ETV Bharat / state

ਆਜ਼ਾਦੀ ਦਿਹਾੜੇ ਨੂੰ ਲੈਕੇ ਸਰਹੱਦੀ ਇਲਾਕੇ ਪਠਾਨਕੋਟ ਵਿੱਚ ਪੁਲਿਸ ਨੇ ਵਧਾਈ ਸੁਰੱਖਿਆ

author img

By

Published : Aug 8, 2023, 4:35 PM IST

Updated : Aug 8, 2023, 4:48 PM IST

ਸਰਹੱਦੀ ਇਲਾਕੇ ਪਠਾਨਕੋਟ ਵਿੱਚ ਪੁਲਿਸ ਨੇ ਵਧਾਈ ਸੁਰੱਖਿਆ
ਸਰਹੱਦੀ ਇਲਾਕੇ ਪਠਾਨਕੋਟ ਵਿੱਚ ਪੁਲਿਸ ਨੇ ਵਧਾਈ ਸੁਰੱਖਿਆ

ਆਜ਼ਾਦੀ ਦਿਹਾੜੇ ਦੇ ਚੱਲਦਿਆਂ ਭਾਰਤ ਪਾਕਿ ਕੌਮਾਂਤਰੀ ਸਰਹੱਦ ਅਤੇ ਜੰਮੂ ਕਸ਼ਮੀਰ ਸਰਹੱਦ ਨਾਲ ਲੱਗਦੇ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ 'ਚ ਪੁਲਿਸ ਵਲੋਂ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨੂੰ ਪਹਿਲਾਂ ਹੀ ਟਾਲਿਆ ਜਾ ਸਕੇ।

ਪਠਾਨਕੋਟ: ਆਉਣ ਵਾਲੇ 15 ਅਗਸਤ ਨੂੰ ਦੇਸ਼ ਭਰ ਵਿੱਚ ਆਜ਼ਾਦੀ ਦਾ ਦਿਹਾੜਾ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਜਿਸ 'ਚ ਲਾਲ ਕਿਲ੍ਹੇ ਤੋਂ ਲੈਕੇ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਜਸ਼ਨ ਦਾ ਮਾਹੌਲ ਹੋਵੇਗਾ। ਇਸ ਵਿਚਾਲੇ ਦੇਸ਼ ਦੀ ਸੁਰੱਖਿਆ ਨੂੰ ਲੈਕੇ ਵੀ ਚੌਕਸੀ ਵਰਤਣੀ ਜਿਆਦਾ ਜ਼ਰੂਰੀ ਹੁੰਦੀ ਹੈ ਕਿਉਂਕਿ ਅਕਸਰ ਦੇਸ਼ ਅਤੇ ਸਮਾਜ ਵਿਰੋਧੀ ਅਨਸਰ ਅਜਿਹੇ ਮੌਕਿਆਂ 'ਤੇ ਕਈ ਵਾਰ ਦਹਿਸ਼ਤ ਫੈਲਾਉਣ ਦੇ ਯਤਨ ਕਰਦੇ ਹਨ। ਜਿਸ ਨੂੰ ਲੈਕੇ ਪਠਾਨਕੋਟ ਪੁਲਿਸ ਵਲੋਂ ਸਰਹੱਦੀ ਇਲਾਕਾ ਹੋਣ ਦੇ ਚੱਲਦੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਪਠਾਨਕੋਟ 'ਚ ਵਾਧੂ ਫੋਰਸ ਤਾਇਨਾਤ: ਆਜ਼ਾਦੀ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਪਠਾਨਕੋਟ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕੀਤਾ ਜਾ ਰਿਹਾ ਹੈ, ਕਿਉਂਕਿ ਪਠਾਨਕੋਟ ਜ਼ਿਲ੍ਹਾ ਜੋ ਕਿ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ। ਇੱਕ ਪਾਸੇ ਜੰਮੂ ਕਸ਼ਮੀਰ ਦੀ ਸਰਹੱਦ ਅਤੇ ਦੂਜੇ ਪਾਸੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਕਾਰਨ ਜਿਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਜਿਹਾ ਕਰਨ ਲਈ ਅੱਜ ਤੋਂ ਪਠਾਨਕੋਟ 'ਚ ਵੀ ਵਾਧੂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।

ਵਾਹਨਾਂ ਨੂੰ ਰੋਕ ਕੇ ਚੈਕਿੰਗ: ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰਾਂ ਦਾ ਕੋਈ ਸ਼ਰਾਰਤੀ ਅਨਸਰ ਕਿਸੇ ਗਲਤ ਚੀਜ ਦੀ ਤਸਕਰੀ ਨਾ ਕਰ ਸਕੇ ਤੇ ਸਮਾਂ ਰਹਿੰਦੇ ਹੀ ਉਸ ਨੂੰ ਕਾਬੂ ਕਰ ਲਿਆ ਜਾਵੇ।

ਪੁਲਿਸ ਪੂਰੀ ਤਰਾਂ ਚੌਕਸ: ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ ਅਜ਼ਾਦੀ ਦਿਵਸ ਨੂੰ ਲੈ ਕੇ ਅੱਜ ਤੋਂ ਪਠਾਨਕੋਟ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਕਿਸੀ ਵੀ ਮਿਲੀ ਜਾਣਕਾਰੀ 'ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਜ਼ਾਦੀ ਦਿਹਾੜਾ ਸ਼ਾਂਤੀਪੂਰਵਕ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੰਤਰਰਾਜੀ ਪੁਲਿਸ ਥਾਣਿਆਂ ਨੂੰ ਮਜ਼ਬੂਤ ​​ਕੀਤਾ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।

ਸਬਰ ਨਾਲ ਲਿਆ ਜਾਵੇ ਕੰਮ: ਇਸ ਦੇ ਨਾਲ ਹੀ ਐਸਅਸਪੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਕਿਸੇ ਵਿਅਕਤੀ ਵਿਸ਼ੇਸ਼ 'ਤੇ ਸ਼ੱਕ ਪੈਂਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਕੋਈ ਖ਼ਬਰ ਮਿਲਦੀ ਹੈ ਤਾਂ ਉਸ 'ਤੇ ਡਰਨ ਦੀ ਲੋੜ ਨਹੀਂ ਸਗੋਂ ਸ਼ਾਂਤੀ ਨਾਲ ਉਸ ਨੂੰ ਵਿਚਾਰਿਆ ਜਾਵੇ।

Last Updated :Aug 8, 2023, 4:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.