ਡੇਂਗੂ ਦੇ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਾਵਧਾਨ

author img

By

Published : Sep 15, 2021, 3:52 PM IST

ਡੇਂਗੂ ਦੇ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਾਵਧਾਨ

ਲਗਾਤਾਰ ਵੱਧ ਰਹੇ ਡੇਂਗੂ ਦੇ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਾਵਧਾਨ ਹੋਇਆ। ਇਸ ਮਹੀਨੇ 39 ਡੇਂਗੂ ਦੇ ਮਰੀਜ਼ ਸਾਹਮਣੇ ਆਏ।

ਪਠਾਨਕੋਟ: ਕੋਵਿਡ ਦੀ ਤੀਜੀ ਲਹਿਰ (The third wave of covid) ਦੇ ਖ਼ਤਰੇ ਦੇ ਵਿਚ ਸਿਹਤ ਵਿਭਾਗ ਲਈ ਡੇਂਗੂ ਵੀ ਇੱਕ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਜੇਕਰ ਗੱਲ ਜ਼ਿਲ੍ਹਾ ਪਠਾਨਕੋਟ (pathankot) ਦੀ ਕਰੀਏ ਤਾਂ ਇਸ ਸੀਜ਼ਨ ਦੌਰਾਨ ਹੁਣ ਤੱਕ 81 ਡੇਂਗੂ ਦੇ ਪੀੜਿਤ ਮਰੀਜ਼ ਸਾਹਮਣੇ ਆ ਚੁੱਕੇ ਹਨ।

ਲਗਾਤਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਇਜ਼ਾਫ਼ਾ ਹੋ ਰਿਹਾ ਹੈ, ਅਤੇ ਇਸ ਮਹੀਨੇ ਅੱਜ ਤੱਕ ਇਹ ਗਿਣਤੀ ਤੇਜ਼ੀ ਨਾਲ ਵੱਧ ਦੀ ਜਾ ਰਹੀ ਹੈ। ਇਸ ਮਹੀਨੇ 39 ਮਰੀਜ਼ ਡੇਂਗੂ ਦੇ ਇਲਾਜ ਦੇ ਲਈ ਆਏ ਹਨ, ਪਰ ਰਾਹਤ ਵਾਲੀ ਗੱਲ ਇਹ ਵੀ ਹੈ ਕਿ ਫਿਲਹਾਲ ਕਿਸੇ ਨੂੰ ਵੀ ਆਪਣੀ ਜਾਨ ਇਸ ਡੇਂਗੂ ਬੀਮਾਰੀ ਦੇ ਕਾਰਨ ਨਹੀਂ ਗਵਾਉਣੀ ਪਈ। ਲਗਾਤਾਰ ਵੱਧ ਰਹੇ ਡੇਂਗੂ ਦੇ ਮਰੀਜ਼ਾਂ ਨੂੰ ਵੇਖਦੇ ਹੋਏ ਸਿਹਤ ਵਿਭਾਗ ਅਤੇ ਨਗਰ ਨਿਗਮ (Municipal Corporation) ਟੀਮ ਵੱਲੋਂ ਸਾਂਝੇ ਤੌਰ ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਅਭਿਆਨ ਵੀ ਛੇੜੇ ਜਾ ਰਹੇ ਹਨ। ਜਿਸ ਦੇ ਚਲਦੇ ਸਿਹਤ ਵਿਭਾਗ ਅਤੇ ਨਗਰ ਨਿਗਮ (Municipal Corporation) ਦੀ ਟੀਮ ਵੱਲੋਂ ਸਕੂਲਾਂ ਦੇ ਵਿੱਚ ਜਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੂੰ ਇਸ ਬਿਮਾਰੀ ਤੋਂ ਕਿਸ ਤਰ੍ਹਾਂ ਆਪਣੇ ਆਪ ਨੂੰ ਬਚਾਉਣਾ ਹੈ, ਇਸ ਦੇ ਪ੍ਰਤੀ ਸਿਹਤ ਵਿਭਾਗ ਲਗਾਤਾਰ ਬੱਚਿਆਂ ਨੂੰ ਜਾਗਰੂਕ ਕਰ ਰਿਹਾ ਹੈ। ਹਫ਼ਤੇ ਦੇ ਵਿੱਚ ਇੱਕ ਡਰਾਈ ਡੇਅ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਬੱਚਿਆਂ ਨੂੰ ਇਹ ਵੀ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਆਪਣੇ ਆਲੇ ਦੁਆਲੇ ਵੀ ਜਾ ਕੇ ਲੋਕਾਂ ਨੂੰ ਇਸ ਡੇਂਗੂ ਦੇ ਪ੍ਰਤੀ ਜਾਗਰੂਕ ਕਰਨ ਕਿ ਇਸ ਬਿਮਾਰੀ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ ਹੈ। ਵਿਧਾਇਕ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਡੇਂਗੂ ਦੇ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਾਵਧਾਨ

ਉਧਰ ਜਿਲ੍ਹੇ ਦੇ ਵਿਚ ਲਗਾਤਾਰ ਵਧ ਰਹੇ ਡੇਂਗੂ ਦੇ ਮਰੀਜਾਂ ਨੂੰ ਲੈ ਕੇ ਹਲਕਾ ਪਠਾਨਕੋਟ ਦੇ ਵਿਧਾਇਕ ਅਮਿਤ ਵਿਜੈ (amit vijay) ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵੀ ਮੀਟਿੰਗ ਕੀਤੀ ਗਈ। ਲੋਕ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਲਈ ਮੁਹਿੰਮ ਛੇੜਨ ਲਈ ਹਿਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸੀਜਨ ਵਿਚ ਕੁਲ 81 ਮਰੀਜ ਡੇਂਗੂ ਦੇ ਸਾਮ੍ਹਣੇ ਆਏ ਹਨ, ਇਸ ਮਹੀਨੇ ਹੀ 39 ਡੇਂਗੂ ਦੇ ਮਰੀਜ਼ ਸਾਮਣੇ ਆਉਣ ਨਾਲ ਲੋਕਾਂ ਨੂੰ ਇਸ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ ਲਗਾਤਾਰ ਵਧ ਰਹੇ ਹਨ। ਜਿਸ ਦੇ ਚਲਦੇ ਜਗ੍ਹਾ ਜਗ੍ਹਾ ਤੇ ਜਾ ਕੇ ਬੱਚਿਆਂ ਨੂੰ ਇਸ ਡੇਂਗੂ ਬੀਮਾਰੀ ਤੋਂ ਬਚਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਵਿੱਚ ਡੇਂਗੂ ਦਾ ਕਹਿਰ, ਸਿਹਤ ਮਹਿਕਮੇ ਨੇ ਆਲਾ-ਦੁਆਲਾ ਸਾਫ਼ ਰੱਖਣ ਦੀ ਕੀਤੀ ਅਪੀਲ

ETV Bharat Logo

Copyright © 2024 Ushodaya Enterprises Pvt. Ltd., All Rights Reserved.