ETV Bharat / state

ਸਪੀਕਰ ਕੁਲਤਾਰ ਸੰਧਵਾ 14 ਮਈ ਨੂੰ ਮੋਗਾ ਵਿਖੇ ਸਮਾਜ ਸੇਵੀ ਲੋਕਾਂ ਨਾਲ ਕਰਨਗੇ ਅਹਿਮ ਚਰਚਾ

author img

By

Published : May 12, 2022, 9:19 PM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਜੋ ਕਿ ਖੁਦ ਲੰਬੇ ਸਮੇਂ ਤੋਂ ਸਮਾਜ ਸੇਵੀ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਸਨ, ਵੱਲੋਂ ਮੋਗਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਆਮ ਲੋਕਾਂ ਨੂੰ ਸਰਕਾਰੀ ਨੀਤੀਆਂ ਦਾ ਵੱਧ ਤੋਂ ਵੱਧ ਲਾਹਾ ਪਹੁੰਚਾਉਣ ਲਈ ਮਿਤੀ 14 ਮਈ ਦਿਨ ਸ਼ਨੀਵਾਰ ਨੂੰ ਧਵਨ ਪੈਲੇਸ ਮੋਗਾ ਵਿਖੇ ਸਵੇਰੇ 11 ਵਜੇ ਇੱਕ ਖਾਸ ਮੀਟਿੰਗ ਕਰਨ ਜਾ ਰਹੇ ਹਨ।

14 ਮਈ ਨੂੰ ਮੋਗਾ ਪਹੁੰਚਣਗੇ ਸਪੀਕਰ ਕੁਲਤਾਰ ਸੰਧਵਾ
14 ਮਈ ਨੂੰ ਮੋਗਾ ਪਹੁੰਚਣਗੇ ਸਪੀਕਰ ਕੁਲਤਾਰ ਸੰਧਵਾ

ਮੋਗਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਜੋ ਕਿ ਖੁਦ ਲੰਬੇ ਸਮੇਂ ਤੋਂ ਸਮਾਜ ਸੇਵੀ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਸਨ, ਵੱਲੋਂ ਮੋਗਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਆਮ ਲੋਕਾਂ ਨੂੰ ਸਰਕਾਰੀ ਨੀਤੀਆਂ ਦਾ ਵੱਧ ਤੋਂ ਵੱਧ ਲਾਹਾ ਪਹੁੰਚਾਉਣ ਲਈ ਮਿਤੀ 14 ਮਈ ਦਿਨ ਸ਼ਨੀਵਾਰ ਨੂੰ ਧਵਨ ਪੈਲੇਸ ਮੋਗਾ ਵਿਖੇ ਸਵੇਰੇ 11 ਵਜੇ ਇੱਕ ਖਾਸ ਮੀਟਿੰਗ ਕਰਨ ਜਾ ਰਹੇ ਹਨ।

ਇਸ ਮੀਟਿੰਗ ਦਾ ਆਯੋਜਨ ਕਰਨ ਜਾ ਰਹੀ ਸੰਸਥਾ ਜ਼ਿਲ੍ਹਾ ਰੂਰਲ ਐੱਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਅਤੇ ਜ਼ਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਕੁਲਤਾਰ ਸਿੰਘ ਸੰਧਵਾ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮੋਗਾ ਦੇ ਵਿਧਾਇਕ ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਬਿਲਾਸਪੁਰ, ਬਾਘਾ ਪੁਰਾਣਾ ਦੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਤੋਂ ਜ਼ਿਲ੍ਹੇ ਭਰ ਦੀਆਂ ਪੇਂਡੂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਨੇੜੇ ਦੇ ਜ਼ਿਲ੍ਹਿਆਂ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਅੰਦਰ ਨੇੜਤਾ ਪੈਦਾ ਕਰਨਾ, ਲੋਕਾਂ ਦੀ ਸਮੱਸਿਆਵਾਂ ਸਰਕਾਰ ਤੱਕ ਅਤੇ ਸਰਕਾਰ ਦੀਆਂ ਨੀਤੀਆਂ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਤਹਿ ਕਰਨਾ ਹੈ।

ਉਨ੍ਹਾਂ ਜ਼ਿਲ੍ਹੇ ਭਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਦੋ-ਦੋ ਨੁਮਾਇੰਦਿਆਂ ਨੂੰ ਇਸ ਮਾਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੂਰਲ ਐੱਨ ਜੀ ਓ ਮੋਗਾ ਦੇ ਪ੍ਰਧਾਨ ਦਵਿੰਦਰਜੀਤ ਗਿੱਲ, ਕੋਆਰਡੀਨੇਸ਼ਨ ਕਮੇਟੀ ਦੇ ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਪੈਟਰਨ ਹਰਜਿੰਦਰ ਚੁਗਾਵਾਂ, ਜਿਲ੍ਹਾ ਕੋਆਰਡੀਨੇਟਰ ਦਰਸ਼ਨ ਸਿੰਘ ਵਿਰਦੀ, ਸਕੱਤਰ ਅਮਰਜੀਤ ਸਿੰਘ ਜੱਸਲ ਅਤੇ ਕੁਲਵਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਬਜਟ 'ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ: ਵਿੱਤ ਮੰਤਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.