ETV Bharat / state

Pathankot News: 200 ਰੁਪਏ ਟੈਕਸ ਵਸੂਲਣ ਦੇ ਫੈਸਲੇ ਖਿਲਾਫ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

author img

By

Published : Jun 26, 2023, 10:48 AM IST

Pensioners staged a protest against the state government against the decision to collect Rs 200 tax in Pathankot
Pathankot News : 200 ਰੁਪਏ ਟੈਕਸ ਵਸੂਲਣ ਦੇ ਫੈਸਲੇ ਖਿਲਾਫ ਪੈਨਸ਼ਨਰਾਂ ਨੇ ਸੂਬਾ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ,ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਪੰਜਾਬ ਸਰਕਾਰ ਵੱਲੋਂ ਮਹੀਨਾਵਾਰ ਪੈਨਸ਼ਨ 'ਤੇ 200 ਰੁਪਏ ਦੇ ਵਿਕਾਸ ਟੈਕਸ ਨੂੰ ਲੈ ਕੇ ਪਠਾਨਕੋਟ 'ਚ ਪੰਜਾਬ ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਵਿਕਾਸ ਟੈਕਸ ਦੇ ਫੈਸਲੇ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।

ਪਠਾਨਕੋਟ ਵਿੱਚ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ : ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ, ਜਿੱਥੇ ਪੰਜਾਬ ਸਰਕਾਰ ਆਪਣੀਆਂ ਪ੍ਰਾਪਤੀਆਂ ਲਈ ਆਪਣੀ ਪਿੱਠ ਥਪਥਪਾਉਂਦੀ ਨਜ਼ਰ ਆ ਰਹੀ ਹੈ, ਉਥੇ ਹੀ ਕੁਝ ਵਿਭਾਗ ਸਰਕਾਰ ਦੇ ਕਈ ਫੈਸਲਿਆਂ ਨੂੰ ਲੈ ਕੇ ਰੋਸ ਪ੍ਰਗਟਾਉਂਦੇ ਹੋਏ ਸੜਕਾਂ 'ਤੇ ਉੱਤਰ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇਹਨੀਂ ਦਿਨੀਂ ਪੰਜਾਬ ਰਾਜ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੰਜਾਬ ਸਰਕਾਰ ਵੱਲੋਂ 200 ਰੁਪਏ ਮਾਸਿਕ ਪੈਨਸ਼ਨ 'ਤੇ ਵਿਕਾਸ ਟੈਕਸ ਲਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਫੈਸਲਾ ਵਾਪਿਸ ਨਾ ਲਿਆ ਤਾਂ ਸਰਕਾਰ ਭੁਗਤ ਸਕਦੀ ਹੈ ਮਾੜਾ ਨਤੀਜਾ: ਇਸ ਕਾਰਨ ਯੂਨੀਅਨ ਦੇ ਲੋਕਾਂ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਫੈਸਲੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ। ਪ੍ਰਦਰਸ਼ਨਕਾਰੀਆਂ ਨੇ ਰੋਜ਼ ਵੱਜੋਂ ਅੰਮ੍ਰਿਤਸਰ ਪਠਾਨਕੋਟ ਡਲਹੋਜ਼ੀ ਰੋਡ ਦੇ ਉੱਪਰ ਉੱਤਰ ਕੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਤਾਨਾਸ਼ਾਹੀ ਰਵਈਏ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਪੈਨਸ਼ਨਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਟੈਕਸ ਦੇ ਨਾਂ 'ਤੇ ਉਨ੍ਹਾਂ ਦੀ ਪੈਨਸ਼ਨ 'ਤੇ ਲਗਾਇਆ ਗਿਆ 200 ਰੁਪਏ ਦਾ ਜਜ਼ੀਆ ਟੈਕਸ ਵਾਪਸ ਲਿਆ ਜਾਵੇ।ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਰਕਾਰ ਵੱਲੋਂ ਡੀਏ ਦੀ ਬਕਾਇਆ ਰਕਮ ਬਹਾਲ ਨਹੀਂ ਕੀਤੀ ਗਈ ਅਜੇ ਉਸ ਸਬੰਧੀ ਮੀਟਿੰਗ ਚੱਲ ਹੀ ਰਹੀਆਂ ਸਨ ਕਿ ਭਗਵੰਤ ਮਾਨ ਸਰਕਾਰ ਨੇ ਇੱਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ ਜੋ ਪੈਨਸ਼ਨਰਾਂ ਨੂੰ ਨਾ ਮੰਨਜ਼ੂਰ ਹੈ। ਜੇਕਰ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਜਿਸ ਦੇ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ।

ਪਹਿਲਾਂ ਵੀ ਕੀਤਾ ਗਿਆ ਸਰਕਾਰ ਦਾ ਵਿਰੋਧ : ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੀ ਮਨਮਰਜ਼ੀ ਕਰ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦੋਂ ਦੀ ਸਰਕਾਰ ਬਣੀ ਹੈ ਉਦੋਂ ਦੇ ਹੀ ਮੁਲਾਜ਼ਮ ਸੜਕਾਂ 'ਤੇ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਇਹ ਧਰਨੇ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ। ਜਿੱਥੇ ਲੋਕਾਂ ਵੱਲੋਂ ਮਾਨ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ ਅਤੇ ਮੰਗ ਪੱਤਰ ਵੀ ਸੌਂਪੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.