਿਆਂ ਲਗਪਗ 10 ਦੇ ਕਰੀਬ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕ ਵਿਕਾਸ ਕਾਰਜਾਂ ਵਿੱਚ ਰੋੜਾ ਬਣਨ ਵਾਲੇ ਪੰਚਾਇਤ ਮੈਂਬਰਾਂ ਉੱਪਰ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂਬਰ ਪਿੰਡ ਦਾ ਵਿਕਾਸ ਨਹੀਂ ਕਰਵਾਉਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ । ਇਸ ਮੌਕੇ 'ਤੇ ਪਿੰਡ ਦੇ ਸਰਪੰਚ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਪੰਚਾਂ ਖ਼ਿਲਾਫ਼ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ ਜੋ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਵਿਘਨ ਪਾ ਰਹੇ ਹਨ।

ਇਹ ਵੀ ਪੜ੍ਹੋ:- 5 ਦਿਨਾਂ ਦੇ ਰਿਮਾਂਡ ਉੱਤੇ ਦੀਪਕ ਮੁੰਡੀ ਸਣੇ ਤਿੰਨ ਹੋਰ, ਰਾਣਾ ਕੰਦੇਵਾਲੀਆ ਕਤਲ ਮਾਮਲੇ ਵਿੱਚ ਕੀਤੀ ਜਾਵੇਗੀ ਪੁੱਛਗਿੱਛ

Last Updated :Sep 26, 2022, 7:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.