ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦੇ ਮਾਮਲੇ ਵਿੱਚ 2 ਮੁਲਜ਼ਮ ਪੁਲਿਸ ਅੜਿਕੇ

author img

By

Published : Nov 21, 2022, 9:46 AM IST

Police arrested 2 accused

ਮੋਗਾ ਵਿੱਚ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਿਲ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕਰਦੇ ਹੋਏ ਬਾਕੀ ਦੀ ਭਾਲ ਕੀਤੀ ਜਾ ਰਹੀ ਹੈ

ਮੋਗਾ: ਸ਼ਹਿਰ ਦੇ ਦੁਸਾਂਝ ਰੋਡ ’ਤੇ 10 ਤੋਂ 12 ਹਥਿਆਰਬੰਦ ਨੌਜਵਾਨਾਂ ਨੇ ਦੋ ਨੌਜਵਾਨਾਂ ਉੱਤੇ ਹਮਲਾ ਕਰਨ ਵਾਲੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦੱਸ ਦਈਏ ਕਿ ਹਮਲਾਵਾਰਾਂ ਨੇ ਦੋ ਨੌਜਵਾਨਾਂ ਉੱਤੇ ਹਮਲਾ ਕੀਤਾ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜੇ ਦਾ ਇਲਾਜ ਸਰਕਾਰੀ ਹਸਪਤਾਲ ਵਿਖੇ ਚਲ ਰਿਹਾ ਹੈ।

ਦੱਸ ਦਈਏ ਕਿ ਪੁਰਾਣੇ ਜ਼ਮੀਨੀ ਝਗੜੇ ਨੂੰ ਲੈ ਕੇ ਇੱਕ ਧਿਰ ਦੇ ਲੋਕਾਂ ਵੱਲੋਂ ਦੂਜੇ ਧਿਰ ਦੇ ਲੋਕਾਂ ’ਤੇ ਇਹ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਰੋਹਿਤ ਸ਼ਰਮਾ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਦੂਜਾ ਸਥਾਨਕ ਸਰਕਾਰੀ ਹਸਪਤਾਲ 'ਚ ਜੇਰੇ ਇਲਾਜ ਭਰਤੀ ਕਰਵਾਇਆ ਗਿਆ ਹੈ।

Police arrested 2 accused
2 ਮੁਲਜ਼ਮ ਪੁਲਿਸ ਅੜਿਕੇ

ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮ੍ਰਿਤਕ ਦਾ ਅਜੀਤ ਨਗਰ ਮੋਗਾ ਵਿਖੇ ਪੰਜ ਮਰਲੇ ਦਾ ਪਲਾਟ ਸੀ, ਜਿਸ ਤੇ ਗੁਰਮੀਤ ਸਿੰਘ ਨੇ ਨਜਾਇਜ ਕਬਜਾ ਕੀਤਾ ਹੋਇਆ ਸੀ ਅਤੇ ਉਸ ਵਿੱਚ ਮੱਝਾਂ ਵਗੈਰਾ ਬੰਨਦੇ ਸਨ । ਜਿਸਨੂੰ ਰੋਕਣ ਤੇ ਕਬਜਾ ਧਾਰੀ ਗਾਲੀ ਗਲੋਚ ਕਰਦੇ ਸੀ ਅਤੇ ਰੋਹਿਤ ਸ਼ਰਮਾਂ ਨਾਲ ਰੰਜਿਸ਼ ਰੱਖਦਾ ਸੀ। ਜਿਸਦੇ ਚੱਲਦੇ ਉਸਨੇ ਹਥਿਆਰਬੰਦ ਵਿਅਕਤੀਆਂ ਸਮੇਤ ਉਸ ਤੇ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਅਤੇ ਉਸਦੀ ਮੌਤ ਹੋ ਗਈ।

ਮਾਮਲੇ ਸਬੰਧੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਕੱਦਮਾ ਨੰ. 248 ਮਿਤੀ 16.11.2022 ਅ.ਧ. 302, 323, 148, 149 ਭ.ਦ. ਥਾਣਾ ਸਿਟੀ ਮੋਗਾ ਬਰਖਿਲਾਫ ਗੁਰਮੀਤ ਸਿੰਘ ਉਰਫ ਮੀਤਾ ਭਾਊ ਉਕਤ ਅਤੇ ਨਾ ਮਾਲੂਮ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀਆ ਦੀ ਭਾਲ ਲਈ ਪੁਲਿਸ ਵੱਲੋ ਘਟਨਾ ਵਾਲੀ ਥਾਂ ਦੇ ਨਜਦੀਕ ਅਤੇ ਆਸ ਪਾਸ ਦੇ ਏਰੀਆ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

Police arrested 2 accused
2 ਮੁਲਜ਼ਮ ਪੁਲਿਸ ਅੜਿਕੇ

ਫਿਲਹਾਲ ਪੁਲਿਸ ਨੇ ਮਾਮਲੇ ਸਬੰਧੀ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ, ਨਾਲ ਹੀ ਇਨ੍ਹਾਂ ਕੋਲੋਂ ਹਥਿਆਰ ਗੰਡਾਸਾ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਛ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਵੀ ਗੱਲ ਆਖੀ ਗਈ ਹੈ।

ਇਹ ਵੀ ਪੜੋ: ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੇ ਪੁਲਿਸ ਮੁਲਾਜ਼ਮ ਆਪਣੀ ਵਰਦੀ ਸਾਂਭਣ 'ਚ ਨਾਕਾਮ !

ETV Bharat Logo

Copyright © 2024 Ushodaya Enterprises Pvt. Ltd., All Rights Reserved.