ETV Bharat / state

ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼

author img

By

Published : Aug 31, 2020, 10:17 PM IST

Police remanded for hoisting Khalistan flag at DC office moga
ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਬੀਤੀ 14 ਅਗਸਤ ਨੂੰ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ 'ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਮੁਲਜ਼ਮਾਂ ਜਸਪਾਲ ਸਿੰਘ ਤੇ ਇੰਦਰਜੀਤ ਸਿੰਘ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਇਨ੍ਹਾਂ ਮੁਲਜ਼ਮਾਂ ਨੂੰ ਛੇ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਮੋਗਾ: ਬੀਤੀ 14 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ 'ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਮੁਲਜ਼ਮਾਂ ਜਸਪਾਲ ਸਿੰਘ ਤੇ ਇੰਦਰਜੀਤ ਸਿੰਘ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਇਸ ਮੌਕੇ ਅਦਾਲਤ ਨੇ ਇਨ੍ਹਾਂ ਮੁਲਜ਼ਮਾਂ ਨੂੰ ਛੇ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਥਾਣਾ ਸ਼ਹਿਰੀ ਮੋਗਾ ਦੇ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਮੁਲਜ਼ਮਾਂ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੇ 5 ਸਤੰਬਰ ਤੱਕ ਮੁਲਜ਼ਮਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮਾਂ 'ਤੇ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਹੈ।

ਇਸ ਮੌਕੇ ਮੁਲਜ਼ਮਾਂ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਅੱਗੇ ਮੁਲਜ਼ਮਾਂ ਦਾ ਮੈਡੀਕਲ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮੰਨ ਲਿਆ ਹੈ। ਉਨ੍ਹਾਂ ਕਿਹਾ ਬਚਾਅ ਧਿਰ ਨੇ ਅਦਾਲਤ ਅੱਗੇ ਰਿਮਾਂਡ ਦਾ ਵਿਰੋਧ ਵੀ ਕੀਤਾ ਸੀ।

ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਵਿੱਚ ਤਿੰਨ ਨੌਜਵਾਨ ਮੁਲਜ਼ਮ ਸਨ। ਜਿਨ੍ਹਾਂ ਵਿੱਚ ਇਹ ਦੋ ਫਰਾਰ ਸਨ ਅਤੇ ਇਨ੍ਹਾਂ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਵੱਲੋਂ ਐਤਵਾਰ ਨੂੰ ਕਾਬੂ ਕੀਤਾ ਗਿਆ ਸੀ। ਇਸ ਮਗਰੋਂ ਦਿੱਲੀ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਮੋਗਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.