ETV Bharat / state

PM Modi's Security Lapse: ਅਸ਼ਵਨੀ ਸ਼ਰਮਾ ਦੀ ਆਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ

author img

By

Published : Jan 7, 2022, 2:28 PM IST

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਵਰਕਰਾਂ ਦੇ ਨਾਲ ਪਠਾਨਕੋਟ ਵਿੱਚ ਪ੍ਰਦਰਸ਼ਨ ਕੀਤਾ ਗਿਆ ਤੇ ਹੋਮ ਮਨਿਸਟਰ ਵੱਲੋਂ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਪਦ ਤੋਂ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।

ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸਨ
ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸਨ

ਪਠਾਨਕੋਟ: ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਭਾਜਪਾ ਦੀ ਰੈਲੀ ਰੱਦ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆਂਂ ਨੂੰ ਲੈ ਤੇ ਮਾਮਲ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਉਥੇੇ ਹੀ ਇਸ ਮਾਮਲੇ ਨੂੰ ਲੈ ਕੇ ਬੀਜੇਪੀ ਆਗੂਆਂ ਵਿੱਚ ਰੋਸ ਵੀ ਪਾਇਆ ਜਾਂ ਰਿਹਾ ਹੈ। ਇਸ ਸਬੰਧੀ ਰੋਸ ਨੂੰ ਪ੍ਰਗਟ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਵਰਕਰਾਂ ਦੇ ਨਾਲ ਪਠਾਨਕੋਟ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਪੱਤਰਾਕਾਰਾਂ ਨਾਲ ਗੱਲਬਾਤ ਕਰਦਿਆ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਗਿਆ ਹੈ, ਇਸ ਤੋਂ ਇਲਾਵਾਂ ਮੁੱਖ ਮੰਤਰੀ ਵੱਲੋਂ ਬਿਆਨਬਾਜ਼ੀ ਵੀ ਕੀਤੀ ਗਈ। ਹੋਮ ਮਨਿਸਟਰ ਵੱਲੋਂ ਮੁੱਖ ਮੰਤਰੀ ਤੇ ਡੀਜੀਪੀ ਨੂੰ ਉਨ੍ਹਾਂ ਦੇ ਪਦ ਤੋਂ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ। ਕਿਉਂਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਵਿੱਚ ਹੋਈ ਚੂਕ ਨੂੰ ਲੈ ਕੇ ਦਿੱਲੀ ਦੇ ਵਿੱਚ ਬੈਠੇ ਆਪਣੇ ਕਾਂਗਰਸੀ ਆਗੂਆਂ ਨੂੰ ਖੁਸ਼ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਜੀਵਨ ਵੀ ਦਾਅ ਉੱਤੇ ਲਗਾ ਦਿੱਤਾ ਗਿਆ।

ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸਨ

ਸੁਪਰੀਮ ਕੋਰਟ ਵੱਲੋਂ ਰਿਕਾਰਡ ਸੰਭਾਲਣ ਦੇ ਹੁਕਮ, 10 ਜਨਵਰੀ ਨੂੰ ਮੁੜ ਸੁਣਵਾਈ

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸ਼ਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਯਾਤਰਾ ਦੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ ਤੇ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਕੌਮਾਂਤਰੀ ਪੱਧਰ 'ਤੇ ਸ਼ਰਮਿੰਦਾ ਕੀਤਾ ਹੈ।

ਇਹ ਵੀ ਪੜੋ:- PM security breach: 150 ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ, 5 ਜ਼ਿਲ੍ਹਿਆਂ ਦੇ ਐਸਐਸਪੀਜ਼ ਤਲਬ

ETV Bharat Logo

Copyright © 2024 Ushodaya Enterprises Pvt. Ltd., All Rights Reserved.